ਪ੍ਰਭਾਰੀ ਸਕੱਤਰ ਡੀ ਕੇ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਲਿਆ ਜਾਇਜ਼ਾ

ਪ੍ਰਭਾਰੀ ਸਕੱਤਰ ਡੀ ਕੇ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਲਿਆ ਜਾਇਜ਼ਾ

ਮੋਗਾ,22ਅਕਤੂਬਰ(000) -                                                                                                                                                               ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ ਜ਼ਿਲ੍ਹਾ ਮੋਗਾ ਦੇ ਪ੍ਰਭਾਰੀ ਸਕੱਤਰ ਸ਼੍ਰੀ ਡੀ ਕੇ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਜ਼ਿਲ੍ਹਾ ਮੋਗਾ ਚ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ। ਇਸ ਮੌਕੇ ਸ਼੍ਰੀ ਤਿਵਾੜੀ ਨੇ ਜਿੱਥੇ ਵੀਡਿਉ ਕਾਨਫਰੰਸ ਰਾਹੀਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲਮੋਗਾ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਉਥੇ ਹੀ ਡਿਪਟੀ ਕਮਿਸ਼ਨਰ ਸ਼੍ਰੀ ਸਾਰੰਗਲ ਨੇ ਪਿੰਡ ਲੰਡੇਕੇ ਦੇ ਸਕੂਲ ਆਫ਼ ਐਮੀਨਾਂਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਨਿੱਜੀ ਰਾਬਤਾ ਕੀਤਾ।

ਦੋਵੇਂ ਜਗ੍ਹਾ ਬੋਲਦਿਆਂ ਸ਼੍ਰੀ ਡੀ ਕੇ ਤਿਵਾੜੀ ਅਤੇ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦਾ ਵਿਦਿਆਰਥੀਆਂ ਦੇ ਮੁਕਾਬਲੇ ਸਹੀ ਅਨੁਪਾਤ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਸ਼੍ਰੀ ਤਿਵਾੜੀ ਨੇ ਵਿਦਿਆਰਥੀਆਂ ਨੂੰ ਸਕੂਲ ਸਿੱਖਿਆ ਮੁਕੰਮਲ ਕਰਨ ਉਪਰੰਤ ਉਚੇਰੀ ਸਿੱਖਿਆ ਲਈ ਸਹੀ ਵਿਸ਼ਿਆਂ ਦੀ ਚੋਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਕੂਲ ਸਿੱਖਿਆ ਪੂਰੀ ਕਰਨ ਉਪਰੰਤ ਸਹੀ ਵਿਸ਼ਿਆਂ ਦੀ ਚੋਣ ਬਹੁਤ ਹੀ ਮਹੱਤਵਪੂਰਨ ਫੈਸਲਾ ਹੁੰਦਾ ਹੈ।

ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਧਿਆਪਕਾਂ ਨੂੰ ਸਮੇਂ-ਸਮੇਂਤੇ ਸਿੱਖਿਆ ਦੀਆਂ ਨਵੀਆਂ ਸ਼ੈਲੀਆਂ ਨੂੰ ਅਪਣਾਉਣ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਅਧਿਆਪਕ ਉਨ੍ਹਾਂ ਨੂੰ ਸਕੂਲਾਂ ਵਿੱਚ ਦੋਸਤਾਨਾ ਮਾਹੌਲ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਉਹ ਬੇਝਿਜਕ ਹੋ ਕੇ ਆਪਣੀਆਂ ਵਿੱਦਿਅਕ ਉਲਝਣਾਂ ਦਾ ਹੱਲ ਕਰਵਾ ਸਕਣ।                         ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਤੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਨਿਰੰਤਰ ਪੂਰੀ ਮਿਹਨਤ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਬੌਧਿਕ ਤੇ ਸਰੀਰਕ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਚੰਗੇ ਸਮਾਜ ਦੇ ਨਿਰਮਾਣ ਦੀ ਨੀਂਹ ਹਨ ਕਿਉਂਕਿ ਵਿਦਿਆਰਥੀ ਹੀ ਅੱਗੇ ਚੱਲ ਕੇ ਨਿਰੋਏ ਸਮਾਜ ਦੀ ਸਿਰਜਣਾ ਕਰਦੇ ਹਨ।

ਦੱਸਣਯੋਗ ਹੈ ਕਿ ਅੱਜ ਸਮੂਹ ਸੀਨੀਅਰ ਅਧਿਕਾਰੀਆਂਐੱਸ ਡੀ ਐੱਮਜ਼ ਵੱਲੋਂ ਵੀ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਅਧਿਆਪਕ ਮਾਪੇ ਮਿਲਣੀ ਵਿੱਚ ਸ਼ਿਰਕਤ ਕੀਤੀ।                                                                

     ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਸ਼੍ਰੀ ਹਿਤੇਸ਼ਵਰ ਗੁਪਤਾਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮੋਗਾ ਸ਼੍ਰੀਮਤੀ ਅੰਜੂ ਸੇਠੀ ,ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ. ਗੁਰਦਿਆਲ ਸਿੰਘ ਮਠਾੜੂਪ੍ਰਿੰਸੀਪਲ ਮੰਜੂਵਿਵੇਕ ਅਰੋੜਾਸੰਜੀਵ ਕੁਮਾਰਵਿਕਾਸ ਚੋਪੜਾਹਰਸਿਮਰਨ ਸਿੰਘਸਕੂਲਾਂ ਦਾ ਸਟਾਫਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ।

Tags:

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ