ਉਸਾਰੀ ਕਿਰਤੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਆਪ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਕਰਵਾਉਂਣ- ਜਗਪ੍ਰੀਤ ਸਿੰਘ

  ਉਸਾਰੀ ਕਿਰਤੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਆਪ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਕਰਵਾਉਂਣ- ਜਗਪ੍ਰੀਤ ਸਿੰਘ

ਮਾਲੇਰਕੋਟਲਾ 01 ਜਨਵਰੀ   :

            ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ  ਨਾਲ ਸਬੰਧਿਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਸਾਰੀ ਕਿਰਤੀਆਂ ਨੂੰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ (ਪੰਜੀਕ੍ਰਿਤ) ਹੋਣਾ ਬਹੁਤ ਹੀ ਜਰੂਰੀ ਹੈ ਅਤੇ ਰਜਿਸਟਰਡ ਉਸਾਰੀ ਕਿਰਤੀ ਦੀ ਸਹੂਲਤ ਤੋਂ ਸਰਕਾਰ ਵਲੋਂ 17 ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ।

          ਸਹਾਇਕ ਕਿਰਤ ਕਮਿਸ਼ਨਰ ਜਗਪ੍ਰੀਤ ਸਿੰਘ ਨੇ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਉਸਾਰੀ ਦੇ ਕੰਮ ਨਾਲ ਸਬੰਧਿਤ ਕਿਰਤੀ ਜਿਵੇਂ ਰਾਜ ਮਿਸਤਰੀ, ਇੱਟਾਂ/ਸੀਮਿੰਟ ਪਕੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ੀਅਨ, ਤਕਨੀਕੀ/ਕਲੈਰੀਕਲ ਕੰਮ ਕਰਨ ਵਾਲੇ, ਕਿਸੇ ਸਰਕਾਰੀ, ਅਰਧ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜਕ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ, ਟੈਲੀਫ਼ੋਨ, ਤਾਰ, ਰੇਡੀਓ, ਰੇਲ, ਹਵਾਈ ਅੱਡੇ ਆਦਿ ਤੇ ਉਸਾਰੀ, ਮੁਰੰਮਤ ਦਾ ਕੰਮ ਕਰਨ ਵਾਲੇ ਉਸਾਰੀ ਕਿਰਤੀ ਸ਼ਾਮਲ ਹਨ।

              ਉਨ੍ਹਾਂ ਦੱਸਿਆ ਕਿ ਰਜਿਸਟਰਡ ਲਾਭਪਾਤਰੀ ਬਣਨ ਲਈ ਉਸਾਰੀ ਕਿਰਤੀ ਦੀ ਉਮਰ 18 ਸਾਲ ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਸ ਨੇ ਪਿਛਲੇ 12 ਮਹੀਨਿਆਂ ਦੌਰਾਨ ਘੱਟੋ-ਘੱਟ 90 ਦਿਨ ਉਸਾਰੀ ਕਿਰਤੀ ਵਜੋਂ ਕੰਮ ਕੀਤਾ ਹੋਣਾ ਚਾਹੀਦਾ ਹੈ। । ਰਜਿਸਟਰਡ ਹੋਣ ਲਈ ਉਸਾਰੀ ਕਿਰਤੀ ਆਪਣੇ ਨੇੜੇ ਦੇ ਕਿਸੇ ਵੀ ਸੇਵਾ ਕੇਂਦਰ ਜਾ ਗੂਗਲ ਪਲੇਅ ਸਟੋਰ ਤੋਂ "Punjab Kirti Sahayak' ਐਪ ਡਾਊਨਲੋਡ ਕਰਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ । ਰਜਿਸਟਰਡ ਹੋਣ ਲਈ ਉਸ ਪਾਸ ਆਧਾਰ ਕਾਰਡ, ਬੈਂਕ ਅਕਾਊਂਟ ਹੋਣਾ ਜ਼ਰੂਰੀ ਹੈ। ਉਸਾਰੀ ਕਿਰਤੀ ਬੋਰਡ ਅਧੀਨ ਲਾਭਪਾਤਰੀ ਬਣਨ ਉਪਰੰਤ ਵਿਭਾਗ ਦੀਆਂ ਭਿੰਨ-ਭਿੰਨ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਹੱਕਦਾਰ ਬਣ ਜਾਂਦਾ ਹੈ।

ਲੇਬਰ ਇੰਸਪੈਕਟਰ ਸ੍ਰੀਮਤੀ ਪਵਨੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਭਲਾਈ ਸਕੀਮਾਂ ਅਧੀਨ ਪੜ੍ਹ ਰਹੇ ਬੱਚਿਆਂ ਲਈ ਵਜ਼ੀਫ਼ਾ ਸਕੀਮਾਂ, ਐਕਸਗ੍ਰੇਸ਼ੀਆ ਸਕੀਮ, ਬੇਟੀ ਦੀ ਸ਼ਾਦੀ ਲਈ ਸ਼ਗਨ ਸਕੀਮ, ਪ੍ਰਸੂਤਾ ਲਾਭ ਸਕੀਮ , ਦਾਹ ਸੰਸਕਾਰ ਲਈ ਰਾਸ਼ੀ,  ਯਾਤਰਾ ਭੱਤਾ ( ਐਲ.ਟੀ.ਸੀ),  ਬਾਲੜੀ ਤੋਹਫ਼ਾ ਸਕੀਮ, ਜਨਰਲ ਸਰਜਰੀ, ਪੈਨਸ਼ਨ ਸਕੀਮ, ਬਿਮਾਰੀਆਂ ਦੇ ਇਲਾਜ ਲਈ ਵਿੱਤੀ ਸਹਾਇਤਾ ਸ਼ਾਮਲ ਹਨ। ਇਸ ਤੋਂ ਇਲਾਵਾ ਲਾਭਪਾਤਰੀ 60 ਸਾਲ ਦੀ ਉਮਰ ਤੋਂ ਬਾਅਦ ਬੋਰਡ ਵੱਲੋਂ ਪੈਨਸ਼ਨ ਲੈਣ ਦਾ ਹੱਕਦਾਰ ਬਣ ਜਾਂਦਾ ਹੈ।

            ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਕੋਲ ਪੰਜੀਕ੍ਰਿਤ ਹੋਣ ਲਈ ਕਿਰਤੀ ਕੋਲ ਆਪਣੇ ਅਤੇ ਆਪਣੇ ਪਰਿਵਾਰ ਦਾ ਅਧਾਰ ਕਾਰਡ ਦੀ ਫ਼ੋਟੋ ਕਾਪੀ,ਬੈਂਕ ਖਾਤੇ ਦੀ ਫ਼ੋਟੋ ਕਾਪੀ, ਪਰਿਵਾਰ ਦੀ ਗਰੁੱਪ ਫ਼ੋਟੋ, ਜਨਮ ਮਿਤੀ ਦਾ ਸਬੂਤ (ਪੈਨ ਕਾਰਡ,ਡਰਾਈਵਿੰਗ ਲਾਇਸੈਂਸ/ਸਕੂਲ ਸਰਟੀਫਿਕੇਟ ਆਦਿ) ਤੋਂ ਇਲਾਵਾ ਫਾਰਮ ਨੰ.27 ਅਤੇ 29 ਹੋਣੇ ਚਾਹੀਦੇ ਹਨ ।

 

           ਵਧੇਰੇ ਜਾਣਕਾਰੀ ਲਈ ਉਸਾਰੀ ਕਿਰਤੀ ਆਪਣੇ ਨੇੜਲੇ ਸੇਵਾ ਕੇਂਦਰ/ਸਹਾਇਕ ਕਿਰਤ ਕਮਿਸ਼ਨਰ ਜਾਂ ਕਿਰਤ ਇੰਸਪੈਕਟਰਾਂ/ਲੇਬਰ ਇਨਫੋਰਸਮੈਂਟ ਅਫਸਰ ਜਾਂ pblabour.gov.in  ਤੇ ਸੰਪਰਕ ਕਰ ਸਕਦੇ ਹਨ ।

Tags:

Advertisement

Latest News

 Redmi Turbo 4 ਨੂੰ ਚੀਨ 'ਚ MediaTek Dimensity 8400-Ultra ਚਿਪਸੈੱਟ ਨਾਲ ਲਾਂਚ ਕੀਤਾ Redmi Turbo 4 ਨੂੰ ਚੀਨ 'ਚ MediaTek Dimensity 8400-Ultra ਚਿਪਸੈੱਟ ਨਾਲ ਲਾਂਚ ਕੀਤਾ
China,04 JAN,2025,(Azad Soch News):-  Redmi Turbo 4 ਨੂੰ ਚੀਨ 'ਚ MediaTek Dimensity 8400-Ultra ਚਿਪਸੈੱਟ ਨਾਲ ਲਾਂਚ ਕੀਤਾ ਗਿਆ ਹੈ,ਇਹ ਸਮਾਰਟਫੋਨ...
ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਕੈਂਪ 8, 9,10 ਜਨਵਰੀ ਨੂੰ: ਡਿਪਟੀ ਕਮਿਸ਼ਨਰ
ਮਹਾਪੰਚਾਇਤ 'ਚ ਜਾ ਰਹੀ ਕਿਸਾਨਾਂ ਦੀ ਬੱਸ ਹਾਦਸੇ ਦੀ ਸ਼ਿਕਾਰ
ਮੌਸਮੀ ਬਦਲਾਅ ਦੇ ਚਲਦਿਆਂ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ:ਮੁੱਖ ਖੇਤੀਬਾੜੀ ਅਫ਼ਸਰ
ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ-ਵਿਧਾਇਕ ਸ਼ੈਰੀ ਕਲਸੀ
ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਯੋਜਨਾ ਤਹਿਤ ਲਾਂਚ ਕੀਤੀ ਮੋਬਾਈਲ ਐਪ ਬਾਰੇ ਪਿੰਡਾਂ ਦੀਆ ਪੰਚਾਇਤਾਂ ਨੂੰ ਕੀਤਾ ਗਿਆ ਜਾਗਰੂਕ
ਡਿਪਟੀ ਕਮਿਸ਼ਨਰ ਵੱਲੋਂ ਐਸ.ਜੀ.ਪੀ.ਸੀ. ਬੋਰਡ ਦੇ ਗਠਨ ਲਈ ਡ੍ਰਾਫਟ ਵੋਟਰ ਸੂਚੀ ਜਾਰੀ, ਦਾਅਵੇ ਤੇ ਇਤਰਾਜ਼ ਮੰਗੇ