ਫਾਜ਼ਿਲਕਾ ਵਿੱਚ ਪ੍ਰਸ਼ਾਸਨ ਦੀ ਮੁਸਤੈਦੀ ਨਾਲ ਬੋਰ ਬੈਲ ਵਿੱਚ ਡਿੱਗੇ ਬੱਚੇ ਨੂੰ ਸੁਰੱਖਿਤ ਬਾਹਰ ਕੱਢਿਆ

ਫਾਜ਼ਿਲਕਾ ਵਿੱਚ ਪ੍ਰਸ਼ਾਸਨ ਦੀ ਮੁਸਤੈਦੀ ਨਾਲ ਬੋਰ ਬੈਲ ਵਿੱਚ ਡਿੱਗੇ ਬੱਚੇ ਨੂੰ ਸੁਰੱਖਿਤ ਬਾਹਰ ਕੱਢਿਆ

ਫਾਜ਼ਿਲਕਾ 12 ਜੁਲਾਈ

ਫਾਜ਼ਿਲਕਾ ਦਾਣਾ ਮੰਡੀ ਵਿੱਚ ਇੱਕ ਬੋਰ ਬੈਲ ਵਿੱਚ ਡਿੱਗੇ ਬੱਚੇ ਨੂੰ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁਸਤੈਦੀ ਅਤੇ ਤੇਜੀ ਗਤੀ ਨਾਲ ਕੀਤੀ ਗਈ ਕਾਰਵਾਈ ਨਾਲ ਸੁਰੱਖਿਤ ਬਾਹਰ ਕੱਢ ਲਿਆ ਗਿਆ। ਬੱਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਭਰਤੀ ਕਰਾਇਆ ਗਿਆ ਹੈ ਅਤੇ ਡਾਕਟਰਾਂ ਅਨੁਸਾਰ ਬੱਚਾ ਹੁਣ ਪੂਰੀ ਤਰ੍ਹਾਂ ਸੁਰੱਖਿਤ ਹੈ ਅਤੇ ਉਸਨੂੰ ਕੁਝ ਸਮੇਂ ਲਈ ਡਾਕਟਰੀ ਦੇਖਰੇਖ ਵਿੱਚ ਰੱਖਿਆ ਗਿਆ ਹੈ।

 ਹਸਪਤਾਲ ਵਿੱਚ ਪਹੁੰਚੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਜਿਵੇਂ ਹੀ ਇਸ ਘਟਨਾ ਦੀ ਸੂਚਨਾ ਮਿਲੀ ਤੁਰੰਤ ਆਪਦਾ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ੀ ਨਾਲ ਕਾਰਵਾਈ ਆਰੰਭ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੀ ਦੇਖਰੇਖ ਵਿਚ ਫਾਇਰ ਬ੍ਰਿਗੇਡ ਅਤੇ ਗਰੀਨ ਐਸ ਫੋਰਸ ਦੇ ਵਲੰਟੀਅਰਾਂ ਸਮੇਤ ਮੌਕੇ ਤੇ ਕਾਰਵਾਈ ਆਰੰਭੀ ਗਈ। ਸਿਹਤ ਟੀਮਾਂ ਮੌਕੇ ਤੇ ਬੁਲਾਈਆਂ ਗਈਆਂ ਅਤੇ ਨਾਲ ਦੀ ਨਾਲ ਐਨਡੀਆਰਐਫ ਅਤੇ ਫੌਜ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਅਤੇ ਐਨਡੀਆਰਐਫ ਅਤੇ ਫੌਜ ਦੀਆਂ ਟੀਮਾਂ ਫਾਜ਼ਿਲਕਾ ਲਈ ਰਵਾਨਾ ਵੀ ਹੋ ਗਈਆਂ ਸਨ। ਪਰ ਇਸੇ ਦੌਰਾਨ ਜ਼ਿਲਾ ਪ੍ਰਸ਼ਾਸਨ ਵੱਲੋਂ ਫਾਇਰ ਬ੍ਰਿਗੇਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇਜ਼ੀ ਨਾਲ ਕਾਰਵਾਈ ਕਰਕੇ ਬੋਰ ਬੈੱਲ ਦੇ ਬਰਾਬਰ ਇੱਕ ਜੇਸੀਬੀ ਨਾਲ ਟੋਆ ਪੁੱਟਿਆ ਗਿਆ ਅਤੇ ਬੱਚੇ ਨੂੰ ਸੁਰੱਖਿਤ ਬਾਹਰ ਕੱਢ ਲਿਆ ਗਿਆ।

 ਮੌਕੇ ਫਾਇਰ ਬ੍ਰਿਗੇਡ ਦੀ ਟੀਮ ਜਿਸ ਵਿਚ ਫਾਇਰ ਅਫਸਰ ਫਤਿਹ ਸਿੰਘਗੌਰਵ ਝੀਂਝਾਂਜੱਗਾ ਰਾਮਰਾਕੇਸ਼ ਕੁਮਾਰ ਅਤੇ ਗਰੀਨ ਐਸ ਵੇਲਫੇਅਰ ਤੋਂ ਰਜਤ ਸ਼ਰਮਾਸਚਿਨਪਵਨਰਿੰਕੂਸੰਟੀਰਾਹੁਲਅਸੋਕ ਆਦਿ ਦੀ ਟੀਮ ਨੇ ਤੇਜੀ ਨਾਲ ਕਾਰਵਾਈ ਕੀਤੀ। ਇੱਥੇ ਕੰਮ ਕਰ ਰਹੇ ਫਾਇਰ ਬ੍ਰੀਗੇਡ ਦੇ ਕਰਮੀ ਗੌਰਵ ਝੀਂਝਾ ਨੇ ਦੱਸਿਆ ਕਿ ਬੱਚਾ ਲਗਭਗ 12 ਫੁੱਟ ਦੀ ਡੁੰਘਾਈ ਤੇ ਸੀ ਅਤੇ ਤੇਜੀ ਨਾਲ ਕੀਤੀ ਗਈ ਕਾਰਵਾਈ ਕਾਰਨ ਬੱਚੇ ਦੀ ਜਾਨ ਬਚ ਗਈ। ਮੌਕੇ ਤੇ ਪੁਲਿਸ ਡੀਐਸਪੀ ਸੁਬੇਗ ਸਿੰਘ ਦੀ ਅਗਵਾਈ ਵਿਚ ਪਹੁੰਚੀ ਤੇ ਸਹਿਯੋਗ ਕੀਤਾ। ਤੁਰੰਤ ਉਸ ਨੂੰ ਐਂਬੂਲੈਂਸ ਵਿੱਚ ਆਕਸੀਜਨ ਦੇ ਕੇ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਦੀ ਤੁਰੰਤ ਦੇਖਭਾਲ ਕੀਤੀ ਅਤੇ ਹੁਣ ਬੱਚਾ ਖਤਰੇ ਤੋਂ ਬਾਹਰ ਹੈ।

 ਇਸ ਸਾਰੀ ਸੁਰੱਖਿਆ ਕਾਰਵਾਈ ਦੀ ਦੇਖਰੇਖ ਏਡੀਸੀ ਜਨਰਲ ਸ਼੍ਰੀ ਰਕੇਸ਼ ਕੁਮਾਰ ਪੋਪਲੀ ਐਸਡੀਐਮ ਸ੍ਰੀ ਵਿਪਨ ਭੰਡਾਰੀਡੀਐਸਪੀ ਸੁਬੇਗ ਸਿੰਘ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਮੰਗਤ ਰਾਮ ਨੇ ਮੌਕੇ ਤੇ ਕੀਤੀ। ਇਸ ਮੌਕੇ ਡਾਕਟਰੀ ਟੀਮ ਵਿੱਚੋਂ ਡਾਕਟਰ ਕਵਿਤਾ ਸਿੰਘ ਦੀ ਦੇਖਰੇਖ ਵਿੱਚ ਮਾਹਿਰ ਡਾਕਟਰਾਂ ਨੇ ਬੱਚੇ ਨੂੰ ਤੇਜ਼ੀ ਨਾਲ ਇਲਾਜ ਮੁਹਈਆ ਕਰਵਾਇਆ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ