ਰੋਮਾਨੀਆ ’ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ ’ਚ ਹੋਈ ਮੌਤ

9 ਮਹੀਨੇ ਪਹਿਲਾਂ ਰੋਜੀ ਰੋਟੀ ਕਮਾਉਂਣ ਲਈ ਗਿਆ ਸੀ ਵਿਦੇਸ਼

ਰੋਮਾਨੀਆ ’ਚ ਪੰਜਾਬੀ ਨੌਜਵਾਨ ਦੀ  ਭੇਦਭਰੀ ਹਾਲਤ ’ਚ ਹੋਈ ਮੌਤ

Gurdaspur 18 June 2024,(Azad Soch News):-    ਫਤਿਹਗੜ੍ਹ ਚੂੜੀਆਂ ਦੇ ਨਜਦੀਕ ਅਤੇ ਹਲਕਾ ਡੇਰਾ ਬਾਬਾ ਨਾਨਕ (Dera Baba Nanak) ਅਧੀਨ ਪੈਂਦੇ ਪਿੰਡ ਸਰਫ਼ਕੋਟ ਦਾ ਇਕ 19 ਸਾਲਾ ਨੌਜਵਾਨ ਗੁਰਬਾਜ ਸਿੰਘ ਪੁੱਤਰ ਗੁਰਪ੍ਰੀਤ ਸਿੰੰਘ ਜੋ ਰੋਜੀ ਰੋਟੀ ਕਮਾਉਂਣ ਲਈ ਰੋਮਾਨੀਆਂ (Romania) ਗਿਆ ਸੀ,ਉੱਥੇ ਉਸ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ,ਇਸ ਸਬੰਧੀ ਮ੍ਰਿਤਕ ਗੁਰਬਾਜ਼ ਸਿੰਘ ਦੀ ਮਾਤਾ ਮਨਦੀਪ ਕੌਰ ਅਤੇ ਤਾਏ ਚਰਨਜੀਤ ਸਿੰਘ ਖਾਲਸਾ ਨੇ ਦੁਖੀ ਹਿਰਦੇ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 9 ਮਹੀਨੇ ਪਹਿਲਾਂ ਹੀ ਰੋਜੀ ਰੋਟੀ ਕਮਾਉਂਣ ਲਈ ਉਨਾਂ ਦਾ ਲੜਕਾ ਗੁਰਬਾਜ ਸਿੰਘ ਰੋਮਾਨੀਆਂ (Romania) ਗਿਆ ਸੀ ਅਤੇ ਉਥੇ ਸਭ ਕੁੱਝ ਠੀਕ ਠਾਕ ਚਲ ਰਿਹਾ ਸੀ ਪਰ ਅਚਾਨਕ ਚਾਰ ਦਿਨ ਪਹਿਲਾਂ ਉਨਾਂ ਨੂੰ ਉਸ ਦੇ ਕਮਰੇ ਵਿੱਚ ਰਹਿੰਦੇ ਉਸ ਦੇ ਦੋਸਤ ਹੀਰਾ ਸਿੰਘ ਦਾ ਫੋਨ ਆਇਆ ਕਿ ਉਨਾਂ ਦਾ ਲੜਕਾ ਠੀਕ ਨਹੀਂ ਹੈ,ਅਤੇ ਫਿਰ ਅਗਲੇ ਦਿਨ 13 ਜੂਨ ਨੂੰ ਫੋਨ ਆ ਗਿਆ ਕਿ ਉਨਾਂ ਦੇ ਲੜਕੇ ਗੁਰਬਾਜ ਸਿੰਘ ਦੀ ਮੌਤ ਹੋ ਗਈ ਹੈ,ਮਾਤਾ ਮਨਦੀਪ ਕੌਰ ਅਤੇ ਤਾਏ ਚਰਨਜੀਤ ਸਿੰਘ ਖਾਲਸਾ ਨੇ ਅੱਗੇ ਦੱਸਿਆ ਕਿ ਉਨਾਂ ਨੂੰ ਫੋਨ ਆਇਆ ਕਿ ਗੁਰਬਾਜ ਸਿੰਘ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਰਾਤ ਨੂੰ ਦਵਾਈ ਦਿੱਤੀ ਸੀ ਪਰ ਅਗਲੇ ਦਿਨ ਸਵੇਰੇ ਉਹ ਉਠਿਆ ਹੀ ਨਹੀਂ ਹੈ ਅਤੇ ਉਸ ਦੀ ਮੌਤ ਹੋ ਗਈ ਹੈ,ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਉਨਾਂ ਦੇ ਲੜਕੇ ਗੁਰਬਾਜ ਸਿੰਘ ਦੀ ਮ੍ਰਿਤਕ ਦੇਹ ਵਾਪਿਸ ਭਾਰਤ ਲਿਆਉਂਣ ’ਚ ਮਦਦ ਕੀਤੀ ਜਾਵੇ।

 

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ