ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੁਣ ਤੱਕ 68 ਫੀਸਦੀ ਕਮੀ ਦਰਜ ਕੀਤੀ ਗਈ

ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੁਣ ਤੱਕ 68 ਫੀਸਦੀ ਕਮੀ ਦਰਜ ਕੀਤੀ ਗਈ

* ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੁਣ ਤੱਕ 68 ਫੀਸਦੀ ਕਮੀ ਦਰਜ ਕੀਤੀ ਗਈ

ਚੰਡੀਗੜ੍ਹ, 4 ਨਵੰਬਰ 2024: - ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨਾਂ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਗਈਆਂ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖਰੀਦੇ ਗਏ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰ.ਐਮ.ਬੀ. ਪਲੌਅ (627), ਬੇਲਰ (595) ਅਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਧ ਤੋਂ ਵੱਧ ਸੀ.ਆਰ.ਐਮ. ਮਸ਼ੀਨਰੀ ਉਪਲੱਬਧ ਕਰਵਾਉਣ ਵਾਸਤੇ ਸੂਭੇ ਭਰ ਵਿੱਚ 620 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਕਾਇਮ ਕੀਤੇ ਗਏ ਹਨ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ।

ਕਿਸਾਨਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨਾਂ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦਕਿ ਸਹਿਕਾਰੀ ਸਭਾਵਾਂ, ਐੱਫ.ਪੀ.ਓ., ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਮਾਣ ਹੈ।

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ