ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਦੇ ਹਾਣ ਦੇ ਬਣਾਉਣ *ਚ ਕੋਈ ਕਸਰ ਨਹੀਂ ਛੱਡਾਂਗੇ—ਵਿਧਾਇਕ ਗੁਰਪ੍ਰੀਤ ਬਣਾਂਵਾਲੀ

ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਦੇ ਹਾਣ ਦੇ ਬਣਾਉਣ *ਚ ਕੋਈ ਕਸਰ ਨਹੀਂ ਛੱਡਾਂਗੇ—ਵਿਧਾਇਕ ਗੁਰਪ੍ਰੀਤ ਬਣਾਂਵਾਲੀ

ਸਰਦੂਲਗੜ੍ਹ/ਮਾਨਸਾ, 17 ਅਪ੍ਰੈਲ:
ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਦੇ ਹਾਣ ਦੇ ਬਣਾਉਣ *ਚ ਕੋਈ ਕਸਰ ਨਹੀਂ ਬਾਕੀ ਛੱਡੀ ਜਾਵੇਗੀ। ਸਕੂਲਾਂ ਦੀ ਹਰ ਜ਼ਰੂਰਤ ਨੂੰ ਪਹਿਲ ਦੇ ਆਧਾਰ *ਤੇ ਪੂਰਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਦਾ ਸਰਕਾਰੀ ਸਕੂਲਾਂ ਵਿਚ ਵਿਸ਼ਵਾਸ ਬਣੇ ਅਤੇ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਨੂੰ ਤਰਜੀਹ ਦੇਣ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਰਦੂਲਗੜ੍ਹ ਅਤੇ ਝੰਡਾ ਕਲਾਂ ਦੇ ਸਰਕਾਰੀ ਸਕੂਲਾਂ ਵਿਚ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਪੰਜਾਬ ਸਿੱਖਿਆ ਕਰਾਂਤੀ ਮੁਹਿੰਮ ਦਾ ਮਕਸਦ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਆਪ ਸਰਕਾਰ ਵੱਲੋਂ ਮੁਹੱਈਆ ਕਰਵਾਏ ਬੁਨਿਆਦੀ ਢਾਂਚੇ, ਆਧੁਨਿਕ ਕਲਾਸਰੂਮ, ਲਾਇਬ੍ਰੇਰੀਆਂ ਅਤੇ ਉੱਚ ਸਿੱਖਿਅਤ ਅਧਿਆਪਕਾਂ ਦੇ ਰੂ ਬ ਰੂ ਕਰਵਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਤੌਰ *ਤੇ ਵੀ ਸਕੂਲਾਂ ਵਿਚ ਆਉਣ ਜਾਣ ਬਣਾਈ ਰੱਖਣ ਤਾਂ ਜੋ ਉਨ੍ਹਾਂ ਨੂੰ ਪਤਾ ਲੱਗਦਾ ਰਹੇ ਕਿ ਉਨ੍ਹਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਅੰਦਰ ਕਿਸ ਤਰ੍ਹਾਂ ਦੀ ਸਿੱਖਿਆ ਅਤੇ ਮਾਹੌਲ ਮਿਲ ਰਿਹਾ ਹੈ।ਵਿਧਾਇਕ ਨੇ ਕਿਹਾ ਕਿ ਬੱਚਿਆਂ ਦੇ ਮਾਪੇ ਅਤੇ ਅਧਿਆਪਕ ਸਕੂਲ ਵਿਚ ਕਿਸੇ ਵੀ ਪ੍ਰਕਾਰ ਦੀ ਜ਼ਰੂਰਤ ਉਨ੍ਹਾਂ ਦੇ ਧਿਆਨ ਵਿਚ ਲਿਆ ਸਕਦੇ ਹਨ।ਸਕੂਲਾਂ ਦੀ ਹਰ ਜ਼ਰੂਰਤ ਨੂੰ ਪਹਿਲ ਦੇ ਆਧਾਰ *ਤੇ ਪੂਰਾ ਕੀਤਾ ਜਾਵੇਗਾ।
ਵਿਧਾਇਕ ਨੇ ਸਰਦੂਲਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ (ਕੋ ਐਡ) ਵਿਖੇ 09 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ ਜਿੱਥੇ ਵਧੀਆ ਕਮਰੇ ਦੇ ਨਾਲ ਨਾਲ ਬੱਚਿਆਂ ਦੇ ਬੈਠਣ ਲਈ ਆਰਾਮਦਾਇਕ ਫਰਨੀਚਰ ਅਤੇ ਐਲ.ਈ.ਡੀ. ਪੈਨਲ ਮੁਹੱਈਆ ਕਰਵਾਇਆ ਗਿਆ ਹੈ।ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ, ਸਰਦੂਲਗੜ੍ਹ ਵਿਖੇ 24 ਲੱਖ 57 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ 03 ਆਧੁਨਿਕ ਕਮਰਿਆਂ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਇਸ ਸਕੂਲ ਵਿਚ 02 ਲੱਖ 88 ਹਜ਼ਾਰ ਰੁਪਏ ਦੀ ਲਾਗਤ ਨਾਲ ਨੀਵੇਂ ਹੋ ਚੁੱਕੇ ਕਮਰਿਆਂ ਨੂੰ ਉੱਚਾ ਕੀਤਾ ਗਿਆ ਹੈ ਅਤੇ 01 ਲੱਖ 13 ਹਜ਼ਾਰ ਰੁਪਏ ਨਾਲ ਨਵੇਂ ਬਾਥਰੂਮ ਬਣਾਏ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਝੰਡਾ ਕਲਾਂ ਵਿਖੇ 03 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਦਾ ਵੀ ਉਦਘਾਟਨ ਕੀਤਾ।  
ਇਸ ਮੌਕੇ ਪ੍ਰਿੰਸੀਪਲ ਦਿਲਪ੍ਰੀਤ ਸਿੰਘ, ਸਕੂਲ ਇੰਚਾਰਜ ਸ.ਪ.ਸ. (ਕੋ ਐਡ) ਸਰਦੂਲਗੜ੍ਹ ਸੋਨਮ ਕੰਬੋਜ਼, ਚੇਅਰਮੈਨ ਐਸ.ਐਮ.ਸੀ. ਅਮਰਦੀਪ ਕੌਰ ਅਤੇ ਹਰਪ੍ਰੀਤ ਕੌਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤਪਾਲ ਸ਼ਰਮਾ, ਹੈਡ ਟੀਚਰ ਕੰਵਲਕਿਰਨ ਤੋਂ ਇਲਾਵਾ ਐਮ.ਸੀ. ਸਾਹਿਬਾਨ, ਪੰਚਾਇਤ ਮੈਂਬਰ, ਸਕੂਲਾਂ ਦੇ ਸਟਾਫ ਮੈਂਬਰ, ਵਿਦਿਆਰਥੀ ਅਤੇ ਹੋਰ ਪਤਵੰਤ ਹਾਜ਼ਰ ਸਨ।
 
 
Tags:

Advertisement

Latest News

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲ ਰਹੀਆਂ ਨੇ ਵਿਸ਼ਵ ਪੱਧਰੀ ਸਹੂਲਤਾਂ- ਨਵਜੋਤ ਕੌਰ ਹੁੰਦਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲ ਰਹੀਆਂ ਨੇ ਵਿਸ਼ਵ ਪੱਧਰੀ ਸਹੂਲਤਾਂ- ਨਵਜੋਤ ਕੌਰ ਹੁੰਦਲ
ਤਰਨ ਤਾਰਨ 06 ਮਈ ਆਪਣੇ ਪਿਛਲੇ ਤਿੰਨ ਸਾਲਾਂ ਦੇ ਕਾਰਜ ਕਾਲ ਦੌਰਾਨ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਨਵੀਆਂ ਪੁਲਾਂਘਾਂ ਪੁੱਟਦੀ...
ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਸਪੈਸ਼ਲ ਸਪਤਾਹਿਕ ਕਲੀਨਲੀਨੈਸ ਡਰਾਈਵ ਦੀ ਸ਼ੁਰੂਆਤ
ਭਲਕੇ, ਪੰਜਾਬ ਹੱਜ ਕਮੇਟੀ ਵੱਲੋਂ ਹੱਜ 'ਤੇ ਜਾਣ ਵਾਲੇ ਹਾਜੀਆਂ ਦੀ ਸਹੂਲਤ ਲਈ ਟੀਕਾਕਰਨ ਕੈਂਪ ਸਥਾਨਕ ਸਾਗਰ ਪੈਲੇਸ ਵਿਖੇ - ਵਿਧਾਇਕ ਮਾਲੇਰਕੋਟਲਾ
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਆਦਰਸ਼ ਸਕੂਲ ਵਿਚ ਕਰਵਾਏ ਪੇਟਿੰਗ ਮੁਕਾਬਲੇ
ਨੰਗਲ ਡੈਮ ਤੇ ਪਾਣੀ ਦੀ ਪਹਿਰੇਦਾਰੀ ਲਗਾਤਾਰ ਜਾਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਇਲਾਕੇ ਦਾ ਦਰਦ ਪਹਿਚਾਣੀਆਂ
ਜ਼ਿਲ੍ਹੇ ‘ਚ 257908 ਮੀਟ੍ਰਿਕ ਟਨ ਕਣਕ ਦੀ ਖਰੀਦ, ਕਿਸਾਨਾਂ ਦੇ ਖਾਤਿਆਂ ‘ਚ 607.92 ਕਰੋੜ ਰੁਪਏ ਦੀ ਅਦਾਇਗੀ: ਡਿਪਟੀ ਕਮਿਸ਼ਨਰ
ਵਿਧਾਇਕ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਸੁੰਦਰ ਨਗਰ ਵਿੱਚ 92 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ