ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

 ਚੰਡੀਗੜ੍ਹ, 13 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ  ਸਰਕਾਰੀ ਸਕੂਲਾਂ ਦੇ ਨਾਮ 'ਤੇ  ਰੱਖਣ  ਦਾ  ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਹੁਣ 07 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ।


ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਹਨਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਦਰਬਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ  ਦਾ ਨਾਮ ਬਦਲ ਕੇ  ਸੁਤੰਤਰਤਾ ਸੰਗਰਾਮੀ ਲਾਭ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਦਾ ਨਾਮ ਬਦਲ ਸੁਤੰਤਰਤਾ ਸੰਗਰਾਮੀ ਸੇਵਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਦਾ ਨਾਮ ਸੁਤੰਤਰਤਾ ਸੰਗਰਾਮੀ ਸ਼ਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਰੱਖਣ ਦਾ ਫੈਸਲਾ ਕੀਤਾ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਦਾ ਨਾਮ ਸੁਤੰਤਰਤਾ ਸੰਗਰਾਮੀ ਬੀਰ ਸਿੰਘ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਦਾ ਨਾਮ ਸ਼ਹੀਦ ਏ.ਐਸ.ਆਈ.ਗੁਰਮੁੱਖ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਸ ਮੋਰਿੰਡਾ ਦਾ ਨਾਮ ਬਦਲ ਕੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਸ ਮੋਰਿੰਡਾ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ