ਸਬ ਜੇਲ ਫਾਜਿਲਕਾ ਵਿਖੇ ਕੀਤਾ ਗਿਆ ਹੈਪਾਟਾਈਟਸ ਸਬੰਧੀ ਜਾਗਰੂਕਤਾ ਸਮਾਗਮ

ਸਬ ਜੇਲ ਫਾਜਿਲਕਾ ਵਿਖੇ ਕੀਤਾ ਗਿਆ ਹੈਪਾਟਾਈਟਸ ਸਬੰਧੀ ਜਾਗਰੂਕਤਾ ਸਮਾਗਮ

 ਫਾਜਿਲਕਾ 14 ਅਗਸਤ 2024

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਹੈਪਾਟਾਈਟਸ ਸਬੰਧੀ ਜਾਗਰੂਕਤਾ ਸਮਾਗਮ ਸਬ ਜੇਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟਡਾ ਚਰਨਪਾਲਸ੍ਰੀ ਆਸ਼ੂ ਭੱਟੀ ਜੇਲ ਸੁਪਰਡੈਂਟਮਾਸ ਮੀਡੀਆ ਤੋਂ ਵਿਨੋਦ ਖੁਰਾਣਾਦਿਵੇਸ਼ ਕੁਮਾਰ ਸ਼ਮੂਲੀਅਤ ਕੀਤੀ।

ਇਸ ਸਮੈਂ ਡਾ ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ।ਇਸ ਬਿਮਾਰੀ ਦੀਆਂ ਪੰਜ ਕਿਸਮਾਂ ਹੈਪੇਟਾਈਟਸ ਏਬੀਸੀਡੀ ਅਤੇ ਈ ਹਨ। ਹੈਪੇਟਾਈਟਸ ਬੀ ਅਤੇ ਸੀ ਜ਼ਿਆਦਾ ਖਤਰਨਾਕ ਹਨ। ਹੈਪੇਟਾਈਟਸ ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈਇਸਦੀ ਚਪੇਟ ਵਿੱਚ ਜਦੋਂ ਕੋਈ ਵਿਅਕਤੀ ਆਉਂਦਾ ਹੈ ਤਾਂ ਉਸ ਨੂੰ ਹਲਕਾ ਬੁਖਾਰਮਾਸਪੇਸ਼ੀਆਂ ਵਿੱਚ ਦਰਦਕਮਜ਼ੋਰੀਉਲਟੀਆਂ ਆਉਣਾ ਅਤੇ ਭੁੱਖ ਨਹੀਂ ਲਗਣਾ ਆਦਿ ਲੱਛਣ ਨਜ਼ਰ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂਦੰਦਾ ਦਾ ਇਲਾਜ਼ ਕਰਵਾਉਣ ਸਮੇਂਖੂਨ ਦਾਨ ਕਰਨ ਮੌਕੋਗਰਭਵਤੀ ਔਰਤ ਨੂੰਟੈਟੂ ਬਣਵਾਉਣ ਤੋਂ ਪਹਿਲਾਂਡਾਇਆਲਸਿਸ ਮੌਕੇ ਅਤੇ ਹੈਲਥ ਕੇਅਰ ਪਰਸੋਨਲ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਦਾ ਸਮੇਂ ਰਹਿੰਦਿਆਂ ਪਤਾ ਲੱਗ ਸਕੇ।

ਉਹਨਾਂ ਦੱਸਿਆ ਕਿ ਹੈਪਾਟਾਈਟਸ ਏ ਅਤੇ ਈ ਦੂਸ਼ਿਤ ਪਾਣੀ ਪੀਣ ਅਤੇ ਗਲੇ ਸੜੇ ਫਲ ਖਾਣ ਨਾਲਮੱਖੀਆਂ ਦੁਆਰਾ ਅਤੇ ਬਿਨ੍ਹਾਂ ਹੱਥ ਧੋਏ ਖਾਣਾ ਖਾਣ ਨਾਲ ਫੈਲਦੀ ਹੈ। ਹੈਪਾਟਾਈਟਸ ਬੀ ਅਤੇ ਸੀ ਬਿਮਾਰੀ ਦੂਸਿਤ ਸਰਿੰਜਾਂਅਸੁਰੱਖਿਅਤ ਸੈਕਸ ਸਬੰਧਪੀੜਿਤ ਮਰੀਜ਼ ਦਾ ਖੂਨ ਤੰਦਰੁਸਤ ਮਰੀਜ਼ ਦੇ ਲਗਾਉਣ ਨਾਲਗਰਭਵਤੀ ਔਰਤ ਤੋਂ ਨਵਜੰਮੇ ਬੱਚੇ ਨੂੰ ਹੁੰਦੀ ਹੈ। ਨਸ਼ਾ ਕਰਨ ਵਾਲਿਆਂ ਵਿੱਚ ਇਹ ਬਿਮਾਰੀ ਬਹੁਤ ਜਿਆਦਾ ਹੁੰਦੀ ਹੈ। ਉਹਨਾਂ ਕਿਹਾ ਕਿ ਜੇਕਰ ਹੈਪਾਟਾਈਟਸ ਦਾ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਬਿਮਾਰੀ ਬਹੁਤ ਜਾਨਲੇਵਾ ਅਤੇ ਖਤਰਨਾਕ ਹੋ ਸਕਦੀ ਹੈ। ਉਹਨਾਂ ਜੇਲ ਵਿੱਚ ਬੰਦ ਲੋਕਾਂ ਨੂੰ ਚੰਗੇ ਨਾਗਰਿਕ ਬਣ ਕੇ ਸਮਾਜ ਵਿੱਚ ਪੁਨਰਵਾਸ ਕਰਨ ਲਈ ਵੀ ਪ੍ਰੇਰਿਤ ਕੀਤਾ।

ਜ਼ਿਲ੍ਹਾ ਐਪੀਡਮੈਲੋਜਿਸਟ ਡਾ. ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਹੈਪਾਟਾਈਟਸ ਏ ਅਤੇ ਈ ਤੋਂ ਬਚਣ ਲਈ ਸਾਫ਼ ਸੁਥਰਾ ਪਾਣੀ ਅਤੇ ਖਾਣ ਪੀਣ ਦੀਆਂ ਸਾਫ਼ ਸੁਥਰੀਆਂ ਵਸਤਾਂ ਦੀ ਵਰਤੋਂ ਸਾਫ਼ ਹੱਥਾਂ ਨਾਲ ਕਰਨੀ ਚਾਹੀਦੀ ਹੈ। ਹੈਪਾਟਾਈਟਸ ਬੀ ਅਤੇ ਸੀ ਤੋਂ ਬਚਣ ਲਈ ਸਾਂਝੇ ਦੰਦਾਂ ਦੇ ਬੁਰਸ਼ਸਾਂਝੇ ਸ਼ੇਵਿੰਗ ਬਲੇਡਟੈਟੂ ਬਨਵਾਉਣਸਾਝੀਆਂ ਟੀਕਿਆਂ ਦੀਆਂ ਸੁਈਆਂ ਵਰਤਣਅਸੁਰੱਖਿਅਤ ਜਿਣਸੀ ਸਬੰਧਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਖੂਨ ਦੀ ਜਰੂਰਤ ਹੈ ਤਾਂ ਸਿਰਫ਼ ਮਨਜ਼ੂਰਸ਼ੁਦਾ ਬਲੱਡ ਬੈਂਕ ਤੋਂ ਲੈ ਕੇ ਹੀ ਲਗਾਉਣਾ ਚਾਹੀਦਾ ਹੈ। ਨਸ਼ਾ ਵਰਤਣ ਵਾਲੇਜੇਲ੍ਹ ਕੈਦੀਥੇਲੇਸੀਮੀਆ ਦੇ ਮਰੀਜ਼ਡਾਇਲਸਿਸ ਕਰਵਾਉਣ ਵਾਲੇ ਮਰੀਜ਼ ਹਰੇਕ ਸਾਲ ਆਪਣਾ ਹੈਪਾਟਾਈਟਸ ਦਾ ਟੈਸਟ ਜਰੂਰ ਕਰਵਾਉਣ। ਜੇ ਕਿਸੇ ਵੀ ਵਿਅਕਤੀ ਨੂੰ ਆਪਣੇ ਵਿੱਚ ਹੈਪਾਟਾਈਟਸ ਦੇ ਕੋਈ ਲੱਛਣ ਆਉਂਦੇ ਹਨ ਤਾਂ ਆਪਣਾ ਟੈਸਟ ਜਰੂਰ ਕਰਵਾਉਣ।

ਉਹਨਾਂ ਦੱਸਿਆ ਕਿ ਹੈਪੇਟਾਈਟਸ ਸੀ ਅਤੇ ਬੀ ਦਾ ਇਲਾਜਬੇਸਲਾਈਨ ਟੈਸਟ ਅਤੇ ਵਾਇਰਲ ਲੋਡ ਟੈਸਟ ਰਾਜ ਦੇ ਜਿਲ੍ਹਾ ਹਸਪਤਾਲਾਂ, 3 ਸਰਕਾਰੀ ਮੈਡੀਕਲ ਕਾਲਜਾਂ ਵਿਖੇ ਮੁਫਤ ਕੀਤਾ ਜਾਂਦਾ ਹੈ। ਅਖੀਰ ਵਿੱਚ ਸ੍ਰੀ ਆਸ਼ੂ ਭੱਟੀ ਨੇ ਸਭ ਦਾ ਧੰਨਵਾਦ ਕੀਤਾ। ਇਸ ਸਮੇਂ ਜੇਲ ਸਟਾਫ਼ ਵੀ ਹਾਜ਼ਰ ਸੀ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ