ਚੰਗਰ ਦੇ ਦਰਜਨਾਂ ਪਿੰਡਾਂ ਨੂੰ ਸੁਚਾਰੂ ਆਵਾਜਾਈ ਲਈ 7 ਕਿਲੋਮੀਟਰ ਲੰਬੀ, 18 ਫੁੱਟ ਚੋੜੀ ਸੜਕ ਦਾ ਨਵੀਨੀਕਰਨ ਸੁਰੂ- ਹਰਜੋਤ ਬੈਂਸ

ਸ਼੍ਰੀ ਅਨੰਦਪੁਰ ਸਾਹਿਬ 12 ਅਪ੍ਰੈਲ ()
ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਚੋਣਾਂ ਤੋਂ ਪਹਿਲਾ ਚੰਗਰ ਵਾਸੀਆਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸ਼੍ਰੀ ਅਨੰਦਪੁਰ ਸਾਹਿਬ ਤੋਂ ਚੰਗਰ ਦੇ ਦਰਜਨਾਂ ਪਿੰਡਾਂ ਨੂੰ ਜੋੜਦੀ ਸੜਕ ਨੂੰ 18 ਫੁੱਟ ਚੌੜਾ ਕਰਕੇ ਸ਼ਾਨਦਾਰ ਰੋਡ ਬਣਾਇਆ ਜਾਵੇਗਾ, ਜਿਸ ਨੂੰ ਪੂਰਾ ਕਰਦਿਆਂ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੜਕ ਨੂੰ 18 ਫੁੱਟ ਚੌੜਾ ਕਰਨ ਉਪਰੰਤ ਲੁੱਕ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਚੰਗਰ ਇਲਾਕੇ ਦੇ ਲੋਕਾਂ ਨੂੰ ਰਾਜਨੀਤਿਕ ਪਾਰਟੀਆਂ ਨੇ ਹਮੇਸ਼ਾ ਵੋਟਾਂ ਲੈਣ ਤੱਕ ਹੀ ਸੀਮਤ ਰੱਖਿਆ ਤੇ ਚੰਗਰ ਵਿੱਚ ਕਦੇ ਕੋਈ ਕੰਮ ਨਹੀਂ ਕਰਵਾਇਆ ਗਿਆ। ਉਨਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੋਰਾਨ ਉਨਾਂ ਵੱਲੋਂ ਚੰਗਰ ਵਾਸੀਆਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਚੰਗਰ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਚੰਗਰ ਦੀ ਸਭ ਤੋਂ ਵੱਡੀ ਮੰਗ ਸੀ ਕਿ ਸ਼੍ਰੀ ਅਨੰਦਪੁਰ ਸਾਹਿਬ ਨੂੰ ਚੰਗਰ ਨਾਲ ਜੋੜਨ ਵਾਲੀ ਸੜਕ ਨੂੰ ਚੌੜਾ ਕੀਤਾ ਜਾਵੇ ਜਿਸ ਨੂੰ ਪੂਰਾ ਕਰਦਿਆਂ ਹੁਣ 3 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਨੂੰ ਚੌੜਾ ਕਰਕੇ ਲੁੱਕ ਪਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਤੇ ਅੱਜ ਕੈਬਨਿਟ ਮੰਤਰੀ ਖੁੱਦ ਆਪਣੇ ਵਿਧਾਨ ਸਭਾ ਹਲਕੇ ਦੇ ਦਰਜਨਾਂ ਪਿੰਡਾਂ ਨੂੰ ਸੁਚਾਰੂ ਆਵਾਜਾਈ ਦੀ ਸਹੂਲਤ ਦੇਣ ਵਾਲੀ 7 ਕਿਲੋਮੀਟਰ ਲੰਬੀ ਸੜਕ ਨੂੰ 18 ਫੁੱਟ ਚੋੜੀ ਕਰਕੇ ਨਵੀਨੀਕਰਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਇੱਥੇ ਵਿਸੇਸ਼ ਤੌਰ ਤੇ ਪਹੁੰਚੇ ਸਨ ।
ਸ.ਬੈਂਸ ਨੇ ਕਿਹਾ ਕਿ ਪਹਿਲੇ ਫੇਜ਼ ਦੋਰਾਨ ਪਿੰਡ ਥੱਪਲ ਤੋਂ ਪਿੰਡ ਸਮਲਾਹ ਤੱਕ ਸੜਕ ਦਾ ਕੰਮ ਕਰਵਾਇਆ ਜਾਵੇਗਾ ਜੋ ਕਿ ਅਗਲੇ 2 ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ। ਉਨਾਂ ਕਿਹਾ ਕਿ ਅਜ਼ਾਦੀ ਦੇ 75 ਸਾਲਾਂ ਬਾਅਦ ਵੀ ਕਿਸੇ ਸਰਕਾਰ ਵੱਲੋਂ ਚੰਗਰ ਵਾਸੀਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਤੱਕ ਮੁਹੱਈਆ ਨਹੀਂ ਕਰਵਾਇਆ ਗਿਆ, ਪ੍ਰੰਤੂ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 90 ਕਰੋੜ ਰੁਪਏ ਦੀ ਲਾਗਤ ਨਾਲ ਲਿਫਟ ਸਿੰਚਾਈ ਯੋਜਨਾ ਦਾ ਪ੍ਰੋਜੈਕਟ ਸ਼ੁਰੂ ਕਰਵਾਇਆ ਗਿਆ, ਜਿਸ ਨਾਲ ਚੰਗਰ ਦੀ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨਾਂ ਕਿਹਾ ਕਿ ਸਖਤ ਮਿਹਨਤ ਤੋਂ ਬਾਅਦ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਵਾਇਆ ਗਿਆ ਹੈ ਜਿਸ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ, ਉਨਾਂ ਕਿਹਾ ਕਿ ਚੰਗਰ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਦਾ ਪਹਿਲਾ ਸਕੂਲ ਆਫ ਹੈਪੀਨੈੰਸ ਬਣਾਇਆ ਜਾ ਰਿਹਾ ਹੈ ਜੋ ਕਿ ਚੰਗਰ ਦੇ ਬੱਚਿਆਂ ਲਈ ਵਰਦਾਨ ਸਾਬਤ ਹੋਵੇਗਾ। ਉਨਾਂ ਕਿਹਾ ਕਿ ਚੰਗਰ ਦੇ ਵੱਖ ਵੱਖ ਪਿੰਡਾਂ ਵਿੱਚ ਨੋਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਚੰਗਰ ਦੇ ਸਰਬਪੱਖੀ ਵਿਕਾਸ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕਰ ਰਹੇ ਹਾਂ। ਉਨ੍ਹਾਂ ਨੇ ਦੱਸਿਆ ਕਿ 3 ਕਰੋੜ ਦੀ ਲਾਗਤ ਨਾਲ ਨਿਰਮਾਣ ਅਧੀਨ ਇਸ ਸੜਕ ਦੇ ਮੁਕੰਮਲ ਹੋਣ ਨਾਲ ਲਗਭਗ ਇੱਕ ਦਰਜਨ ਪਿੰਡਾਂ ਦੇ ਹਜਾਰਾਂ ਲੋਕਾਂ ਨੂੰ ਲਾਭ ਮਿਲੇਗਾ।
Related Posts
Latest News
