ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਜੂਨ 2024 ਦੌਰਾਨ ਰਿਕਾਰਡ 42 ਫੀਸਦੀ ਜ਼ਿਆਦਾ ਆਮਦਨ ਆਈ

Chandigarh,07 July,2024,(Azad Soch News):- ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ (Punjab Govt) ਦੇ ਖਜ਼ਾਨੇ ਵਿੱਚ ਜੂਨ 2024 ਦੌਰਾਨ ਰਿਕਾਰਡ 42 ਫੀਸਦੀ ਜ਼ਿਆਦਾ ਆਮਦਨ ਆਈ ਹੈ,ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ (Revenue Minister Brahm Shankar Jimpa) ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ,ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਜੂਨ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਹੈ।
ਜੂਨ 2024 ਵਿੱਚ ਇਹ ਆਮਦਨ 319.33 ਕਰੋੜ ਰੁਪਏ ਸੀ,ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਈ 2024 ਵਿੱਚ ਵੀ 526.36 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿੱਚ ਆਏ ਜਦ ਕਿ ਮਈ 2023 ਵਿੱਚ ਇਹ ਰਕਮ 430.63 ਕਰੋੜ ਰੁਪਏ ਸੀ,ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 22 ਫੀਸਦੀ ਬਣਦਾ ਹੈ,ਉਨ੍ਹਾਂ ਕਿਹਾ ਕਿ ਸੂਬੇ ਦੀ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿੱਚ ਆ ਰਹੀ ਹੈ,ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਿਹਾ ਕਿ ਮਾਲ ਵਿਭਾਗ (Department of Revenue) ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ,ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਕੂਮਤ ਸੰਭਾਲਣ ਤੋਂ ਬਾਅਦ CM ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ,ਐਨਆਰਆਈਜ਼ ਮਾਲ ਵਿਭਾਗ (NRIs Revenue Department) ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ,ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ,ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਿਹਾ ਕਿ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਪੀਲ ਕੀਤੀ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਜਾਇਜ਼ ਕੰਮ ਕਰਨ ਲਈ ਖੱਜਲ ਖੁਆਰ ਕਰਦਾ ਹੈ ਜਾਂ ਮਾਲ ਵਿਭਾਗ ਦੇ ਕੰਮਾਂ ਸਬੰਧੀ ਲੋਕਾਂ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਹੈਲਪਲਾਈਨ ਨੰਬਰਾਂ ‘ਤੇ ਬੇਝਿਜਕ ਹੋ ਕੇ ਸ਼ਿਕਾਇਤ ਦਰਜ ਕਰਵਾਉਣ,ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪੰਜਾਬ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।
Related Posts
Latest News
