ਸਰਕਾਰੀ ਸਕੀਮਾਂ ਸਮਾਮ ਦੇ ਸਾਰੇ ਵਰਗਾਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾਣ - ਡਿਪਟੀ ਈ ਐਸ ਏ

ਸਰਕਾਰੀ ਸਕੀਮਾਂ ਸਮਾਮ ਦੇ ਸਾਰੇ ਵਰਗਾਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾਣ - ਡਿਪਟੀ ਈ ਐਸ ਏ

ਅੰਮ੍ਰਿਤਸਰ 4 ਜੁਲਾਈ 2024--

ਨੀਤੀ ਆਯੋਗਨਵੀਂ ਦਿੱਲੀ ਦੁਆਰਾ ਸਪਾਂਸਰ ਕੀਤੇ ਗਏ ਸੰਪੂਰਨਤਾ ਅਭਿਆਨ ਦਾ ਲਾਂਚ ਈਵੈਂਟ ਅਜਨਾਲਾ ਬਲਾਕ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਸਮਾਗਮ ਸਹਾਇਕ ਕਮਿਸ਼ਨਰ ਸੋਨਮ ਆਈ.ਏ.ਐਸ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਨੀਤੀ ਆਯੋਗ ਨਵੀਂ ਦਿੱਲੀ ਦੇ ਅਧਿਕਾਰੀ ਵੀ ਇਸ ਦਾ ਹਿੱਸਾ ਬਣੇ। ਇਹ ਪ੍ਰੋਗਰਾਮ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਦੇ ਤਹਿਤ ਆਯੋਜਿਤ ਕੀਤਾ ਗਿਆ ਸੀ ਜਿਸਦਾ ਉਦੇਸ਼ ਸਿਹਤਪੋਸ਼ਣਖੇਤੀਬਾੜੀਸਿੱਖਿਆ ਆਦਿ ਵਰਗੇ ਘੱਟ ਸਕੋਰ ਵਾਲੇ ਸੂਚਕਾਂ ਨੂੰ ਸੰਤ੍ਰਿਪਤ ਕਰਨਾ ਸੀ।

ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਈਐਸਏ ਸ਼੍ਰੀਮਤੀ ਕੰਵਲਜੀਤ ਕੌਰ ਨੇ ਦੱਸਿਆ ਕਿ ਪ੍ਰਸ਼ਾਸਨ ਪੇਂਡੂ ਅਤੇ ਪਛੜੇ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਅਤੇ ਇਹ ਯਕੀਨੀ ਬਣਾ ਰਿਹਾ ਹੈ ਕਿ ਸਰਕਾਰੀ ਸਕੀਮਾਂ ਸਮਾਜ ਦੇ ਸਾਰੇ ਵਰਗਾਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਲਾਭ ਪ੍ਰਾਪਤ ਕੀਤਾ ਜਾ ਰਿਹਾ ਹੈ। ਸਮਾਗਮ ਦੇ ਨੋਡਲ ਅਫਸਰਸਹਾਇਕ ਕਮਿਸ਼ਨਰ ਸੋਨਮ ਆਈ.ਏ.ਐਸ ਨੇ ਲੋਕਾਂ ਨੂੰ ਅੱਗੇ ਆਉਣ ਅਤੇ ਸਮਾਜਿਕ ਮੁੱਦਿਆਂ ਨੂੰ ਖਤਮ ਕਰਨ ਲਈ ਪ੍ਰੇਰਿਤ ਕੀਤਾ। ਸੈਲਫ ਹੈਲਪ ਗਰੁੱਪਾਂ ਦੀ ਪ੍ਰਦਰਸ਼ਨੀ ਦੇ ਨਾਲ ਸਿਹਤਪੋਸ਼ਣ ਸਬੰਧੀ ਵੱਖ-ਵੱਖ ਕੈਂਪ ਲਗਾਏ ਗਏ ।ਇਸ ਮੌਕੇ ਬੀ.ਡੀ.ਪੀ.ਓ ਅਜਨਾਲਾਬਲਾਕ ਖੇਤੀਬਾੜੀ ਅਫਸਰ ਏ.ਬੀ.ਐਫ ਸ਼ਿਵਾਲੀ ਸ਼ਰਮਾਏ.ਬੀ.ਐਫ ਮਹਿਮੀਤਹਿਮਾਂਸ਼ੀਚੇਤਨਿਆ ਅਤੇ ਸਾਕਸ਼ੀ ਮੌਜ਼ੂਦ ਸਨ।

Tags:

Advertisement

Latest News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ
New Delhi,08 July,2024,(Azad Soch News):- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਦੇ ਸੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 22ਵੇਂ...
ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ