ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ 'ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ 'ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 9 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਗਾਮੀ ਸੁਤੰਤਰਤਾ ਦਿਵਸ-2024 ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਮੁਹਿੰਮ ਨੇ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਪ੍ਰਤੀ ਰੇਲਵੇ ਸਟੇਸ਼ਨ ਘੱਟੋ ਘੱਟ ਦੋ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਵਿਅਕਤੀਆਂ ਦੀ ਤਲਾਸ਼ੀ ਲੈਣ ਸਮੇਂ ਉਨ੍ਹਾਂ ਨਾਲ ਨਿਮਰਤਾ ਨਾਲ ਪੇਸ਼ ਆਉਣ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨ ਲਈ 2000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 250 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ।
ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ 'ਤੇ ਚਲਾਏ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 1778 ਲੋਕਾਂ ਦੀ ਚੈਕਿੰਗ ਕੀਤੀ, ਜਦਕਿ 31 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੀਪੀਜ਼/ਐਸਐਸਪੀਜ਼ ਨੂੰ ਵਾਹਨ ਐਪ ਦੀ ਵਰਤੋਂ ਕਰਕੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ, ਖਾਸ ਤੌਰ ‘ਤੇ ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪਾਰਕ ਕੀਤੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ਵਿੱਚ ਖੜ੍ਹੇ ਕੁੱਲ 1851 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ 'ਚੋਂ 628 ਵਾਹਨ ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪਾਰਕ ਕੀਤੇ ਗਏ ਸਨ।

Tags:

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼