ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 24 ਸਤੰਬਰ: 
 
 
ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।

 ਪ੍ਰਾਇਮਰੀ ਅਧਿਆਪਕ ਦੀ ਇਹ ਟ੍ਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ।


ਸ.ਬੈਂਸ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ।

 ਇਸ ਤੋਂ ਇਲਾਵਾ 100 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏ.ਆਈ. ਅਤੇ ਭਾਈਵਾਲ ਸਬੰਧੀ ਟ੍ਰੇਨਿੰਗ ਦੁਆਈ ਜਾ ਰਹੀ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਟ੍ਰੇਨਿੰਗ ਤੇ ਜਾਣ ਦੇ ਇਛੁੱਕ ਅਧਿਆਪਕਾਂ ਅੱਜ ਮਿਤੀ 24 ਸਤੰਬਰ 2024 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ।

ਟ੍ਰੇਨਿੰਗ ਸਬੰਧੀ ਸਮੁਚੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਈ.ਪੰਜਾਬ ਪੋਰਟਲ ਤੋਂ ਲਈ ਜਾ ਸਕਦੀ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ 'ਤੇ ਜਾਣ ਲਈ ਅਪਲਾਈ ਕਰਨਗੇ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਜਾਵੇਗਾ।
Tags:

Advertisement

Latest News

ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 6 ਅਕਤੂਬਰ:  ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ...
ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ