ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ

ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ

ਡੇਰਾਬਸੀ, 22 ਅਕਤੂਬਰ
ਕੇਂਦਰ ਵਿੱਚ ਸੱਤਾਧਾਰੀ ਭਾਜਪਾ ਪੰਜਾਬ ਸੂਬੇ ਨਾਲ ਵਿਤਕਰੇਬਾਜ਼ੀ ਕਰਦੀ ਹੋਈ ਸੂਬੇ ਦੇ ਕਿਸਾਨਾਂ ਅਤੇ ਅਮਨ-ਸ਼ਾਂਤੀ ਨੂੰ ਖਰਾਬ ਕਰਨ ਲਈ ਝੋਨੇ ਦੀ ਖਰੀਦ ਪ੍ਰਬੰਧ ਵਿੱਚ ਅੜਿੱਕੇ ਢਾਹ ਰਹੀ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਡੇਰਾਬਸੀ ਵਿਖੇ ਇਕ ਸਮਾਗਮ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਦੌਰਾਨ ਕਹੀ।

ਸ. ਮੁੰਡੀਆ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਦੀ ਗੱਲ ਦੇ ਦਾਅਵੇ ਕਰਨ ਵਾਲੀ ਕੇਂਦਰ ਸਰਕਾਰ ਨੇ ਹੁਣ ਜਾਣਬੁੱਝ ਕੇ ਮਿੱਥੇ ਸਮੇਂ 'ਤੇ ਫ਼ਸਲ ਨੂੰ ਨਹੀਂ ਚੁੱਕ ਰਹੀ ਜਿਸ ਕਾਰਨ ਕਿਸਾਨਾਂ ਨੂੰ ਨੁਕਸਾਨ ਉਠਾਉਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਗਾਤਾਰ ਪੱਤਰ ਲਿਖੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲਣ ਗਏ ਪਰ ਇਸ ਦੇ ਬਾਵਜੂਦ ਕੇਂਦਰ ਆਪਣੀ ਫੋਕੀ ਰਾਜਨੀਤੀ ਕਰਨ ਲਈ ਪੰਜਾਬ ਦੇ ਗੋਦਾਮ ਖਾਲੀ ਨਹੀਂ ਕਰ ਰਿਹਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਅੰਨਦਾਤੇ ਦੀ ਗੱਲ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਚੁੱਪ ਬੈਠੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਸੂਬੇ ਪੰਜਾਬ ਨਾਲ ਹੋ ਰਹੇ ਇਸ ਅੱਤਿਆਚਾਰ ਦਾ ਜਵਾਬ ਹੁਣ ਜਨਤਾ ਦੇਵੇਗੀ।ਪੰਜਾਬ ਦੇ ਸੂਝਵਾਨ ਲੋਕ ਭਲੀਭਾਂਤ ਜਾਣਦੇ ਹਨ ਕਿ ਕੇਂਦਰ ਕਿਵੇਂ ਉਨ੍ਹਾਂ ਦੀਆਂ ਫ਼ਸਲਾਂ ਨੂੰ ਖਰਾਬ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।

ਇਸ ਮੌਕੇ ਹਲਕਾ ਵਿਧਾਇਕ ਸ ਕੁਲਜੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ।

Tags:

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ