ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਸਿੰਘ ਬੈਂਸ

ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ਼ ਐਮੀਨੈਸ  ਦੀ ਉਸਾਰੀ ਸਬੰਧੀ ਕਾਰਜ ਆਰੰਭ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 25 ਸਤੰਬਰ : 

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ  ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਅੱਜ
 ਪੂਰਾ ਕਰਨ ਦੀ ਦਿਸ਼ਾ ਵਿਚ ਵੱਡਾ ਕਦਮ ਪੁੱਟਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ  ਨੇ ਦੱਸਿਆ ਕਿ  ਇਤਿਹਾਸਕ ਤੇ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਦੇ  ਬਾਸ਼ਿੰਦਿਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ 10.61 ਕਰੋੜ ਨਾਲ ਸਕੂਲ ਆਂਫ ਐਮੀਨੈਂਸ  ਕੀਰਤਪੁਰ ਸਾਹਿਬ ਵਿੱਚ ਦੋ ਨਵੇਂ ਬਲਾਕਾਂ ਦੀ ਉਸਾਰੀ   ਦਾ  ਕਾਰਜ ਅੱਜ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਆਰੰਭ ਕਰ ਦਿੱਤਾ ਗਿਆ।
 
    ਉਨ੍ਹਾਂ ਦੱਸਿਆ ਕਿ ਕਿ ਵਿਕਾਸ ਪੱਖੋਂ ਦਹਾਕਿਆਂ ਤੋ ਅਣਗੋਲੇ ਇਸ ਇਤਿਹਾਸਕ ਨਗਰ ਦਾ ਸਰਵਪੱਖੀ ਵਿਕਾਸ ਕਰਵਾਉਣ ਦਾ ਵਾਅਦਾ ਮੈਂ  ਹਲਕਾ ਵਾਸੀਆਂ ਨਾਲ ਕੀਤਾ ਸੀ ਜਿਸ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਵਿਚ ਦੋ ਨਵੇ ਬਲਾਕ ਬਣਾਏ ਜਾਣਗੇ, ਇਸ ਤੋਂ ਇਲਾਵਾ ਮਲਟੀਪਰਪਸ ਹਾਲ, ਲੈਬੋਰਟਰੀ, ਲਾਈਬ੍ਰੇਰੀ, ਕਲਾਸਰੂਮ, ਟੁਆਈਲਟ ਬਲਾਕ, ਲਿਫਟ ਦਾ ਕੰਮ ਅਤੇ ਪੁਰਾਣੇ ਬਲਾਕ ਦਾ  ਰੈਨੋਵੇਸ਼ਨ ਦਾ ਕੰਮ, ਵੀ ਕਰਵਾਇਆ ਜਾਵੇਗਾ।


  ਕੈਬਨਿਟ ਮੰਤਰੀ ਨੇ ਕਿਹਾ ਕਿ  ਇਸ ਤੋਂ ਪਹਿਲਾ ਕੀਰਤਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਕਰਵਾਉਦੇ ਹੋਏ ਪਤਾਲਪੁਰੀ ਚੋਂਕ ਦਾ ਸੁੰਦਰੀਕਰਨ ਕਰਵਾਇਆ ਗਿਆ ਸੀ, ਜਿੱਥੇ ਰਬਾਬ ਸੁਸੋਭਿਤ ਕੀਤੀ ਗਈ ਹੈ। ਕੀਰਤਪੁਰ ਸਾਹਿਬ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਵਰਗੇ ਕਰੋੜਾਂ ਦੇ ਪ੍ਰੋਜੈਕਟ ਲੋਕਾਂ ਲਈ ਸੋਗਾਤ ਬਣ ਰਹੇ ਹਨ। ਸ.ਬੈਂਸ ਵੱਲੋਂ 6 ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਦੀ ਨੁਹਾਰ ਬਦਲਣ ਲਈ ਵਿਆਪਕ ਯੋਜਨਾ ਉਲੀਕੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਇਸ ਇਲਾਕੇ ਦੇ ਵਿਕਾਸ ਅਤੇ ਕੁਦਰਤੀ ਸੁੰਦਰਤਾ ਨੂੰ ਟੂਰਿਜਮ ਵੱਜੋਂ ਵਿਕਸਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।
Tags:

Advertisement

Latest News

ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫ਼ਲਆਯੋਜਨ, ਸਾਇੰਸ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ ਕੇਂਦਰ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫ਼ਲਆਯੋਜਨ, ਸਾਇੰਸ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ ਕੇਂਦਰ
ਮੋਗਾ 21 ਦਸੰਬਰਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਤੀਸਰੇ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫਲ ਆਯੋਜਨ ਸਰਕਾਰੀ...
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਆਰਟ ਆਫ ਲਿਵਿੰਗ ਸੰਸਥਾ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਵਿਸ਼ਵ ਧਿਆਨ ਦਿਵਸ ਦੇ ਰੂਪ ਵਿੱਚ ਮੇਡਿਟੇਸ਼ਨ ਕੈਂਪ ਲਗਾਇਆ
ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ
ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ