ਸਿਹਤ ਵਿਭਾਗ ਵਲੋ ਡੀ ਵਾਰਮਿੰਗ ਡੇ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ

ਸਿਹਤ ਵਿਭਾਗ ਵਲੋ ਡੀ ਵਾਰਮਿੰਗ ਡੇ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ

ਫਾਜ਼ਿਲਕਾ 22 ਨਵੰਬਰ
ਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਨਿਰਦੇਸ਼ਾਂ ਹੇਠ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ। ਇਸ ਸੰਬਧੀ ਦੱਫਤਰ ਸਿਵਿਲ ਸਰਜਨ ਵਿਖੇ ਜਾਗਰੁਕਤਾ ਪੋਸਟਰ ਜਾਰੀ ਕੀਤਾ ਗਿਆ. ਜਿਸ ਵਿਚ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ, ਜਿਲਾ ਟੀਕਾਕਰਨ ਅਫਸਰ ਡਾਕਟਰ ਰਿੰਕੂ ਚਾਵਲਾ, ਜਿਲਾ ਡੈਂਟਲ ਅਫਸਰ ਡਾਕਟਰ ਪੰਕਜ ਚੌਹਾਨ, ਮਾਸ ਮੀਡੀਆ ਬ੍ਰਾਂਚ ਤੋ ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ, ਸੁਖਦੇਵ ਸਿੰਘ, ਜਿਲਾ ਕੋਆਰਡੀਨੇਟਰ ਬਲਜੀਤ ਸਿੰਘ, ਮੋਨ ਸ਼ੁਕਲਾ ਹਾਜਰ ਸੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਕਵਿਤਾ ਸਿੰਘ ਅਤੇ ਰਿੰਕੂ ਚਾਵਲਾ ਨੇ ਦੱਸਿਆ ਕਿ ਜ਼ਿਲੇ ਅਧੀਨ ਆਉਂਦੇ ਪਿੰਡਾਂ ਦੇ 1 ਤੋਂ 19 ਸਾਲ ਦੇ ਲਗਭਗ 713 ਸਕੁਲ ਅਤੇ 1060 ਆਂਗਨਵਾੜੀ  ਸੈਂਟਰ ਵਿਖੇ 3 ਲੱਖ 15 ਹਜਾਰ ਬੱਚਿਆਂ ਨੂੰ ਦਵਾਈ ਖੁਆਉਣ ਦਾ ਟੀਚਾ ਰੱਖਿਆ ਗਿਆ ਹੈ। ਜਿਨਾਂ ਲਈ ਮੈਡੀਕਲ ਟੀਮਾ ਦਾ ਗਠਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਇਕ ਕਾਰਨ ਪੇਟ ਦੇ ਕੀੜੇ ਵੀ ਹਨ। ਇਸ ਨਾਲ ਬੱਚਿਆਂ ਦੇ ਮਾਨਸਿਕ ਅਤੇ ਸ਼ਰੀਰਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈ। ਇਸ ਲਈ ਸਾਫ਼ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਣਾ ਖਾਣ ਤੋਂ ਪਹਿਲਾਂ ਤੇ ਬਾਅਦ ਵਿੱਚ, ਪਖਾਣੇ ਜਾਣ ਤੋਂ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਧੌਣਾ ਚਾਹੀਦਾ ਹੈ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ 'ਡੀ ਵਾਰਮਿੰਗ ਡੇ' ਸਾਲ ਵਿੱਚ 2 ਵਾਰ ਮਨਾਇਆ ਜਾਂਦਾ ਹੈ। ਜਿਹੜੇ ਬੱਚੇ 28 ਨਵੰਬਰ ਦੇ ਦਿਨ ਦਵਾਈ ਖਾਣ ਤੋਂ ਰਹਿ ਜਾਣਗੇ, ਉਨ੍ਹਾਂ ਨੂੰ 05 ਦਸੰਬਰ ਮੋਪ-ਅਪ ਵਾਲੇ ਦਿਨ ਦਵਾਈ ਖਿਲਾਈ ਜਾਵੇਗੀ। ਉਹਨਾਂ ਨੇ ਸਕੂਲ ਦੇ ਅਧਿਆਪਕਾਂ, ਆਈ.ਸੀ.ਡੀ.ਐਸ. ਵਿਭਾਗ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਿਹਤ ਵਿਭਾਗ ਦਾ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। 

Tags:

Advertisement

Latest News

ਇਟਲੀ ਵਿੱਚ ਦਿਲ ਦੇ ਦੌਰੇ ਨਾਲ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕਰੇਗੀ ਸਰਕਾਰ ਮਦਦ- ਧਾਲੀਵਾਲ ਇਟਲੀ ਵਿੱਚ ਦਿਲ ਦੇ ਦੌਰੇ ਨਾਲ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕਰੇਗੀ ਸਰਕਾਰ ਮਦਦ- ਧਾਲੀਵਾਲ
ਅੰਮ੍ਰਿਤਸਰ 22 ਨਵੰਬਰ 2024--- ਅਜਨਾਲਾ ਨੇੜਲੇ ਪਿੰਡ ਬੋਹਲੀਆਂ ਦੇ ਰਹਿਣ ਵਾਲੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਸੁਖਜਿੰਦਰ ਸਿੰਘ ਜੋਕਿ ਪਿਛਲੀ...
ਪੰਜਾਬ ਪੁਲਿਸ ਨੇ ਬੱਚਿਆਂ ਨੂੰ ਹੈਲਮਟ ਵੰਡੇ
ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ – ਡਾ. ਰਵਜੋਤ ਸਿੰਘ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ
ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ