ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੋੜਵੰਦਾਂ ਨੂੰ ਦਿੱਤੀਆਂ ਮੁਫ਼ਤ ਐਨਕਾਂ ਅਤੇ ਦਵਾਈਆਂ

ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੋੜਵੰਦਾਂ ਨੂੰ ਦਿੱਤੀਆਂ ਮੁਫ਼ਤ ਐਨਕਾਂ ਅਤੇ ਦਵਾਈਆਂ

ਮਾਲੇਰਕੋਟਲਾ 18 ਜਨਵਰੀ :

             ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ ਵੱਲੋਂ ਸਥਾਨਕ ਆਪਟੀਕਲ ਸੈਂਟਰ ਦੇ ਸਹਿਯੋਗ ਨਾਲ ਪਾਵਰ ਗਰਿੱਡ ਦੇ ਕਰਮਚਾਰੀਆਂ, ਕੰਟਰੈਕਟ ਵਰਕਰਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਲਈ ਪਾਵਰ ਗਰਿੱਡ ਸਬ ਸਟੇਸ਼ਨ ਲੁਧਿਆਣਾ ਰੋਡ ਮਾਲੇਰਕੋਟਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਗੱਲ ਦੀ ਜਾਣਕਾਰੀ ਡਿਪਟੀ ਜਨਰਲ ਮੈਨੇਜਰ ਇੰਜ. ਮਨਵਿੰਦਰ ਪਾਲ ਸਿੰਘ ਨੇ ਦਿੱਤੀ । 

                  ਉਨ੍ਹਾਂ ਕਿਹਾ ਇੱਕ ਜ਼ਿੰਮੇਵਾਰ ਕਾਰਪੋਰੇਟ ਹੋਣ ਦੇ ਨਾਤੇ, ਪਾਵਰ ਗਰਿੱਡ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਆਮ ਲੋਕਾਂ ਦੀ ਭਲਾਈ ਲਈ ਢੁਕਵਾਂ ਮੈਡੀਕਲ ਬੁਨਿਆਦੀ ਢਾਂਚਾ ਸਾਫ਼ ਸੁਥਰਾ ਵਾਤਾਵਰਨ, ਸਿੱਖਿਆ ਅਤੇ ਸੈਨੀਟੇਸ਼ਨ ਆਦਿ ਦੇ ਖੇਤਰ ਵਿੱਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਦੇ ਕੰਮਾਂ ਵਿੱਚ ਆਪਣੀ ਹਿੱਸੇਦਾਰੀ ਲਗਾਤਾਰ ਪਾਉਂਦਾ ਆ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰ ਉਦਯੋਗਿਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ।   ਇਸ ਮੌਕੇ ਮੈਨੇਜਰ ਇੰਜ. ਗਗਨਦੀਪ ਸਿੰਘ, ਅਸਿਸਟੈਂਟ ਮੈਨੇਜਰ ਜੋਯਦੀਪ ਘੋਸ਼, ਸਾਗਰ ਤੋਂ ਇਲਾਵਾ ਹੋਰ ਅਧਿਕਾਰੀ/ ਕਰਮਚਾਰੀਆਂ ਅਤੇ ਪਤਵੰਤੇ ਮੌਜੂਦ ਸਨ

Tags:

Advertisement

Latest News

ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ...
ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ
ਜਲੰਧਰ ਛਾਉਣੀ 'ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ
ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ "ਈਦਗਾਹ ਪਬਲਿਕ ਸਕੂਲ" ਦਾ ਨੀਂਹ ਪੱਥਰ ਰੱਖਿਆ