ਮੈਗਾ ਪੇਰੈਂਟਸ-ਟੀਚਰ ਦੌਰਾਨ ਦੱਸਿਆ ਗਿਆ ਵੋਟ ਦਾ ਮਹੱਤਵ

ਮੈਗਾ ਪੇਰੈਂਟਸ-ਟੀਚਰ ਦੌਰਾਨ ਦੱਸਿਆ ਗਿਆ ਵੋਟ ਦਾ ਮਹੱਤਵ

 ਅੰਮ੍ਰਿਤਸਰ 28 ਮਾਰਚ 2024---ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਿਸ਼ਾਮ ਥੋਰੀ  ਦੇ ਦਿਸ਼ਾ ਨਿਦਰੇਸ਼ਾਂ ਤੇ ਲੋਕਸਭਾ ਚੋਣਾਂ-2024 ਦੇ ਮੱਦੇਨਜ਼ਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦੇ ਹੋਏ ਚੈਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਅੰਮ੍ਰਿਤਸਰ  ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ 1365 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੇਰੈਂਟਸ-ਟੀਚਰ ਮੀਟਿੰਗ ਦੌਰਾਨ ਵੋਟ ਪਾਉਣ ਦੇ ਲੋਕਤਾਂਤਰਿਕ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਆਏ ਹੋਏ ਵਿਦਿਆਰਥੀਆਂ ਦੇ ਮਾਪਿਆਂ ਅਤੇ ਮੌਜੂਦ ਅਧਿਆਪਕਾਂ ਨੇ ਵੋਟ ਪਾਉਣ ਲਈ ਸਹੁੰ ਚੁੱਕੀ। ਮੈਗਾ ਪੇਰੈਂਟਸ-ਟੀਚਰ ਦੌਰਾਨ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਇਲੈਕਟੋਰਲ ਲਿਟਰੇਸੀ ਕੱਲਬਾਂ (ਈ.ਐਲ.ਸੀ.) ਦੇ ਇੰਚਾਰਜ ਅਧਿਆਪਕਾਂ ਵਲੋਂ ਆਏ ਹੋਏ ਮਾਪਿਆਂ ਨੇ ਨੂੰ ਦੱਸਿਆ ਕਿ ਭਾਰਤ ਦੁਨੀਆ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰਕੇ ਇਸ ਲੋਕਤਾਂਤਰਿਕ ਪ੍ਰਣਾਲੀ ਦਾ ਹਿੱਸਾ ਬਣਨਾ ਚਾਹੀਦਾ ਹੈ।ਦੇਸ਼ ਦਾ ਹਰ ਨਾਗਰਿਕ ਜਿਸ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ,ਵੋਟ ਉਸਦਾ ਜ਼ਮਹੂਰੀ ਹੱਕ ਹੈ।ਜਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਵੋਟਰਾਂ ਦੀ ਸਹੂਲਤ ਲਈ ਕਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਚੋਣ ਕਮਿਸ਼ਨ ਵਲੋਂ ਵੋਟਰ ਹੈਲਪਲਾਈਨ ਐਪ,ਸੀ-ਵਿਜਿਲ ਐਪ,ਕੇ.ਵਾਈ.ਸੀ.ਐਪ ਅਤੇ ਸਕਸ਼ਮ ਐਪ ਬਣਾਈਆਂ ਗਈਆਂ ਹਨ,ਜਿਹਨਾਂ ਨੂੰ ਆਪਣੇ ਮੋਬਾਈਲ ਫ਼ੋਨ ਤੇ ਡਾਊਨਲੋਡ ਕਰਕੇ ਵੋਟਰ ਹਰ ਲੋੜੀਂਦੀ ਜਾਣਕਾਰੀ ਘਰ ਬੈਠੇ ਹਾਸਿਲ ਕਰ ਸਕਦੇ ਹਨ।ਚੋਣ ਕਮਿਸ਼ਨ ਵਲੋਂ ਕੀਤੇ ਜਾ ਰਹੇ ਇਹਨਾਂ ਉਪਰਾਲਿਆਂ ਦੀ ਆਏ ਹੋਏ ਮਾਪਿਆਂ ਨੇ ਬਹੁਤ ਸ਼ਲਾਘਾ ਕੀਤੀ ੳੇਤੇ ਉਹਨਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਵਾਰ ਆਪਣੇ ਵੋਟ ਪਾਉਣ ਦੇ ਹੱਕ ਦੀ ਜ਼ਰੂਰ ਵਰਤੋਂ ਕਰਣਗੇ।

 

Tags:

Advertisement

Latest News

ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
Chandigarh,27 April,2024,(Azad Soch News):- ਹਰਿਆਣਾ ਵਿੱਚ ਸ਼ੁੱਕਰਵਾਰ ਤੋਂ ਮੌਸਮ (Weather) ਵਿੱਚ ਬਦਲਾਅ ਹੋਵੇਗਾ,ਸੱਤ ਜ਼ਿਲ੍ਹਿਆਂ ਪੰਚਕੂਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਸਿਰਸਾ, ਫਤਿਹਾਬਾਦ...
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਹੋਲੀ ਹਾਰਟ ਡੇ-ਬੋਰਡਿੰਗ ਸਕੂਲ 'ਚ ਕੀਤਾ ਗਿਆ ਜਿਲ੍ਹਾ ਪੱਧਰੀ ਸਮਾਗਮ
ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼
ਸਿੱਖਿਆ ਵਿਭਾਗ ਦੀ ਸਵੀਪ ਟੀਮ ਵੱਲੋਂ ਵੱਖ-ਵੱਖ ਸਕੂਲਾਂ ’ਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ