ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਵਿਸ਼ਵ ਜੂਨੋਸਿਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦਾ ਆਯੋਜਨ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਵਿਸ਼ਵ ਜੂਨੋਸਿਸ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦਾ ਆਯੋਜਨ

ਫਾਜ਼ਿਲਕਾ 6 ਜੁਲਾਈ 2024….

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਵਿਸ਼ਵ ਜੂਨੋਸੈਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਪਸ਼ੂ ਪਾਲਣ ਵਿਭਾਗ ਫਾਜਿਲਕਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਆਯੋਜਿਤ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਜਾਨਵਰਾਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਹਲਕਾਅਸਵਾਇਨ ਫਲੂਜਾਪਾਨੀ ਇਨਸਫ਼ਲਾਈਟਸਬਰਡ ਫਲੂਲੈਪਟੋਸਪਾਈਰੋਸਿਸ ਤੋਂ ਬਚਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਨ੍ਹਾਂ ਬਿਮਾਰੀਆਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਬਿਮਾਰੀਆਂ ਹਨ ਜੋ ਜਾਨਵਰਾਂ ਤੋਂ ਇਨਸਾਨਾਂ ਵਿੱਚ ਫੈਲਦੀਆਂ ਹਨ। ਉਹਨਾਂ ਕਿਹਾ ਕਿ ਸਾਡੇ ਦੇਸ ਵਿੱਚ ਹਲਕਾਅ (ਰੇਬੀਜ਼) ਦੀ ਬਿਮਾਰੀ ਆਮ ਪ੍ਰਚੱਲਿਤ ਹੈ ਜੋ ਕਿ ਹਲਕੇ ਕੁੱਤੇ ਦੇ ਕੱਟਣ ਨਾਲ ਮਨੁੱਖ ਨੂੰ ਹੋ ਸਕਦੀ ਹੈਪਰ ਇਹ ਬਿਮਾਰੀ ਖ਼ਰਗੋਸ਼ਬਿੱਲੀਨਿਓਲਾਗਿੱਦੜ ਤੇ ਹੋਰ ਜਾਨਵਾਰਾਂ ਦੇ ਕੱਟਣ ਨਾਲ ਵੀ ਹੋ ਸਕਦੀ ਹੈ।

ਡਾ. ਗੁਰਚਰਨ ਸਿੰਘ ਅਤੇ ਡਾ ਸੁਨੀਤਾ ਕੰਬੋ ਨੇ ਦੱਸਿਆ ਕਿ ਕੁੱਤੇ ਤੁਹਾਡੇ ਦੋਸਤ ਹੋ ਸਕਦੇ ਹਨ ਪਰ ਜਦੋਂ ਇਨ੍ਹਾਂ ਨੂੰ ਗੁੱਸਾ ਆਉਂਦਾ ਹੈ ਤਾਂ ਉਹ ਤੁਹਾਨੂੰ ਕੱਟ ਵੀ ਸਕਦੇ ਹਨ। ਇਸ ਲਈ ਇਨ੍ਹਾਂ ਤੋਂ ਬਚਣਾ ਚਾਹੀਦਾ ਹੈ ਅਤੇ ਜੇਕਰ ਕੁੱਤਾ ਕੱਟ ਜਾਂਦਾ ਹੈ ਤਾਂ ਜਖਮ ਨੂੰ ਤੁਰੰਤ ਚਲਦੇ ਪਾਣੀ ਅਤੇ ਸਾਬਣ ਨਾਲ ਧੋਵੋਮੌਕੇ ਤੇ ਉਪਲਬਧ ਡਿਸਇਨਫੈਕਟੈਂਟ ਲਗਾਓ ਅਤੇ ਮੁੱਢਲੀ ਸਹਾਇਤਾ ਲਈ ਮਾਹਿਰ ਡਾਕਟਰ ਕੋਲ ਸਿਹਤ ਕੇਂਦਰ ਜਾਓ ਅਤੇ ਐਂਟੀ ਰੇਬੀਜ਼ ਦੇ ਟੀਕੇ ਲਗਵਾਓ। ਉਨ੍ਹਾਂ ਕਿਹਾ ਕਿ ਆਪਣੇ ਪਾਲਤੂ ਜਾਨਵਰਾਂ ਨੂੰ 3 ਮਹੀਨਿਆਂ ਦੀ ਉਮਰ ਤੇ ਹਲਕਾਅ ਦਾ ਟੀਕਾ ਸ਼ੁਰੂ ਕਰਕੇ ਹਰ ਸਾਲ ਹਲਕਾਅ ਵਿਰੁੱਧ ਟੀਕਾਕਰ ਰੂਰ ਕਰਵਾਓ।

ਉਨ੍ਹਾਂ ਕਿਹਾ ਕਿ ਜਾਨਵਰਾਂ ਦੇ ਵੱਢੇ/ਕੱਟੇ/ਝਰੀਟਾਂ/ਜਖਮਾਂ ਨੂੰ ਨਜ਼ਰ ਅੰਦਾਜ਼ ਨਾ ਕਰੋਜਖਮਾਂ ਤੇ ਮਿਰਚਾਂਸਰੋਂ  ਦਾ ਤੇਲ ਜਾਂ ਇਸ ਤਰ੍ਹਾਂ ਦੇ ਹੋਰ ਪਦਾਰਥ ਨਾ ਲਗਾਓਜਖਮ ਨੂੰ ਟਾਂਕੇ ਨਾ ਲਗਾਓ ਅਤੇ ਨਾ ਹੀ ਪੱਟੀ ਬੰਨੋ। ਆਪਣੇ ਬੱਚਿਆਂ ਨੂੰ ਆਵਾਰਾ ਜਾਨਵਰਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੋ ਅਤੇ ਅੰਧ ਵਿਸ਼ਵਾਸ਼ਾਂ ਤੋਂ ਬਚੋ। ਆਪਣੇ ਪਾਲਤੂ ਜਾਨਵਰਾਂ ਨੂੰ ਜਨਤਕ ਜਾਂ ਖੁੱਲੀਆਂ ਥਾਵਾਂ ਤੇ ਖੁੱਲ੍ਹਾ ਨਾ ਛੱਡੋ। ਆਪਣੇ ਪਸ਼ੂਆਂ ਨੂੰ ਡੀਲ  ਕਰਨ ਤੋਂ ਤੁਰੰਤ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਨ ਨਾਲ ਧੋਣਾ ਚਾਹੀਦਾ ਹੈ ਤਾਂ ਜੋ ਆਪਾਂ ਆਪਣੇ ਆਪ ਅਤੇ ਆਪਣੇ ਪਰਿਵਾਰ ਨੂੰ ਇਨ੍ਹਾਂ ਬਿਮਾਰੀਆਂ ਤੋ ਬਚਾਅ ਸਕੀਏ। ਇਸ ਤੋਂ ਇਲਾਵਾ ਮੱਛਰਾਂਮੁਰਗਿਆਂ ਤੋਂ ਵੀ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਬਚਾਅ ਕੇ ਰੱਖੋ।  ਉਨ੍ਹਾਂ ਸਵਾਇਨ ਫਲੂਬਰਡ ਫਲੂਜਾਪਾਨੀਜ਼ ਇਨਸਫਲਾਈਟਿਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ ਨੇ ਵੀ ਜਾਣਕਾਰੀ ਸਾਂਝੀ ਕੀਤੀ। ਸਮਾਗਮ ਵਿੱਚ ਜ਼ਿਲ੍ਹਾ ਐਪੀਡਮੈਲੋਜਿਸਟ ਡਾ ਸੁਨੀਤਾ ਕੰਬੋਜ਼, ਅਸਿਸਟੈਂਟ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਚਰਨ ਸਿੰਘਵੈਟਨਰੀ ਅਫ਼ਸਰ ਡਾ. ਨਿਪੁੰਨਪ੍ਰਿੰਸੀਪਲ ਸੁਤੰਤਰ ਪਾਲਕਆਕਾਸ਼ ਡੋਡਾਸੰਦੀਪ ਕਟਾਰੀਆਮਾਸ ਮੀਡੀਆ ਬ੍ਰਾਂਚ ਤੋਂ ਵਿਨੋਦ ਖੁਰਾਣਾਦਿਵੇਸ਼ ਕੁਮਾਰਹਰਮੀਤ ਸਿੰਘ ਅਤੇ ਸੁਖਦੇਵ ਸਿੰਘ ਨੇ ਵੀ ਭਾਗ ਲਿਆ।

 

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ