ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 67 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

ਅਪ੍ਰੈਲ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਜਿਥੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਉੱਤੇ ਕੰਮ ਕੀਤਾ ਜਾ ਰਿਹਾ ਹੈ ਓਥੇ ਨਾਲ ਹੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਗਿੱਦੜਬਾਹਾ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਵਿਖੇ ਵੱਖ ਵੱਖ ਸਰਕਾਰੀ ਸਕੂਲਾਂ ਚ ਪ੍ਰੋਜੈਕਟਾਂ ਦਾ ਉਦਘਟਾਨ ਕਰਨ ਮੌਕੇ ਕੀਤਾ।
ਗਿੱਦੜਬਾਹਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਣ, ਸਰਕਾਰੀ ਪ੍ਰਾਇਮਰੀ ਸਕੂਲ ਸੂਰੇਵਾਲਾ, ਸਰਕਾਰੀ ਹਾਈ ਸਕੂਲ ਸੂਰੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਆਸਾ ਬੁੱਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਸਾ ਬੁੱਟਰ, ਸਰਕਾਰੀ ਪ੍ਰਾਇਮਰੀ ਸਕੂਲ ਖਿੜਕੀਆਂ ਵਾਲਾ, ਸਰਕਾਰੀ ਹਾਈ ਸਕੂਲ ਖਿੜਕੀਆਂ ਵਾਲਾ ਵਿਖੇ 67 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਣ ਵਿਖੇ ਕੁਲ 9.11 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸੂਰੇਵਾਲਾ ਵਿਖੇ ਕੁਲ 4.84 ਲੱਖ ਰੁਪਏ ਦਾ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ਼ ਸੂਰੇਵਾਲਾ ਵਿਖੇ 20.50 ਲੱਖ ਰੁਪਏ ਚਾਰਦੀਵਾਰੀ 'ਤੇ ਖਰਚ ਕੀਤੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਆਸਾ ਬੁੱਟਰ ਵਿਖੇ ਕੁਲ 4.40 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਸਾ ਬੁੱਟਰ ਵਿਖੇ ਕੁਲ 5.50 ਲੱਖ ਰੁਪਏ ਨਾਲ ਚਾਰਦੀਵਾਰੀ ਬਨਾਉਣ ਅਤੇ ਮੁਰੰਮਤ ਦਾ ਕੰਮ ਕੀਤਾ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਖਿੜਕੀਆਂ ਵਾਲਾ ਵਿਖੇ 17.91 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ, ਮੁਰੰਮਤ ਦਾ ਕੰਮ ਅਤੇ ਇੱਕ ਬੈਡਮਿੰਟਨ ਕੋਰਟ ਦੀ ਉਸਾਰੀ ਦਾ ਕੰਮ ਕਰਵਾਇਆ ਗਿਆ। ਸਰਕਾਰੀ ਹਾਈ ਸਕੂਲ ਖਿੜਕੀਆਂ ਵਾਲਾ ਵਿਖੇ ਕੁੱਲ 5.0 ਲੱਖ ਰੁਪਏ ਨਾਲ ਚਾਰਦੀਵਾਰੀ ਦੀ ਉਸਾਰੀ ਕਰਵਾਈ ਗਈ ਹੈ।
ਜ਼ਿਲ੍ਹਾ ਮੀਡਿਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਬੀਪੀਈਓ ਮਨੋਜ ਬੇਦੀ ਅਤੇ ਗੁਰਪ੍ਰੀਤ ਸਿੰਘ ਕੋਆਰਡੀਨੇਟਰ ਹਾਜਰ ਸਨ।
Related Posts
Latest News
3353544-(1)32.jpg)