ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਦੋਦਾ , ਸ੍ਰੀ ਮੁਕਤਸਰ ਸਾਹਿਬ 18 ਅਪ੍ਰੈਲ
ਇਹ ਜਾਣਕਾਰੀ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦਾ ਨਵੀਨੀਕਰਨ ਦਾ ਉਦਘਾਟਨ ਕਰਦਿਆਂ ਦਿੱਤੀ।
ਉਹਨਾਂ ਦਾਣਾ ਮੰਡੀਆਂ ਦਾ ਦੌਰਾ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ, ਮਜ਼ਦੂਰ ਜਾਂ ਆੜ੍ਹਤੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗਾ ਅਤੇ ਉਨ੍ਹਾਂ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਮੰਡੀ ਬੋਰਡ ਵਲੋਂ ਦਾਣਾ ਮੰਡੀ ਆਸਾ ਬੁੱਟਰ ਵਿੱਚ 1.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪੱਕੇ ਫੜ ਅਤੇ ਨਵਾਂ ਸ਼ੇਡ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਦਾਣਾ ਮੰਡੀ ਮੱਲਣ ਵਿਖੇ 1.9 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਫੜ ਅਤੇ ਨਵੇਂ ਸ਼ੇਡ ਦਾ ਉਦਘਾਟਨ ਕੀਤਾ।
ਇਸ ਮੌਕੇ ਉਨ੍ਹਾਂ ਕਣਕ ਦੀ ਆਮਦ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ ਜਸਬੀਰ ਸਿੰਘ ਮੱਤਾ, ਵੀਰਪਾਲ ਕੌਰ ਸਰਪੰਚ, ਜੱਥੇਦਾਰ ਗੁਰਪਿਆਰ ਸਿੰਘ ਮੱਲਣ,ਅਵਤਾਰ ਸਿੰਘ ਸਰਪੰਚ,ਬਲਕਰਨ ਸਿੰਘ ਬਾਲੀ ਵੀ ਮੌਜੂਦ ਸਨ।
ਉਨ੍ਹਾਂ ਇੱਥੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਪ ਚੋਣ ਦੌਰਾਨ ਜੋ ਹਲਕੇ ਦੇ ਲੋਕਾਂ ਨਾਲ ਵਿਕਾਸ ਦੇ ਕੰਮ ਸ਼ੁਰੂ ਕਰਨ ਲਈ ਵਾਅਦੇ ਕੀਤੇ ਗਏ ਸਨ, ਇਹ ਵਾਅਦੇ ਲੜੀਵਾਰ ਪੂਰੇ ਕੀਤੇ ਜਾ ਰਹੇ ਹਨ।
Related Posts
Latest News
