ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਦੇ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗੀ ਕਾਰਜਪ੍ਰਣਾਲੀ ਦੀ ਲੜੀਵਾਰ ਸਮੀਖਿਆ ਕੀਤੀ

ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26  ਦੇ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗੀ ਕਾਰਜਪ੍ਰਣਾਲੀ ਦੀ ਲੜੀਵਾਰ ਸਮੀਖਿਆ ਕੀਤੀ

ਚੰਡੀਗੜ੍ਹ, 12 ਅਪ੍ਰੈਲ:

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਲਈ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਕੰਮਾਂ ਦੀ ਲੜੀਵਾਰ ਸਮੀਖਿਆ ਕੀਤੀ। ਇਸ ਉੱਚ ਪੱਧਰੀ ਮੀਟਿੰਗ ਵਿੱਚ ਸਕੱਤਰ ਲੋਕ ਨਿਰਮਾਣ ਸ੍ਰੀ ਰਵੀ ਭਗਤ ਦੇ ਨਾਲ-ਨਾਲ ਮੁੱਖ ਇੰਜੀਨੀਅਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਸਮੀਖਿਆ ਮੀਟਿੰਗ ਦੌਰਾਨ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਦੇ ਸਾਰੇ ਖੇਤਰਾਂ ਲਈ ਕੰਮਾਂ ਦੀ ਲੋੜ ਅਨੁਸਾਰ ਫੰਡਾ ਦੀ ਸਹੀ ਵੰਡ 'ਤੇ ਜ਼ੋਰ ਦਿੱਤਾ ਤਾਂ ਜੋ ਸੂਬੇ ਭਰ ਵਿੱਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਥਾਨਕ ਵਿਧਾਇਕਾਂ ਤੋਂ ਪ੍ਰਾਪਤ ਜਾਣਕਾਰੀ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਰਾਹੀਂ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਪਛਾਣੇ ਗਏ ਤਰਜੀਹੀ ਕੰਮਾਂ ਨੂੰ ਸਾਲਾਨਾ ਯੋਜਨਾਬੰਦੀ ਵਿੱਚ ਵਿਚਾਰਿਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਸਾਡੀ ਸਰਕਾਰ ਦੀਆਂ ਤਰਜੀਹਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਨੁਮਾਇੰਦਿਆਂ ਨੂੰ ਉਨ੍ਹਾਂ ਦੇ ਹਲਕਿਆਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਕੰਮਾਂ ਦੀ ਗੁਣਵੱਤਾ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਕੋਨੇ-ਕੋਨੇ ਤੱਕ ਇਕਸਾਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਰੂਰੀ ਪ੍ਰਵਾਨਗੀਆਂ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਦਿਆਂ ਸਾਰੇ ਪ੍ਰਵਾਨਿਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਜਨਤਕ ਪ੍ਰੋਜੈਕਟਾਂ ਵਿੱਚ ਘਟੀਆ ਗੁਣਵੱਤਾ ਵਾਲੇ ਕੰਮਾਂ ਅਤੇ ਭ੍ਰਿਸ਼ਟਾਚਾਰ ਪ੍ਰਤੀ ਸੂਬਾ ਸਰਕਾਰ ਦੇ ਜ਼ੀਰੋ ਸਹਿਣਸ਼ੀਲਤਾ ਨੂੰ ਦੁਹਰਾਇਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਕੰਮਾਂ ਦੀ ਗੁਣਵੱਤਾ ਅਤੇ ਹੰਢਣਸਾਰਤਾ ਨੂੰ ਯਕੀਨੀ ਬਣਾਉਂਦਿਆਂ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਚਨਬੱਧ ਹਾਂ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਕੰਮ ਦੇ ਮਿਆਰ ਜਾਂ ਸਮੱਗਰੀ ਨਾਲ ਬਿਲਕੁਲ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਭ੍ਰਿਸ਼ਟ ਕਾਰਵਾਈ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਸਾਡੀ ਸਰਕਾਰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ।

-----------
Tags:

Advertisement

Latest News

ਟਰਾਂਸਪੋਰਟ ਵਿਭਾਗ ਵੱਲੋਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਸਿੰਘ ਚੀਮਾ ਟਰਾਂਸਪੋਰਟ ਵਿਭਾਗ ਵੱਲੋਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 16 ਅਪ੍ਰੈਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਮੇਂ ਸਿਰ ਅਤੇ ਨਿਰਵਿਘਨ ਢੰਗ...
ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਪੂਰੇ ਦੇਸ਼ ਤੇ ਸਮਾਜ ਲਈ ਵਿਲੱਖਣ ਇਤਿਹਾਸ ਸਿਰਜੇਗੀ:- ਦਿਨੇਸ਼ ਕੁਮਾਰ ਚੱਢਾ
ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ — ਸ. ਗੁਰਮੀਤ ਸਿੰਘ ਖੁੱਡੀਆਂ
ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ , 11 ਸਕੂਲੀ ਬੱਸਾਂ ਦੇ ਕੱਟੇ ਚਲਾਨ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਧੀਕ ਮੈਂਬਰ ਸਕੱਤਰ ਵੱਲੋਂ ਕੇਂਦਰ ਜੇਲ੍ਹ ਦਾ ਦੌਰਾ
ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਚੱਲਦਿਆਂ ਪੰਜਾਬ ਵਿੱਚ ਐਸ.ਸੀ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਕੰਮ: ਨਾਰੇਸ਼ ਕਟਾਰੀਆ
ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਰਕਾਰੀ ਸਕੂਲਾਂ ‘ਚ 27.43 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ