ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ
Amritsar Sahib,04 OCT,2024,(Azad Soch News):- ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ,ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ (Guru Ramdas Hospital) ਦਾਖਲ ਕਰਵਾਇਆ ਹੈ,ਕਿਹਾ ਜਾ ਰਿਹਾ ਹੈ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੁਖਾਰ ਹੈ,ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਦਾਖਲ ਹਨ,ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿੱਜੀ ਸਹਾਇਕ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਸਿੰਘ ਸਾਹਿਬ ਨੂੰ ਬੁੱਧਵਾਰ ਰਾਤ ਨੂੰ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿੱਚ ਦਾਖਲ ਕਰਵਾਇਆ ਗਿਆ ਸੀ,ਅਤੇ ਡਾਕਟਰੀ ਜਾਂਚ ਦੌਰਾਨ ਵਾਇਰਲ ਇਨਫੈਕਸ਼ਨ (Viral Infection) ਦਾ ਪਤਾ ਲੱਗਾ,ਗਿਆਨੀ ਰਘਬੀਰ ਸਿੰਘ (Giani Raghbir Singh) ਨੂੰ ਸਰੀਰ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ,ਉਨ੍ਹਾਂ ਦੇ ਨਿੱਜੀ ਸਹਾਇਕ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।