ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ ਆਉਣ ਵਾਲੇ ਸਾਰੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਪੂਰਾ ਮਾਣ ਸਨਮਾਨ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਭਲਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਉਪਰੰਤ ਕੀਤਾ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜਿਥੇ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਉਥੇ ਹੀ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਾਬਕਾ ਫ਼ੌਜੀ, ਵਿਧਵਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਵੀ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ।

ਮੀਟਿੰਗ ਦੌਰਾਨ ਝੰਡਾ ਦਿਵਸ ਫੰਡ ਦੀ ਇਕੱਤਰਤਾ, ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਨਿਵਾਰਨ, ਐਕਸ ਸਰਵਿਸ ਮੈਨ ਦਾ ਗੰਨ ਲਾਇਸੈਂਸ ਬਣਾਉਣ, ਆਮਦਨ ਸਰਟੀਫਿਕੇਟ ਲੈਣ, ਈਸੀਐਚਐਸ ਪਾਲੀਕਲੀਨਿਕ ਵਿੱਚ ਮੈਡੀਕਲ ਸਪੈਸ਼ਲਿਸਟ ਡਾਕਟਰ ਅਤੇ ਦਵਾਈਆਂ ਦੀ ਉਪਲੱਬਧਤਾ, ਬੈਂਕਾਂ ਵਲੋਂ ਲਾਈਫ ਸਰਟੀਫਿਕੇਟ ਨੂੰ ਅਪਡੇਟ ਅਤੇ ਰਿਕਵਰੀ ਲਈ ਕਾਰਵਾਈ ਅਤੇ ਰੀਇੰਮਪਲਾਇਮੈਂਟ ਸਰਟੀਫਿਕੇਟ ਤੇ ਹਸਤਾਖਰ ਆਦਿ ਸਬੰਧੀ ਵਿਸਥਾਰ ਸਹਿਤ ਵਿਚਾਰ-ਚਰਚਾ ਕੀਤੀ। ਇਸ ਦੌਰਾਨ 4 ਵਿਧਵਾਂ ਨੂੰ 80 ਹਜ਼ਾਰ ਰੁਪਏ ਦੇ ਸਹਾਇਤਾ ਚੈੱਕ ਵੀ ਭੇਂਟ ਕੀਤੇ ਗਏ।

ਇਸ ਮੌਕੇ ਮੀਤ ਪ੍ਰਧਾਨ ਬ੍ਰਿਗੇਡੀਅਰ ਅਮਰਦੀਪ ਸਿੰਘ ਢਿੱਲੋਂ (ਸੇਵਾ ਮੁਕਤ) ਸੈਨਾ ਮੈਡਲ, ਕਰਨਲ ਵੈਟਨਰਜ਼ 81 ਸਬ ਏਰੀਆ ਬਠਿੰਡਾ ਮੁਕੁਲ ਗੁਪਤਾ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਦਿਲਪ੍ਰੀਤ ਸਿੰਘ ਕੰਗ, ਸਾਬਕਾ ਸੈਨਿਕਾਂ ਤੋਂ ਇਲਾਵਾ ਦਫਤਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਾ ਸਮੂਹ ਸਟਾਫ ਆਦਿ ਹਾਜ਼ਰ ਰਿਹਾ।

 
Tags:

Advertisement

Latest News

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 30 ਦਸੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ...
ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ
ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ
ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ
ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ
2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ