ਸਿਹਤ ਸਿੱਖਿਆ ਵਿਦਿਆਰਥੀਆਂ ਦੀ ਮੁੱਢਲੀ ਸਿੱਖਿਆ ਦਾ ਬਣੇਗੀ ਹਿੱਸਾ: ਡਾ. ਬਲਬੀਰ ਸਿੰਘ

ਸਿਹਤ ਸਿੱਖਿਆ ਵਿਦਿਆਰਥੀਆਂ ਦੀ ਮੁੱਢਲੀ ਸਿੱਖਿਆ ਦਾ ਬਣੇਗੀ ਹਿੱਸਾ: ਡਾ. ਬਲਬੀਰ ਸਿੰਘ

ਅੰਮ੍ਰਿਤਸਰ, 18 ਅਕਤੂਬਰ (): ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ 40 ਲੱਖ ਵਿਦਿਆਰਥੀਆਂ  ਵਿੱਚੋਂ 10 ਲੱਖ ਵੱਡੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੈਕਟਰ ਬੋਰਨ ਡਿਸੀਜ਼ ਬਾਰੇ ਜੇਕਰ ਜਾਗਰੂਕ ਕਰ ਦਿੱਤਾ ਜਾਵੇ ਤਾਂ ਮੱਛਰ-ਮੱਖੀ ਤੋਂ ਹੋਣ ਵਾਲੀਆਂ ਬਿਮਾਰੀਆਂ ਡੇਂਗੂਚਿਕਨਗੁਨੀਆਮਲੇਰੀਆ ਤੇ ਡਾਇਰੀਆ ਤੋਂ ਬਚਾਅ ਕੀਤਾ ਜਾ ਸਕਦਾ ਹੈ। ਇਹ ਗੱਲ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਛੇਹਰਟਾ ਸਥਿਤ ਸਕੂਲ ਆਫ ਐਮੀਨੈਂਸ ਵਿਖੇ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਕਰਵਾਏ ਗਏ 'ਹਰ ਸ਼ੁਕਰਵਾਰ-ਡੇਂਗੂ ਤੇ ਵਾਰਕੰਪੇਨ ਦੇ ਦੌਰਾਨ ਕਹੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਸਰੀਨਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਉਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਹਲਕਾ ਵਿਧਾਇਕ ਡਾਕਟਰ ਜਸਬੀਰ ਸਿੰਘ ਉਹਨਾਂ ਨਾਲ ਮੌਜੂਦ ਸਨ।

ਇਸ ਦੌਰਾਨ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਿਹਤ ਸਿੱਖਿਆ ਵਿਦਿਆਰਥੀਆਂ ਦੀ ਸਿੱਖਿਆ ਦਾ ਹਿੱਸਾ ਬਣਾਉਣ ਜਾ ਰਹੇ ਹਨ। ਜਿਸ ਦੇ ਉੱਪਰ ਤੇਜੀ ਨਾਲ ਕੰਮ ਹੋ ਰਿਹਾ ਹੈ। ਸਿਹਤ ਵਿਭਾਗ ਵੱਲੋਂ ਹੈਲਥ ਐਜੂਕੇਸ਼ਨਲਾਈਫ ਸਕਿਲਸ ਤੇ ਫਸਟ ਏਡ ਦੇ ਨਾਲ ਸੰਬੰਧਿਤ ਮੁਢਲੀ ਸਿੱਖਿਆ ਨੂੰ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪੜਾਇਆ ਜਾਵੇਗਾ। ਜਿਸ ਦੇ ਨਾਲ ਵਿਦਿਆਰਥੀ ਹਸਪਤਾਲ ਪਹੁੰਚਣ ਤੋਂ ਪਹਿਲਾ ਮਰੀਜ਼ ਨੂੰ ਕਿਸ ਤਰ੍ਹਾਂ ਇਲਾਜ  ਕਰਨਾ ਹੈਦੀ ਜਾਣਕਾਰੀ ਰੱਖਣਗੇ ਤਾਕਿ ਮਰੀਜ਼ ਦੀ ਜਾਨ ਨੂੰ ਬਚਾਇਆ ਜਾ ਸਕੇ। ਉਨਾਂ ਨੇ ਕਿਹਾ ਕਿ ਡੇਂਗੂਮਲੇਰੀਆ ਅਤੇ ਚਿਕਨਗੁਣੀਆ ਵਰਗੀਆਂ ਬਿਮਾਰੀਆਂ ਨੂੰ ਰੋਕਣ ਦੇ ਲਈ ਵਿਦਿਆਰਥੀਆਂ ਦੀ ਫੌਜ ਤਿਆਰ ਕੀਤੀ ਜਾਵੇਗੀ। ਇਸ ਨਾਲ ਸਾਡਾ ਸੰਦੇਸ਼ ਹਰ ਘਰਹਰ ਗਲੀਹਰ ਮੁਹੱਲੇ ਤੱਕ ਪਹੁੰਚ ਜਾਏਗਾ। ਇਹ ਇੱਕ ਲੰਮੀ ਅਪਰੋਚ ਹੈ ਲੇਕਿਨ ਅਸੀਂ ਇਸ ਨੂੰ ਸੁਚਾਰੂ ਢੰਗ ਨਾਲ ਬਾਕੀ ਮਹਿਕਮਿਆਂ ਦੇ ਸਹਿਯੋਗ ਨਾਲ ਕਰ ਪਾਵਾਂਗੇ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਿਜ਼ਨ ਨੂੰ ਅੱਗੇ ਵਧਾਉਂਦੇ ਹੋਏ ਇਸ ਮੁਹਿੰਮ ਨਾਲ ਵਿਦਿਆਰਥੀਆਂ ਨੂੰ ਜੋੜਿਆ ਜਾ ਰਿਹਾ ਹੈ ਕਿਉਂਕਿ ਸਿੱਖਿਆ ਹੀ ਇੱਕ ਅਜਿਹਾ ਮਾਧਿਅਮ ਹੈ ਜਿਸ ਨਾਲ ਸਥਾਈ ਅਸਰ ਦਿਖਦਾ ਹੈ ਅਤੇ ਇਹ ਪਰਮਾਨੈਂਟ ਹੁੰਦੀ ਹੈ। ਉਨਾਂ ਕਿਹਾ ਕਿ ਡੇਂਗੂ ਨੂੰ ਰੋਕਣ ਦੇ ਲਈ ਮਲਟੀ ਸੈਕਟਰਲ ਅਪਰੋਚ ਪਹਿਲੀ ਵਾਰ ਕੀਤੀ ਜਾ ਰਹੀ ਹੈ। ਜਿਸ ਵਿੱਚ ਸਿਹਤ ਵਿਭਾਗ ਦੇ ਨਾਲ ਨਾਲ ਨਗਰ ਨਿਗਮਾਂਰੂਰਲ ਡਿਵੈਲਪਮੈਂਟਵਾਟਰ ਐਂਡ ਸੈਨੀਸ਼ਨਹਸਬੈਂਡਰੀ ਵਿਭਾਗ ਆਦਿ ਵਿਭਾਗ ਦੀ ਸਹਿਭਾਗੀਤਾ ਦੇ ਨਾਲ ਪਾਣੀ ਦੇ ਨਾਲ ਹੋਣ ਵਾਲੀ ਬਿਮਾਰੀਆਂ ਤੋਂ ਨਿਜਾਤ ਦੇ ਨਾਲ ਦੇ ਲਈ ਕੰਮ ਕੀਤਾ ਜਾਵੇਗਾ।

ਸਿਹਤ ਮੰਤਰੀ ਪੰਜਾਬ ਨੇ ਬੱਚਿਆਂ ਨੂੰ ਉਤਸਾਹਿਤ ਕਰਦਿਆਂ ਹੋਇਆ ਕਿਹਾ ਕਿ ਜੋ ਬੱਚਾ ਲਾਰਵਾ ਲੱਭੇਗਾ ਉਸਨੂੰ ਸਕੂਲ ਵੱਲੋਂ ਇੱਕ ਨੰਬਰ ਵੱਧ ਦਿੱਤਾ ਜਾਵੇ। ਉਹਨਾਂ ਇਹ ਵੀ ਕਿਹਾ ਕਿ ਸ਼ੁਕਰਵਾਰ ਨੂੰ ਇੱਕ ਘੰਟਾ ਲਗਾ ਕੇ ਘਰ ਦੇ ਵਿੱਚੋਂ ਡੇਂਗੂ ਦੇ ਲਾਰਵੇ ਨੂੰ ਕੱਢਣ ਦੇ ਲਈ ਖੜੇ ਪਾਣੀਫਰਿੱਜ ਪਿੱਛੇ ਦੀਆਂ ਟਰੇਆਂਕੂਲਰਾਂ ਨੂੰ ਸਾਫ ਰੱਖਣ ਆਦਿ ਦੇ ਲਈ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਡੇਂਗੂ ਦਾ ਮਰੀਜ਼ ਲੱਭਦਾ ਹੈ ਤਾਂ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਦੇ ਵਿੱਚ ਉਹਨਾਂ ਦੇ ਲਈ ਦਵਾਵਾਂ ਅਤੇ ਟੈਸਟ ਫਰੀ ਹਨ। ਇਸਦਾ ਇਲਾਜ ਲਈ ਜਿਲਾ ਹਸਪਤਾਲ ਅਤੇ ਮੈਡੀਕਲ ਕਾਲਜ ਦੀ ਵੀ ਸੁਵਿਧਾ ਲੈ ਸਕਦੇ ਹਨ। ਉਨਾਂ ਆਸ਼ਾ ਵਰਕਰਾਂ ਨੂੰ ਉਤਸਾਹਿਤ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਡੇਂਗੂ ਦੇ ਬਾਰੇ ਦੱਸਣ ਅਤੇ ਜਿਹੜੇ ਇਲਾਕੇ ਦੇ ਵਿੱਚ ਉਹ ਤੈਨਾਤ ਹਨ ਉਸ ਨੂੰ ਡੇਂਗੂ ਮੁਕਤ ਕਰਨ ਅਤੇ ਉਹਨਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸੇ ਤਰ੍ਹਾਂ ਉਹਨਾਂ ਨੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕੀਤਾ। ਇਸ ਦੌਰਾਨ ਉਨਾਂ ਵੱਲੋਂ ਡੇਂਗੂ ਮੁਕਤ ਕਰਨ ਦੇ ਲਈ ਫੋਗਿੰਗ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਵੱਲੋਂ ਡੇਂਗੂ ਦੇ ਨਾਲ ਸੰਬੰਧਿਤ ਨਾਟਕ ਪੇਸ਼ ਕਰ ਡੇਂਗੂ ਨੂੰ ਖਤਮ ਕਰਨ ਦੀ ਪ੍ਰੇਰਨਾ ਦਿੱਤੀ ਗਈ।

ਇਸ ਤੋਂ ਬਾਅਦ ਉਹਨਾਂ ਵੱਲੋਂ ਖਾਲਸਾ ਕਾਲਜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਵੀ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਮੌਜੂਦ ਸਟਾਫ ਨੂੰ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਦੇ ਨਾਲ ਜੁੜਨ ਦਾ ਸੱਦਾ ਦਿੰਦੇ ਹੋਏ ਪੂਰੇ ਪ੍ਰਦੇਸ਼ ਨੂੰ ਡੇਂਗੂ ਮੁਕਤ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾਕਟਰ ਰਜਿੰਦਰਪਾਲ ਕੌਰਜਿਲਾ ਸਿੱਖਿਆ ਅਧਿਕਾਰੀ ਸੈਕੰਡਰੀ ਹਰਭਗਵੰਤ ਸਿੰਘਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੀਤ ਕੌਰਜਿਲਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤਜਿਲਾ ਸਿਹਤ ਅਫ਼ਸਰ ਡਾ. ਜਸਪਾਲ ਸਿੰਘਜਿਲਾ ਟੀਕਾਕਰਨ ਅਫ਼ਸਰ ਡਾ. ਭਾਰਤੀ ਧਵਨਜਿਲਾ ਐਪੀਡੀਮੋਲੋਜਿਸਟ ਡਾ. ਹਰਜੋਤ ਕੌਰਪ੍ਰਿੰਸੀਪਲ ਮਨਮੀਤ ਕੌਰਡੀ.ਐਮ.ਈ.ਆਈ.ਓ ਅਮਰਦੀਪ ਸਿੰਘਡਾ. ਰਾਘਵ ਗੁਪਤਾ ਆਦਿ ਹਾਜ਼ਰ ਸਨ।

Tags:

Advertisement

Latest News

ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ
ਅੰਮ੍ਰਿਤਸਰ, 18 ਅਕਤੂਬਰ:           ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ  ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਉਥੇ ਸਿਖਿਆ ਦੇ ਖੇਤਰ...
ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਈ ਟੀ ਓ
ਸਿਹਤ ਸਿੱਖਿਆ ਵਿਦਿਆਰਥੀਆਂ ਦੀ ਮੁੱਢਲੀ ਸਿੱਖਿਆ ਦਾ ਬਣੇਗੀ ਹਿੱਸਾ: ਡਾ. ਬਲਬੀਰ ਸਿੰਘ
ਸਰਕਾਰੀ ਮੈਡੀਕਲ ਕਾਲਜ ਮਰੀਜ਼ਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਹੋਣਗੇ ਲੈਸ- ਸਿਹਤ ਮੰਤਰੀ
ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਦੀ ਮੰਗ
ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਹਰਿਆਣਾ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਨੇ ਵੱਡਾ ਫੈਸਲਾ ਲਿਆ