ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ

ਤਰਨ ਤਾਰਨ, 25 ਅਪ੍ਰੈਲ

ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਹੋਇਆਂ ਜ਼ਿਲ੍ਹਾ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਸ਼ੁਕਰਵਾਰ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਨਰਸਿੰਗ ਵਿਦਿਆਰਥਣਾ ਦੀ ਜਾਗਰੂਕਤਾ ਰੈਲੀ ਕੱਢਣ ਦੇ ਨਾਲ-ਨਾਲ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ।

 ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਵਿਸ਼ਵ ਮਲੇਰੀਆ ਦਿਵਸ ਮਨਾਉਣ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਡੇਂਗੂ ਦੇ ਲੱਛਣਾਂ ਤੇ ਬਚਾਅ ਬਾਰੇ ਜਾਗਰੂਕ ਕਰਨਾ ਹੈ। ਡਾ ਰਾਏ ਨੇ ਦੱਸਿਆ ਕਿ ਸਾਲ 2025 ਮੌਕੇ ਵਿਸ਼ਵ ਸਿਹਤ ਸੰਸਥਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਦੀ ਥੀਮ ਮਲੇਰੀਆ ਐਂਡਜ ਵਿਧ ਅਸ-ਰੀਇਨਵੈਸਟ ਰੀਇਮੈਜੀਨ ਅਤੇ ਰੀਇਗਨਾਈਟਜਿਸ ਦਾ ਅਰਥ ਹੈ, ਕਿ ਮਲੇਰੀਏ ਦੇ ਅੰਤ ਲਈ ਸਾਨੂੰ ਸਾਰਿਆਂ ਨੂੰ ਹੀ ਆਪਣਾ ਯੋਗਦਾਨ ਨਿਰੰਤਰ ਪਾਉਣਾ ਪਵੇਗਾ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਸਬੰਧੀ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕਰਕੇ ਨਾਗਰਿਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

 ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਮਲੇਰੀਆ ਦੀ ਰੋਕਥਾਮ ਲਈ ਸਿਹਤ ਕਰਮੀਆਂ ਵੱਲੋਂ ਪਿੰਡਾਂ ਦੇ ਵਿੱਚ ਜਿੱਥੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉੱਥੇ ਨਾਲ ਹੀ ਨਾਗਰਿਕਾਂ ਦਾ ਫੀਵਰ ਸਰਵੇ ਕੀਤਾ ਜਾ ਰਿਹਾ ਹੈ, ਤਾਂ ਜੋ ਸ਼ੱਕੀ ਮਰੀਜ਼ਾਂ ਦੀ ਸ਼ਨਾਖਤ ਅਤੇ ਇਲਾਜ ਸਮੇਂ ਸਿਰ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਮਲੇਰੀਆ ਦੀ ਰੋਕਥਾਮ ਲਈ ਸਾਨੂੰ ਸਾਰਿਆਂ ਨੂੰ ਹੀ ਆਪਣੀ ਜਿੰਮੇਵਾਰੀ ਸਮਝਦਿਆ ਆਪਣੇ ਆਲੇ-ਦੁਆਲੇ ਦੇ ਸਾਫ-ਸਫਾਈ ਪ੍ਰਤੀ ਯੋਗਦਾਨ ਪਾਉਣਾ ਚਾਹੀਦਾ ਹੈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜੂਨ ਮਹੀਨੇ ਨੂੰ ਐਂਟੀ ਮਲੇਰੀਆ ਮਹੀਨੇ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਮਹੀਨੇ ਦੌਰਾਨ ਮਲੇਰੀਆ ਦੀ ਰੋਕਥਾਮ ਸਬੰਧੀ ਵੱਖ-ਵੱਖ ਗਤੀ ਵਿਧੀਆਂ ਕੀਤੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਐਂਟੀ ਮਲੇਰੀਆ ਮਹੀਨੇ ਦੌਰਾਨ ਬਲਾਕ ਦੇ ਵੱਖ-ਵੱਖ ਪਿੰਡਾਂਹਾਈ ਰਿਸਕ ਖੇਤਰਾਂ ਜਿਵੇਂ ਕਿ ਇੱਟਾਂ ਦੇ ਭੱਠਿਆਂਡੇਰਿਆਂ ਉੱਤੇ ਜਾ ਕੇ ਆਈ. ਈ.ਸੀ ਗਤੀ ਵਿਧੀਆਂ ਰਾਹੀਂ ਨਾਗਰਿਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਮਲੇਰੀਆ ਦੀ ਰੋਕਥਾਮ ਲਈ ਨਾਗਰਿਕ ਆਪਣੇ ਘਰਾਂ ਦੇ ਵਿੱਚ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਛੱਪੜਾਂ ਦੇ ਵਿੱਚ ਖੜੇ ਪਾਣੀ 'ਤੇ ਕਾਲੇ ਤੇਲ ਦਾ ਛਿੜਕਾਅ ਕਰਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸਰੀਰ ਢਕਿਆ ਜਾ ਸਕੇ ਅਤੇ ਮੱਛਰ ਦੇ ਕੱਟਣ ਤੋਂ ਬਚਾਇਆ ਜਾਵੇ।

ਇਸ ਮੌਕੇ ਜ਼ਿਲਾ ਐਪੀਡਿਮੋਲੋਜਿਸਟ ਡਾ. ਅਵਲੀਨ ਕੋਰ ਵੱਲੋਂ ਮਲੇਰੀਆ ਦੇ ਲੱਸ਼ਣਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਬਿਮਾਰੀ ਦੇ ਮੁੱਖ ਲੱਛਣ ਤੇਜ ਬੁਖਾਰਠੰਡ ਲੱਗਣਾਸਿਰ ਦਰਦਥਕਾਵਟਸਰੀਰ ਚ ਟੁੱਟ ਭੱਜ ਅਤੇ ਘਬਰਾਹਟ ਹੋਣ ਦੇ ਨਾਲ-ਨਾਲ ਕੰਬਣੀ ਛਿੜਨਾ ਹੈ। ਉਹਨਾਂ ਦੱਸਿਆ ਕਿ ਜੇਕਰ ਵਿਅਕਤੀ ਨੂੰ ਮਲੇਰੀਆ ਦੇ ਲੱਛਣ ਮਹਿਸੂਸ ਹੋਣ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਅਤੇ ਟੈਸਟ ਬਿਲਕੁਲ ਮੁਫਤ ਕਰਵਾਏ। ਉਹਨਾਂ ਕਿਹਾ ਕਿ ਜੇਕਰ ਵਿਅਕਤੀ ਪੀੜਤ ਪਾਇਆ ਜਾਂਦਾ ਹੈ, ਤਾਂ ਵਿਭਾਗ ਵੱਲੋਂ ਉਸ ਦਾ ਇਲਾਜ ਅਤੇ ਦਵਾਈਆਂ ਬਿਲਕੁਲ ਮੁਫਤ ਦਿੱਤੀਆਂ ਜਾਂਦੀਆਂ ਹਨ। 

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਸਤਵਿੰਦਰ ਕੁਮਾਰਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀਜਿਲਾ ਐਪੀਡਿਮੋਲੋਜਿਸਟ ਡਾਕਟਰ ਅਵਲੀਨ ਕੌਰਮੈਡੀਕਲ ਅਫ਼ਸਰ ਡਾ. ਸੁਖਜਿੰਦਰ ਸਿੰਘਡਾ. ਰਣਦੀਪ ਸਿੰਘਜ਼ਿਲ੍ਹਾ ਮਾਸ ਮੀਡਿਆ ਅਫ਼ਸਰ ਸ਼੍ਰੀ ਸੁਖਵੰਤ ਸਿੰਘ ਸਿੱਧੂਐਮ ਐਲਟੀ ਰਜਵੰਤ ਸਿੰਘ  ਸਹਾਇਕ ਮਲੇਰੀਆ ਅਫ਼ਸਰ ਕੰਵਲ ਬਲਰਾਜ ਸਿੰਘਹੈਲਥ ਸੁਪਰਵਾਇਜ਼ਰ ਕਾਰਜ ਸਿੰਘ,ਹੈਲਥ ਸੁਪਰਵਾਇਜ਼ਰ ਗੁਰਦੇਵ ਸਿੰਘ ਢਿੱਲੋਂਹੈਲਥ ਸੁਪਰਵਾਇਜ਼ਰ ਭੁਪਿੰਦਰ ਸਿੰਘਪਰਦੀਪ ਸਿੰਘ ਆਦਿ ਮੌਜੂਦ ਰਹੇ।

Tags:

Advertisement

Latest News

ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ
Bangladesh,12,MAY,2025,(Azad Soch News):- ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ (Awami League) ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ,ਇਹ...
ਜਾਮੁਨ ਡਾਇਬੀਟੀਜ਼ ਨੂੰ ਕੰਟ੍ਰੋਲ ਕਰਨ ਲਈ ਲਾਹੇਵੰਦ ਫਲ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਨਵੇਂ ਚੁਣੇ ਮੈਂਬਰ
ਦਿੱਲੀ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-05-2025 ਅੰਗ 729
ਸੁਚੇਜ ਪੰਜਾਬੀ ਸੂਬੇ ਦੀ ਕਿਰਸਾਨੀ ਦੀ ਜੀਵਨਧਾਰਾ ਪਾਣੀ ਦੀ ਇੱਕ ਵੀ ਵਾਧੂ ਬੂੰਦ ਹੋਰ ਸੂਬਿਆਂ ਨੂੰ ਨਹੀ ਦੇ ਸਕਦੇ- ਹਰਜੋਤ ਬੈਂਸ
ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਨਵੀਂ ਬਣੀ ਸਬਜ਼ੀ ਮੰਡੀ ਆੜਤੀ ਐਸੋਸੀਏਸ਼ਨ ਨੂੰ ਸਨਮਾਨਿਤ ਕੀਤਾ