ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਈਦ ਉੱਲ ਫਿਤਰ ਦੀ ਦਿੱਤੀ ਮੁਬਾਰਕਵਾਦ

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਈਦ ਉੱਲ ਫਿਤਰ ਦੀ ਦਿੱਤੀ ਮੁਬਾਰਕਵਾਦ

ਭਰਤਗੜ੍ਹ (ਕੀਰਤਪੁਰ ਸਾਹਿਬ ) 31 ਮਾਰਚ ()

ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗਸਕੂਲ ਸਿੱਖਿਆਉਚੇਰੀ ਸਿੱਖਿਆਤਕਨੀਕੀ ਸਿੱਖਿਆਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਪੰਜਾਬ ਨੇ ਭਰਤਗੜ੍ਹ ਈਦਗਾਹ ਵਿਖੇ ਪਹੁੰਚ ਕੇ ਈਦ ਉੱਲ ਫਿਤਰ ਦੀ ਮੁਬਾਰਕਵਾਦ ਦਿੱਤੀ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਰਲ ਮਿਲ ਕੇ ਤਿਉਹਾਰ ਮਨਾਂਉਣ ਦਾ ਸੱਦਾ ਦਿੱਤਾ।

    ਉਨ੍ਹਾਂ ਨੇ ਕਿਹਾ ਕਿ ਸਾਡਾ ਦੇਸ਼ ਧਰਮ ਨਿਰਪੱਖ ਦੇਸ਼ ਹੈ ਅਤੇ ਵਿਸੇਸ਼ ਤੌਰ ਤੇ ਪੰਜਾਬ ਸੂਬੇ ਦੇ ਲੋਕ ਸਾਰੇ ਧਰਮਾਂ ਦੇ ਤਿਉਹਾਰ ਰਲ ਮਿਲ ਕੇ ਮਨਾਉਦੇ ਹਨ, ਆਪਸੀ ਸਦਭਾਵਨਾਂ ਤੇ ਭਾਈਚਾਰਕ ਸਾਂਝ ਦੀ ਵਿਲੱਖਣ ਮਿਸਾਲ ਇੱਥੇ ਮੋਜੂਦ ਹੈ। ਅੱਜ ਅਸੀ ਈਦ ਉੱਲ ਫਿਤਰ ਦਾ ਤਿਉਹਾਰ ਮਨਾ ਰਹੇ ਹਾਂ, ਮੁਸ਼ਲਿਮ ਭਾਈਚਾਰੇ ਲਈ ਇਹ ਬਹੁਤ ਹੀ ਪਵਿੱਤਰ ਦਿਹਾੜਾ ਹੈ, ਰਮਜਾਨ ਤੋ ਬਾਅਦ ਭਾਈਚਾਰੇ ਵੱਲੋਂ ਇਸ ਦਿਨ ਦਾ ਬਹੁਤ ਬੇਸਬਰੀ ਨਾਲ ਇੰਤਜਾਰ ਰਹਿੰਦਾ ਹੈ, ਸਾਰੇ ਧਰਮਾਂ ਦੇ ਲੋਕ ਇਸ ਤਿਉਹਾਰ ਨੂੰ ਰਲ ਮਿਲ ਕੇ ਮਨਾਂਉਦੇ ਹਨ। ਉਨ੍ਹਾਂ ਨੇ ਇਕੱਠੇ ਹੋਏ ਵੱਖ ਵੱਖ ਧਰਮਾਂ ਦੇ ਲੋਕਾਂ ਨੂੰ ਮੁਬਾਰਕਵਾਦ ਦਿੱਤੀ ਅਤੇ ਦੱਸਿਆ ਕਿ ਸਾਡੇ ਦੇਸ਼ 'ਚ ਆਪਸੀ ਭਾਈਚਾਰਾ ਅਤੇ ਸਾਂਝੀਵਾਲਤਾ ਦੀ ਮਿਸਾਲ ਪੰਜਾਬ ਤੋਂ ਵੱਧ ਹੋਰ ਕਿਤੇ ਵੀ ਨਹੀ ਮਿਲਦੀ। ਉਨ੍ਹਾਂ ਨੇ ਈਦਗਾਹ ਦੀ ਚਾਰਦੀਵਾਰੀ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸ.ਹਰਜੋਤ ਸਿੰਘ ਬੈਂਸ ਦਾ ਵਿਸੇਸ਼ ਸਨਮਾਨ ਕੀਤਾ ਗਿਆ।

      ਇਸ ਮੌਕੇ ਜੁਝਾਰ ਸਿੰਘ ਆਸਪੁਰ, ਗੁਰਸੇਵਕ ਰਾਣਾ, ਮੋਹਿਤ ਗਿੱਲ, ਹਰਵਿੰਦਰ ਸਿੰਘ, ਰਾਜ ਮੁਹੰਮਦ, ਵਿੱਕੀ ਖਾਨ, ਸਰਪੰਚ ਸੋਹਣ ਮੁਹੰਮਦ, ਰਿੰਕੀ ਖਾਨ, ਵਿੱਕੀ ਖਾਨ, ਕਰਮ ਦੀਨ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

Tags:

Advertisement

Latest News

Chandigarh News: ਚੰਡੀਗੜ੍ਹ ਤੋਂ ਪੰਚਕੂਲਾ ਤੱਕ ਸੜਕ ਦੋ ਦਿਨ ਬੰਦ ਰਹੇਗੀ Chandigarh News: ਚੰਡੀਗੜ੍ਹ ਤੋਂ ਪੰਚਕੂਲਾ ਤੱਕ ਸੜਕ ਦੋ ਦਿਨ ਬੰਦ ਰਹੇਗੀ
Chandigarh,05,APRIL,2025,(Azad Soch News):- ਵਾਟਰ ਵਰਕਸ ਸੈਕਟਰ-39, ਚੰਡੀਗੜ੍ਹ ਤੋਂ ਐਮਈਐਸ ਚੰਡੀ ਮੰਦਰ ਤੱਕ ਪਾਈਪ ਲਾਈਨ ਨੂੰ ਪਾਣੀ ਦੀ ਸਪਲਾਈ ਵਿੱਚ ਸੁਧਾਰ...
ਨੇਪਾਲ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੰਤਰੀ ਅਨਿਲ ਵਿਜ ਨੇ ਕਿਹਾ ਕਿ ਵਕਫ਼ ਸੋਧ ਬਿੱਲ 2025 ਨੂੰ ਸਾਡੀ ਸਰਕਾਰ ਨੇ ਉਦਾਰਤਾ ਨਾਲ ਬਣਾਇਆ
ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ ਆਂਵਲੇ ਦਾ ਮੁਰੱਬਾ
ਸਨਰਾਈਜ਼ਰਸ ਹੈਦਰਾਬਾਦ ਨੂੰ IPL 2025 ਵਿੱਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-04-2025 ਅੰਗ 634
ਮੁੱਖ ਮੰਤਰੀ ਵੱਲੋਂ ਸ਼ਕਤੀਪੀਠ ਮਾਤਾ ਸ੍ਰੀ ਨੈਣਾ ਦੇਵੀ ਵਿਖੇ ਅਕੀਦਤ ਭੇਟ