ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਛੁੱਟੀਆਂ ’ਚ ਵਾਧਾ ਕੀਤਾ ਗਿਆ
By Azad Soch
On
Chandigarh,31 DEC,2024,(Azad Soch News):- ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਛੁੱਟੀਆਂ ’ਚ ਵਾਧਾ ਕੀਤਾ ਗਿਆ ਹੈ,ਕੜਾਕੇ ਦੀ ਠੰਢ ਵੱਧਣ ਕਾਰਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Punjab Education Minister Harjot Singh Bains) ਵਲੋਂ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਟਵੀਟ ’ਤੇ ਲਿਖਿਆ ਹੈ ਕਿ ‘‘ਮਾਣਯੋਗ ਮੁੱਖ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਪੰਜਾਬ ਦੇ ਸਾਰੇ ਸਕੂਲ 8 ਜਨਵਰੀ ਨੂੰ ਖੁੱਲਣਗੇ।’’ ਠੰਢ ਦੇ ਚਲਦਿਆਂ ਪੰਜਾਬ ਸਰਕਾਰ ਨੇ ਇਹ ਹੁਕਮ ਜਾਰੀ ਕੀਤੇ ਹਨ।
Latest News
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ
03 Jan 2025 21:02:07
ਫਰੀਦਕੋਟ 3 ਜਨਵਰੀ ,
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ...