ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ-ਜਿਲ੍ਹਾ ਮੈਜਿਸਟਰੇਟ

ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ-ਜਿਲ੍ਹਾ ਮੈਜਿਸਟਰੇਟ

ਫਰੀਦਕੋਟ 26 ਮਾਰਚ 2024

ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜ਼ਦਾਰੀ ਦੰਡ ਸੰਘਤਾ , 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਈਨਾਂ ਨਾਲ ਕਣਕ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ । ਇਸ ਸਮੇਂ ਤੋਂ ਬਾਅਦ ( ਸ਼ਾਮ 07.00 ਵਜੇ ਤੋਂ ਸਵੇਰ 07.00 ਵੱਜੇ ਤੱਕ ) ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਤੇ ਮੁਕੰਮਲ ਤੌਰ ਤੇ ਰੋਕ ਹੋਵੇਗੀ।

ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਹਾੜੀ 2024 ਦੌਰਾਨ ਕਣਕ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ । ਕਣਕ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ । ਕੁਝ ਲੋਕ ਕੰਬਾਇਨਾਂ ਦੇਰ ਸਵੇਰ ਚਲਾ ਕੇ ਨਾਲ ਰਾਤ ਸਮੇਂ ਪਈ ਤਰੇਲ ਕਾਰਨ ਕਣਕ ਦੀ ਗਿੱਲੀ ਫਸਲ ਦੀ ਕਟਾਈ ਕਰਦੇ ਹਨ ਜਿਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ । ਗਿੱਲੀ ਫਸਲ ਮੰਡੀਆਂ ਵਿੱਚ ਲਿਆਉਣ ਕਰਕੇ ਕਿਸਾਨਾਂ ਨੂੰ ਕਈ ਵਾਰ ਫਸਲ ਵੇਚਣ ਵਿੱਚ ਗੈਰ - ਲੋੜੀਦੀ ਦੇਰੀ ਹੁੰਦੀ ਹੈ , ਜਿਸ ਨਾਲ ਉਹਨਾਂ ਵਿੱਚ ਰੋਸ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਕਿਸਾਨ ਜਥੇਬੰਦੀਆਂ ਧਰਨਿਆਂ ਤੇ ਉਤਾਰੂ ਹੋ ਜਾਂਦੀਆਂ ਹਨ , ਜੋ ਕਿ ਟਰੈਫਿਕ ਸਮੱਸਿਆ ਦੇ ਨਾਲ - ਨਾਲ ਅਮਨ ਕਾਨੂੰਨ ਦੀ ਸਥਿਤੀ ਲਈ ਵੀ ਮੁਸ਼ਕਿਲ ਪੈਦਾ ਕਰਦੇ ਹਨ । ਇਸ ਸਭ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਮਿਤੀ  19-05-2024 ਤੱਕ ਲਾਗੂ ਰਹਿਣਗੇ।

Tags:

Advertisement

Latest News

ਜਿਲ੍ਹਾ ਸ੍ਰੀ  ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ
ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਇੰਸਟਚਿਊਟਸ ਵਿਖੇ ਕੁਇਜ਼,ਜਾਗੋ ਤੇ ਨਾਟਕ ਰਾਹੀਂ ਦਿੱਤਾ ਵੋਟਰ ਜਾਗਰੂਕਤਾ ਸੰਦੇਸ਼
ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ
ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ
ਸਵੀਪ ਮੁਹਿੰਮ ਤਹਿਤ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ
ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ