ਪੰਜਾਬ ‘ਚ ਤੂਫਾਨ ਦੇ ਨਾਲ ਪਏਗਾ ਭਾਰੀ ਮੀਂਹ,ਔਰੇਂਜ ਅਲਰਟ ਜਾਰੀ ਕੀਤਾ ਗਿਆ

Chandigarh,30 June,2024,(Azad Soch News):- ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ,ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ,ਆਈਐਮਡੀ ਮੁਤਾਬਕ ਮਾਨਸੂਨ ਦੇ ਆਮ ਨਾਲੋਂ ਬਿਹਤਰ ਰਹਿਣ ਦੀ ਉਮੀਦ ਹੈ,ਪਰ ਜੇਕਰ ਜੂਨ ਮਹੀਨੇ ਦੀ ਗੱਲ ਕਰੀਏ ਤਾਂ 1 ਤੋਂ 29 ਜੂਨ ਤੱਕ ਪੰਜਾਬ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ,ਆਮ ਤੌਰ ‘ਤੇ ਪੰਜਾਬ ‘ਚ ਇਨ੍ਹਾਂ 29 ਦਿਨਾਂ ‘ਚ 49.7 ਮਿਲੀਮੀਟਰ ਬਾਰਿਸ਼ ਹੁੰਦੀ ਹੈ ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ,ਜਿਸ ਨਾਲ ਸੂਬੇ ‘ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ,ਪਰ ਇਸ ਸਾਲ ਹੁਣ ਤੱਕ ਸਿਰਫ 25.6 ਮਿਲੀਮੀਟਰ ਬਾਰਿਸ਼ ਹੀ ਹੋਈ ਹੈ, ਜੋ ਕਿ ਆਮ ਨਾਲੋਂ 48 ਫੀਸਦੀ ਘੱਟ ਹੈ,ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਜਾਣਕਾਰੀ ਮੁਤਾਬਕ ਜੇ ਪੰਜਾਬ ਦੀ ਗੱਲ ਕਰੀਏ ਤਾਂ 9 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਮੀਂਹ ਦਾ ਆਰੈਜ ਅਲਰਟ ਜਾਰੀ ਕੀਤਾ ਗਿਆ ਹੈ,ਇੱਥੇ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ,ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Related Posts
Latest News
