ਆਈ.ਐੱਚ.ਐੱਮ ਗੁਰਦਾਸਪੁਰ ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ.) ਲਈ ਦਾਖ਼ਲਾ ਸ਼ੁਰੂ

ਆਈ.ਐੱਚ.ਐੱਮ ਗੁਰਦਾਸਪੁਰ ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ.) ਲਈ ਦਾਖ਼ਲਾ ਸ਼ੁਰੂ

ਗੁਰਦਾਸਪੁਰ, 20 ਜਨਵਰੀ (           ) - ਪੰਜਾਬ ਦੀ ਨੰਬਰ ਇੱਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਬਰਿਆਰ (ਗੁਰਦਾਸਪੁਰ) ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ) ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ। ਇਸ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ.) ਵੱਲੋਂ ਨੈਸ਼ਨਲ ਕਾਊਂਸਿਲ ਫ਼ਾਰ ਹੋਟਲ ਮੈਨੇਜਮੈਂਟ ਜਾਇੰਟ ਐਂਟਰੈਂਸ ਇਗਜ਼ਾਮੀਨੇਸ਼ਨ ਪ੍ਰੋਗਰਾਮ ਤਹਿਤ ਲਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਬਰਿਆਰ (ਗੁਰਦਾਸਪੁਰ) ਦੇ ਪ੍ਰਿੰਸੀਪਲ ਸ੍ਰੀ ਅਸ਼ਵਨੀ ਕਾਚਰੂ ਨੇ ਦੱਸਿਆ ਕਿ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਸਾਂਝੀ ਦਾਖਲਾ ਪ੍ਰੀਖਿਆ ਲਈ 15 ਫਰਵਰੀ 2025 ਸ਼ਾਮ 05:00 ਵਜੇ ਤੱਕ ਆਨ-ਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 15 ਫਰਵਰੀ 2025 ਤੱਕ ਟੈੱਸਟ ਦੀ ਦਾਖ਼ਲਾ ਫ਼ੀਸ ਜਮ੍ਹਾਂ ਕਰਵਾਈ ਜਾ ਸਕੇਗੀ । ਉਨ੍ਹਾਂ ਦੱਸਿਆ ਕਿ ਦਾਖ਼ਲਾ ਪ੍ਰੀਖਿਆ 27 ਅਪ੍ਰੈਲ 2025 (ਦਿਨ ਐਤਵਾਰ) ਨੂੰ ਹੋਵੇਗੀ।

ਸ੍ਰੀ ਅਸ਼ਵਨੀ ਕਾਚਰੂ ਨੇ ਦੱਸਿਆ ਕਿ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਗੁਰਦਾਸਪੁਰ, ਨੈਸ਼ਨਲ ਕੌਂਸਲ ਫ਼ਾਰ ਹੋਟਲ ਮੈਨੇਜਮੈਂਟ ਐਂਡ ਕੈਟਰਿੰਗ ਟੈਕਨੌਲੋਜੀ ਨੋਇਡਾ ਵੱਲੋਂ ਮਾਨਤਾ ਪ੍ਰਾਪਤ ਹੈ ਅਤੇ ਇੱਥੇ ਤਿੰਨ ਸਾਲਾ ਬੀ.ਐੱਸ.ਸੀ. ਹੋਸਪਟੈਲਟੀ ਐਂਡ ਹੋਟਲ ਐਡਮਨਿਸਟ੍ਰੇਸ਼ਨ (ਐੱਚ.ਐੱਚ.ਏ) ਦੀ ਡਿਗਰੀ ਕਰਵਾਈ ਜਾਂਦੀ ਹੈ। ਇਹ ਡਿਗਰੀ ਨੈਸ਼ਨਲ ਕੌਂਸਲ ਫ਼ਾਰ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ, ਨੋਇਡਾ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਕੋਲੋਂ ਵੀ ਮਾਨਤਾ ਪ੍ਰਾਪਤ ਹੈ। ਉਨ੍ਹਾਂ ਦੱਸਿਆ ਕਿ ਇਸ ਡਿਗਰੀ ਦੇ ਪਹਿਲੇ ਸਾਲ ਲਈ ਦਾਖ਼ਲਾ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀ.ਐੱਸ.ਸੀ. (ਐੱਚ.ਐੱਚ.ਏ) ਦੇ ਪਹਿਲੇ ਸਾਲ ਦੇ ਦਾਖ਼ਲੇ ਲਈ ਚਾਹਵਾਨ ਵਿਦਿਆਰਥੀ 12ਵੀਂ ਜਮਾਤ ਪਾਸ ਤੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਵਜੋਂ ਪਾਸ ਹੋਣੀ ਜ਼ਰੂਰੀ ਹੈ। ਉਮਰ ਦੀ ਕੋਈ ਸੀਮਾ ਨਹੀਂ ਹੈ।

ਸ੍ਰੀ ਅਸ਼ਵਨੀ ਕਾਚਰੂ ਨੇ ਕਿਹਾ ਕਿ ਦਾਖ਼ਲੇ ਦੇ ਚਾਹਵਾਨ ਵਿਦਿਆਰਥੀ 15 ਫਰਵਰੀ 2025 ਸ਼ਾਮ 05:00 ਵਜੇ ਤੱਕ ਵੈੱਬ-ਸਾਈਟ www.nta.ac.in ਉੱਪਰ ਆਨ ਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਾਖ਼ਲਾ ਪ੍ਰੀਖਿਆ 27 ਅਪ੍ਰੈਲ 2025 (ਦਿਨ ਐਤਵਾਰ) ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਦਾਖ਼ਲੇ ਲਈ ਵਧੇਰੇ ਜਾਣਕਾਰੀ ਲਈ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਬਰਿਆਰ (ਗੁਰਦਾਸਪੁਰ) ਦੇ ਸੰਪਰਕ ਨੰਬਰ 01874-222501, 98888-25351, 9915532143, 8727800636, 7717417370, 9465875965 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਬਰਿਆਰ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਅਸ਼ਵਨੀ ਕਾਚਰੂ ਨੇ ਕਿਹਾ ਕਿ ਹੋਟਲ ਇੰਡਸਟਰੀ ਵਿੱਚ ਬੀ.ਐੱਸ.ਸੀ. (ਐੱਚ.ਐੱਚ.ਏ) ਪਾਸ ਉਮੀਦਵਾਰਾਂ ਦੀ ਬਹੁਤ ਮੰਗ ਹੈ ਅਤੇ ਇਸ ਡਿਗਰੀ ਨੂੰ ਕਰਕੇ ਨੌਜਵਾਨ ਹੋਟਲ ਇੰਡਸਟਰੀ ਵਿੱਚ ਆਪਣਾ ਭਵਿੱਖ ਉੱਜਵਲ ਬਣਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਵਿੱਚ ਪੜ੍ਹੇ ਰਹੇ ਸਾਰੇ ਹੀ ਵਿਦਿਆਰਥੀਆਂ ਦੀ ਪਲੇਸਮੈਂਟ ਹੋ ਜਾਂਦੀ ਹੈ ਅਤੇ ਇੱਥੋਂ ਪੜ੍ਹ ਕੇ ਨੌਜਵਾਨ ਬਹੁਤ ਵਧੀਆ ਤਨਖ਼ਾਹਾਂ ਉੱਪਰ ਦੇਸ਼ਾਂ-ਵਿਦੇਸ਼ਾਂ ‌ਵਿੱਚ ਨਾਮੀ ਹੋਟਲਾਂ ਵਿੱਚ ਨੌਕਰੀਆਂ ਕਰ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ ਬਿਹਤਰ ਭਵਿੱਖ ਲਈ ਬੀ.ਐੱਸ.ਸੀ. (ਐੱਚ.ਐੱਚ.ਏ) ਲਈ ਅਪਲਾਈ ਕਰਨ।
 
Tags:

Advertisement

Latest News

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ
ਹੁਸ਼ਿਆਰਪੁਰ, 20 ਜਨਵਰੀ : ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲ੍ਹਾ...
ਸਿਵਲ ਸਰਜਨ ਫਾਜਿਲਕਾ ਵੱਲੋਂ ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਨਾਲ ਟੀਕਾਕਰਣ ਸਬੰਧੀ ਕੀਤੀ ਗਈ ਮੀਟਿੰਗ
ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ’ਚ ਹੁਸ਼ਿਆਰਪੁਰ ਬਣਿਆ ’ਬੈਸਟ ਗਰੀਨ ਡਿਸਟ੍ਰਿਕਟ’
ਸਰਕਾਰੀ ਦਫਤਰਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲੇਗਾ ਪੂਰਾ ਮਾਣ ਸਨਮਾਨ- ਵਧੀਕ ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ
ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ
ਵਿਧਾਇਕ ਫਾਜ਼ਿਲਕਾ ਤੇ ਉਨ੍ਹਾਂ ਦੀ ਧਰਮਪਤਨੀ ਨੇ ਸਾਬੂਆਣਾ ਗਉਸ਼ਾਲਾ ਵਿਖੇ ਪਹੁੰਚ ਕੇ ਗੁੜ ਦੀ ਸੇਵਾ ਨਿਭਾਈ