ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

Amritsar, 29 May 2024,(Azad Soch News):- ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ (Sachkhand Shri Harmandir Sahib Ji) ਜੋ ਕਿ ਰੂਹਾਨੀਅਤ ਦਾ ਕੇਂਦਰ ਹੈ,ਅਤੇ ਇਸ ਪਵਿੱਤਰ ਗੁਰੂ ਘਰ ਵਿਖੇ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ,ਜਿਵੇਂ ਹੀ ਲੋਕ ਸਭਾ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ, ਸਿਆਸੀ ਆਗੂ ਵੀ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਆ ਕੇ ਨਤਮਸਤਕ ਹੋ ਰਹੇ ਹਨ,ਲੋਕ ਸਭਾ ਸਾਂਸਦ ਹਰਸਿਮਰਤ ਕੌਰ ਬਾਦਲ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਣ ਪਹੁੰਚੇ,ਇਸ ਮੌਕੇ ਉਹਨਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (Sachkhand Shri Darbar Sahib Ji) ਵਿਖੇ ਮੱਥਾ ਟੇਕਿਆ ਅਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ,ਸਾਂਸਦ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮੌਕੇ ਪਹੁੰਚੇ ਸਨ,ਇਸ ਦੌਰਾਨ ਪੱਤਰਕਾਰਾਂ ਨਾਲ ਹਰਸਿਮਰਤ ਕੌਰ ਬਾਦਲ ਨੇ ਪੂਰੀ ਤਰੀਕੇ ਨਾਲ ਦੂਰੀ ਬਣਾਈ ਰੱਖੀ,ਦੱਸ ਦੇਈਏ ਕਿ ਬਾਦਲ ਪਰਿਵਾਰ ਵੱਲੋਂ ਰਖਵਾਏ ਜਾ ਰਹੇ ਸਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਲੜੀਵਾਰ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ ਮੌਕੇ ਹਰਸਿਮਰਤ ਕੌਰ ਬਾਦਲ ਨੇ ਹਾਜਰੀ ਭਰੀ।
Related Posts
Latest News
