ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ
.jpg)
ਬਟਾਲਾ, 20 ਮਾਰਚ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ। ਇਸ ਮੌਕੇ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਡੇਰਾ ਬਾਬਾ ਨਾਨਕ ਵੀ ਮੌਜੂਦ ਸਨ।
ਇਸ ਮੌਕੇ ਯਸ਼ਪਾਲ ਚੌਹਾਨ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦੇ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਪਾਰਟੀ ਵਲੰਟੀਅਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਲਗਨ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਤਹਿਤ ’ਸਕੂਲ ਆਫ ਐਂਮੀਨਸ’ ਖੋਲ੍ਹੇ ਗਏ ਹਨ। ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਮੁਹੱਲਾ ਕਲੀਨਿਕ ਰਾਜ ਭਰ ਅੰਦਰ ਖੋਲ੍ਹੇ ਗਏ, ਜੋ ਸਫਲਤਾਪੂਰਵਕ ਚੱਲ ਰਹੇ ਹਨ। ਹਰੇਕ ਵਰਗ ਦੇ ਲੋਕਾਂ ਲਈ ਦੋ ਮਹੀਨੇ ਦੀ 600 ਯੂਨਿਟ ਬਿਜਲੀ ਮਾਫ ਕੀਤੀ ਗਈ, ਨਹਿਰੀ ਪਾਣੀ ਖੇਤਾਂ ਤੱਕ ਪੁਹੰਚਾਉਣ ਸਮੇਤ ਵੱਖ-ਵੱਖ ਲੋਕਪੱਖੀ ਲਏ ਗਏ ਹਨ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਜਾ ਰਿਹਾ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਜਾ ਰਿਹਾ ਹੈ, ਜਿਸ ਨੂੰ ਬਹੁਤ ਜਲਦ ਲੋਕਾਂ ਦੇ ਸਮਰਪਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਜੋ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ, ਉਸਨੂੰ ਪੂਰੀ ਮਿਹਨਤ ਤੇ ਲਗਨ ਨਿਭਾਵਾਂਗਾ ਤੇ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਸੀਨੀਅਰ ਆਗੂ ਚੇਅਰਮੈਨ ਸੁਖਜਿੰਦਰ ਸਿੰਘ, ਅੰਮ੍ਰਿਤ ਕਲਸੀ, ਸਰਪੰਚ ਤਰੁਣ ਕਲਸੀ, ਚੇਅਰਮੈਨ ਰਾਜੀਵ ਸ਼ਰਮਾ, ਸਾਬਕਾ ਚੇਅਰਮੈਨ ਨਰੇਸ਼ ਗੋਇਲ, ਸੁਰਿੰਦਰ ਫਰਿਸ਼ਤਾ (ਘੁੱਲੇ ਸ਼ਾਹ), ਬਲਬੀਰ ਸਿੰਘ ਬਿੱਟੂ, ਬਲਵਿੰਦਰ ਸਿੰਘ ਮਿੰਟਾ ਤੇ ਸਤਨਾਮ ਸਿੰਘ ਐਮ.ਸੀ, ਪਿਰੰਸ ਰੰਧਾਵਾ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਮੈਨੇਜਰ ਅਤਰ ਸਿੰਘ, ਨਵ ਨਿਯੁਕਤ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਮਾਣਿਕ ਮਹਿਤਾ, ਬਹਾਦਰ ਸਿੰਘ ਵਰਮਾ, ਡਾ. ਜਗਜੀਤ ਸਿੰਘ ਸੰਧੂ, ਟਰੱਸਟੀ ਸੰਨੀ ਮਸੀਹ, ਵਿੱਕੀ ਚੌਹਾਨ, ਸ਼ਸ਼ੀ ਚੌਹਾਨ, ਅਮਰਜੀਤ ਕਲਾਨੋਰ, ਗੌਰਵ ਚੌਹਾਨ, ਸਤਪਾਲ ਚੌਹਾਨ, ਨਵਨੀਤ ਚੌਹਾਨ, ਪਿ੍ਰੰਸ ਚੌਹਾਨ, ਵਰਿੰਦਰ ਜੀ, ਡਾ. ਹਰਦੀਪ ਸਿੰਘ, ਅਸ਼ੋਕ ਲੂਥਰਾ, ਡਾ ਕੇ. ਜੇ ਸਿੰਘ, ਯੂਥ ਆਗੂ ਮਨਦੀਪ ਸਿੰਘ ਗਿੱਲ, ਗੁਰਪ੍ਰੀਤ ਸਿੰਘ ਰਾਜੂ, ਅਵਤਾਰ ਸਿੰਘ ਕਲਸੀ, ਮਾਸਟਰ ਤਿਲਕ ਰਾਜ, ਰਮੇਸ਼ ਵਰਮਾ, ਰਣਦੀਪ ਜੀ, ਬੰਟੀ ਟਰੇਂਡਜ, ਆਸ਼ੂ ਗੋਇਲ, ਰਵੀ ਵਰਮਾ, ਸਤਪਾਲ ਵਰਮਾ ਚੰਡੀਗੜ੍ਹ, ਰਣਦੀਪ ਕੌਛੜ, ਮਨਹੋਰ ਸਿੰਘ, ਰਮੇਸ ਵਰਮਾ, ਜਗਜੀਤ ਬੱਬਰ, ਰਾਕੇਸ ਵਰਮਾ, ਸੋਭਤ ਵਰਮਾ, ਕਾਕੇ ਸ਼ਾਹ, ਐਡਵੋਕੈਟ ਗੌਰਵ ਨਰਮਾ, ਪਿ੍ਰੰਸ ਬੱਬਰ, ਸਦੇਵ ਵਰਮਾ ਰੋਪੜ, ਨੀਟਾ ਚੌਹਾਨ, ਆਸ਼ੂ ਚੌਹਾਨ, ਸੁਦਾਂਸ਼ੂ ਚੌਹਾਨ, ਭੁਪਿੰਦਰ ਸਿੰਘ, ਮਨਜੀਤ ਸਿੰਘ ਬਮਰਾਹ, ਦਲਜੀਤ ਸਿੰਘ ਵਿੱਕੀ, ਗੁਰਜੀਤ ਸਿੰਘ ਸੁੰਦਰ ਨਗਰ, ਐਡਵੋਕੇਟ ਮਨਜੀਤ ਸਿੰਘ, ਜਸਬੀਰ ਸਿੰਘ ਗਿੱਲ, ਬਿਕਰਮਜੀਤ ਸਿੰਘ ਬਿੱਕਾ, ਟੋਨੀ ਗਿੱਲ, ਵਿਜੈ ਕੁਮਾਰ, ਹਰਪ੍ਰੀਤ ਸਿੰਘ ਹੈਰੀ, ਰਾਜਵਿੰਦਰ ਸਿੰਘ ਰਾਜੂ, ਪਰਦੀਪ ਕੁਮਾਰ, ਰਜਿੰਦਰ ਕੁਮਾਰ ਜੰਬਾ, ਪਵਨ ਕੁਮਾਰ, ਮਨਿੰਦਰ ਸਿੰਘ ਹਨੀ, ਮਲਕੀਤ ਸਿੰਘ, ਗਗਨ ਬਟਾਲਾ, ਨਿੱਕੂ ਹੰਸਪਾਲ, ਕੁਨਾਲ ਸ਼ਰਮਾ, ਕੁਲਦੀਪ ਸਿੰਘ, ਦਵਿੰਦਰ ਸਿੰਘ, ਮੁਨੀਸ਼ ਕੁਮਾਰ ਕਾਕਾ ਆਦਿ ਮੋਜੂਦ ਸਨ।
Related Posts
Latest News
