ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਰੱਖਣਗੇ ਸ਼੍ਰੋਮਣੀ ਅਕਾਲੀ ਦਲ ਦੀ ਲਾਜ!

Bathinda,04 June,2024,(Azad Soch News):- ਬਠਿੰਡਾ ਲੋਕ ਸਭਾ ਹਲਕੇ (Bathinda Lok Sabha Constituency) ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਲਾਜ ਰੱਖ ਰਹੇ ਹਨ,ਉਹ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਸਖਤ ਟੱਕਰ ਦੇ ਰਹੇ ਹਨ,ਦੁਪਹਿਰ 12 ਵਜੇ ਤੱਕ ਹਰਸਿਮਰਤ ਬਾਦਲ ਦੇ ਖਾਤੇ ਵਿੱਚ 274514 ਵੋਟਾਂ ਤੇ ਗੁਰਮੀਤ ਸਿੰਘ ਖੁੱਡੀਆਂ ਦੇ ਖਾਤੇ ਵਿੱਚ 231020 ਵੋਟਾਂ ਹਨ,ਇਸ ਤੋਂ ਇਲਾਵਾ ਕਾਂਗਰਸ ਦੇ ਜੀਤਮਹਿੰਦਰ ਸਿੰਘ ਸਿੱਧੂ 144003 ਵੋਟਾਂ ਨਾਲ ਤੀਜੇ ਤੇ ਬੀਜੇਪੀ ਉਮੀਦਵਾਰ ਪਰਮਪਾਲ ਕੌਰ ਸਿੱਧੂ 79512 ਵੋਟਾਂ ਨਾਲ ਚੌਥੇ ਨੰਬਰ 'ਤੇ ਹਨ,ਇੱਥੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਜੀਤ ਮਹਿੰਦਰ ਸਿੰਘ ਸਿੱਧੂ ਅਤੇ ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਵਿਚਾਲੇ ਮੁਕਾਬਲਾ ਹੈ,ਇਸ ਤੋਂ ਇਲਾਵਾ ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਵੀ ਚੋਣ ਮੈਦਾਨ ਵਿੱਚ ਹਨ,ਇਸ ਵਾਰ ਇਸ ਸੀਟ 'ਤੇ 69% ਵੋਟਿੰਗ ਹੋਈ ਜੋ ਪਿਛਲੀ ਵਾਰ ਨਾਲੋਂ ਕਰੀਬ 3 ਫੀਸਦੀ ਘੱਟ ਹੈ।
Latest News
