ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਗਤੀਵਿਧੀ ਦਿਵਸ ਮਨਾਇਆ

ਫ਼ਾਜ਼ਿਲਕਾ 7 ਅਪ੍ਰੈਲ
ਸਰਕਾਰ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਵਚਨਬੱਧ ਹੈ ਅਤੇ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਫਾਜਿਲਕਾ ਵੱਲੋਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਦੀ ਦੇਖਰੇਖ ਵਿੱਚ ਵਿਸ਼ਵ ਗਤੀਵਿਧੀ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਹਰੇਕ ਸਾਲ 6 ਅਪ੍ਰੈਲ ਨੂੰ ਵਿਸ਼ਵ ਗਤੀਵਿਧੀ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ ਗੈਰ—ਸੰਚਾਰੀ ਰੋਗਾਂ ਤੋਂ ਬਚਾਉਣ ਲਈ ਸਰੀਰਕ ਗਤੀਵਿਧੀਆਂ ਦੀ ਮਹੱਤਤਾ ਬਾਰੇ ਪ੍ਰੇਰਿਤ ਕਰਨਾ ਹੈ।
ਉਹਨਾਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਲੋਕਾਂ ਵਿੱਚ ਸਰੀਰਕ ਗਤੀਵਿਧੀਆਂ ਦੀ ਘਾਟ ਕਾਰਨ ਗ਼ੈਰ ਸੰਚਾਰੀ ਰੋਗਾਂ ਦਾ ਸ਼ਿਕਾਰ ਹੋ ਰਹੇ ਹਨ। ਉਹਨਾਂ ਦੱਸਿਆ ਕਿ 60 ਪ੍ਰਤੀਸ਼ਤ ਤੋਂ ਜਿਆਦਾ ਮੌਤਾਂ ਗੈਰ ਸੰਚਾਰੀ ਬਿਮਾਰੀਆਂ ਜਿਵੇ ਸ਼ੂਗਰ, ਕੈਂਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆ ਬਿਮਾਰੀਆਂ ਕਾਰਨ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਰੋਜ਼ਾਨਾ ਦੀ ਜਿੰਦਗੀ ਵਿੱਚ ਸਰੀਰਕ ਗਤੀਵਿਧੀਆਂ ਨੂੰ ਜੋੜ ਲਈਏ ਤਾਂ ਅਸੀਂ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਡਾ਼ ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਲੋਕ ਸ਼ਰਾਬ ਅਤੇ ਤੰਬਾਕੂ ਪਦਾਰਥਾਂ, ਫੈਟ ਵਾਲੀਆਂ, ਤਲੀਆਂ, ਫਾਸਟ ਫੂਡ, ਮਸਾਲੇਦਾਰ ਚੀਜਾਂ, ਸੋਫਟ ਅਤੇ ਹਾਰਡ ਡਰਿੰਕ, ਤੰਬਾਕੂ ਅਤੇ ਸਿਗਰਟ ਦੀ ਵਰਤੋਂ ਕਰਨ ਨਾਲ ਅਤੇ ਸਰੀਰਕ ਕੰਮ ਨਾ ਕਰਨ ਨਾਲ ਇਸ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਹਨ। ਸਾਨੂੰ ਅਤੇ ਆਪਣੇ ਬੱਚਿਆਂ ਨੁੰ ਇਨ੍ਹਾਂ ਚੀਜਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਸੰਤੁਲਿਤ ਭੋਜਨ, ਹਰੇ ਪੱਤੇਦਾਰ ਸ਼ਬਜੀਆਂ, ਫਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਭਾਰ ਨੂੰ ਕੰਟਰੋਲ ਵਿੱਚ ਰੱਖਣਾ ਚਾਹੀਦਾ ਹੈ। ਲੂਣ ਅਤੇ ਖੰਡ ਦੀ ਮਾਤਰਾ ਘੱਟ ਲੈਣੀ ਚਾਹੀਦੀ। ਯੋਗਾ ਅਤੇ ਧਿਆਨ ਕਰਕੇ ਮਾਨਸਿਕ ਤਣਾਓ ਨੂੰ ਘੱਟ ਕਰੋ। ਅੱਜ ਦੀ ਜਿੰਦਗੀ ਚ ਮਾਨਸਿਕ ਤਣਾਅ ਨੂੰ ਘਟਾਉਣ ਲਈ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਨਾਲ ਸਮਾਂ ਬਿਤਾਓ ਅਤੇ ਉਹਨਾ ਨਾਲ ਕੁਝ ਸਮਾਂ ਖੇਡੋ। ਰੋਜਾਨਾ ਘੱਟੋ ਘੱਟ 30 ਮਿੰਟ ਸੈਰ ਅਤੇ ਕਸਰਤ ਕਰਨੀ ਚਾਹੀਦੀ ਹੈ। ਤੰਬਾਕੂਨੋਸ਼ੀ ਅਤੇ ਸ਼ਰਾਬ ਤੋਂ ਪ੍ਰਹੇਜ਼ ਕਰੋ।
ਇਸ ਮੌਕੇ ਡਾ਼ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ ਵੀ ਮੌਜੂਦ ਸਨ।
Related Posts
Latest News
