ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮਾਲਵੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ

Kapurthala,24,FEB,2025,(Azad Soch News):- ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ (Rana Gurjit Singh) ਵੱਲੋਂ ਮਾਲਵੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ। ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਨਵੀਂ ਸੋਚ ਨਵਾਂ ਪੰਜਾਬ ਬੈਨਰ ਹੇਠ ਇਕੱਠੇ ਹੋਏ ਵੱਡੀ ਗਿਣਤੀ ਕਿਸਾਨਾਂ ਨੂੰ ਵਿਧਾਇਕ ਰਾਣਾ ਗੁਰਜੀਤ ਸਿੰਘ (MLA Rana Gurjit Singh) ਵੱਲੋਂ ਮੱਕੀ ਦੀ ਫਸਲ ਤੇ ਦੋ ਸਾਲ ਲਈ ਐਮਐਸਪੀ (MSP) ਦੇਣ ਦਾ ਐਲਾਨ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਦੀ ਨਰਮਾ ਪੱਟੀ ਗੁਲਾਬੀ ਸੁੰਡੀ ਨੇ ਬਰਬਾਦ ਕਰ ਦਿੱਤੀ।ਮਾਤਰ ਦੋ ਪ੍ਰਤੀਸ਼ਤ ਕਿਸਾਨਾਂ ਵੱਲੋਂ ਨਰਮੇ ਦੀ ਫਸਲ ਭੇਜੀ ਜਾ ਰਹੀ ਹੈ ਅਤੇ ਝੋਨੇ ਹੇਠ ਰਕਬਾ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਧਰਤੀ ਹੇਠਲਾ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ, ਜੋ ਕਿ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ। ਉਹਨਾਂ ਮਾਲਵੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਡੀ ਪੱਧਰ ਉੱਤੇ ਮੱਕੀ ਦੀ ਫਸਲ ਲਾਉਣ ਅਤੇ ਉਹ ਇਹ ਮੱਕੀ ਦੀ ਫਸਲ ਦੋ ਸਾਲ ਲਈ ਐਮਐਸਪੀ (MSP) ਦੇ ਭਾਅ ਤੇ ਖਰੀਦਣਗੇ। ਉਹਨਾਂ ਕਿਹਾ ਕਿ ਵੈਸੇ ਐਮਐਸਪੀ (MSP) ਦੇਣਾ ਸਰਕਾਰਾਂ ਦਾ ਕੰਮ ਹੈ ਪਰ ਉਹ ਇੱਕ ਕਾਰੋਬਾਰੀ ਵੀ ਹਨ।ਰਾਣਾ ਗੁਰਜੀਤ ਨੇ ਕਿਹਾ ਹੈ ਕਿ ਕਿਸਾਨਾਂ ਦਾ ਦਰਦ ਸਮਝਦੇ ਹੋਏ, ਉਹਨਾਂ ਵੱਲੋਂ ਜੋ ਪੰਜਾਬ ਦੀ ਡੁੱਬ ਰਹੀ ਕਿਸਾਨੀ ਨੂੰ ਮੁੜ ਪ੍ਰਫੁੱਲਿਤ ਕਰਨ ਲਈ ਕਿਸਾਨਾਂ ਨੂੰ ਅਜਿਹੀਆਂ ਫਸਲਾਂ ਬੀਜਣ ਲਈ ਪ੍ਰੇਰਿਤ ਕਰ ਰਹੇ ਹਨ, ਜਿਨਾਂ ਦੀ ਕਾਰਪੋਰੇਟ ਸੈਕਟਰ (Corporate Sector) ਦੇ ਵਿੱਚ ਵੱਡੀ ਲੋੜ ਹੈ। ਉਹਨਾਂ ਕਿਹਾ ਕਿ ਮਾਲਵਾ ਖੇਤਰ ਵਿੱਚ ਜਿੰਨੇ ਵੀ ਕਿਸਾਨ ਮੱਕੀ ਦੀ ਫਸਲ ਬੀਜਣਗੇ, ਉਹ ਦੋ ਸਾਲ ਲਈ ਐਮਐਸਪੀ ਤੇ ਖਰੀਦਣਗੇ। ਉਹਨਾਂ ਦੀਆਂ ਟੀਮਾਂ ਮਾਲਵੇ ਵਿੱਚ ਕੰਮ ਕਰ ਰਹੀਆਂ ਹਨ ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਮੱਕੀ ਦੀ ਫਸਲ ਲਾਉਣ ਨਾਲ ਸਰਕਾਰ ਦੀ ਬਿਜਲੀ ਦੀ ਬੱਚਤ ਹੁੰਦੀ ਹੈ, ਸੋ ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਤੀ ਏਕੜ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪੰਜਾਬ ਸਰਕਾਰ ਅਤੇ 15000 ਕੇਂਦਰ ਸਰਕਾਰ ਕਿਸਾਨਾਂ ਨੂੰ ਦੇਵੇ।
Related Posts
Latest News
