ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਮਾਨਸਾ, 06 ਅਕਤੂਬਰ :
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ’ਤੇ ਲਗਾਕੇ ਹੀ ਦਿੱਤੀ ਜਾਵੇ।
ਉਨ੍ਹਾਂ ਹੁਕਮ ਵਿੱਚ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਇੱਕ ਰਜਿਸਟਰ ਲਗਾਇਆ ਜਾਵੇ, ਜਿਸ ਵਿੱਚ ਨੰਬਰ ਪਲੇਟ ਬਣਾਉਣ ਵਾਲੇ ਵਿਅਕਤੀ ਦਾ ਨਾਮ ਸਮੇਤ ਪੂਰਾ ਪਤਾ ਅਤੇ ਉਸ ਦਾ ਸ਼ਨਾਖ਼ਤੀ ਪਰੂਫ਼ ਨਾਲ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ਦਾ ਨੰਬਰ, ਚੈਸੀ ਨੰਬਰ, ਇੰਜਨ ਨੰਬਰ ਵੀ ਰਜਿਸਟਰ ਵਿੱਚ ਦਰਜ ਕਰਕੇ ਉਸ ਵਿਅਕਤੀ ਦੇ ਦਸਤਖ਼ਤ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਦੁਕਾਨਦਾਰਾਂ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾਣ, ਤਾਂ ਜੋ ਇਹ ਕੈਮਰੇ ਗੱਡੀ ਅਤੇ ਨੰਬਰ ਪਲੇਟ ਲਗਾਉਣ ਆਏ ਵਿਅਕਤੀ ਨੂੰ ਕਵਰ ਕਰਦੇ ਹੋਣ।
ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹਿਣਗੇ।

Tags:

Advertisement

Latest News

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਚੰਡੀਗੜ੍ਹ, 6 ਅਕਤੂਬਰ 2024:ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ...
ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ ਸੁਭਾਸ਼ ਚੰਦਰ