ਸਰਕਾਰੀ ਪ੍ਰਾਇਮਰੀ ਸਕੂਲ, ਘਣੀਏ-ਕੇ-ਬਾਂਗਰ ਵਿਖੇ 19 ਲੱਖ 46 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਫਤਹਿਗੜ੍ਹ ਚੂੜੀਆਂ (ਬਟਾਲਾ), 9 ਅਪ੍ਰੈਲ ( ) ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ, ਘਣੀਏ-ਕੇ-ਬਾਂਗਰ ਵਿਖੇ 19 ਲੱਖ 46 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਦੇ ਪਿਤਾ ਸ: ਤਾਰਾ ਸਿੰਘ, ਪ੍ਰਿੰਸੀਪਲ ਮੀਨੂ ਬਾਲਾ, ਮੈਡਮ ਮਨਜਿੰਦਰ ਕੌਰ, ਮੈਡਮ ਗੁਰਪ੍ਰੀਤ ਕੌਰ ਅਤੇ ਸਕੂਲ ਦਾ ਸਟਾਫ ਮੋਜੂਦ ਸਨ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਦੇਣ ਦੇ ਮੰਤਵ ਨਾਲ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਵਿਦਿਆਰਥੀਆਂ ਲਈ ਸ਼ਾਨਦਾਰ ਕਲਾਸ ਰੂਮ, ਬੈਠਣ ਲਈ ਬੈਂਚ, ਲਾਇਬ੍ਰੇਰੀ ਅਤੇ ਸਾਫ ਸੁਥਰੇ ਵਾਸ਼ਰੂਮ ਆਦਿ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਸੁਖਾਵਾਂ ਮਾਹੋਲ ਪ੍ਰਦਾਨ ਕੀਤਾ ਗਿਆ ਹੈ।
ਇਸ ਮੌਕੇ ਸਰਪੰਚ ਕਰਮਜੀਤ ਸਿੰਘ, ਬਰਾਟ ਮਸੀਹ, ਬਿਕਰਮਜੀਤ ਸਿੰਘ ਸ਼ੇਰਾ, ਸੁਖਰਾਜ ਸਿੰਘ, ਦਲਜੀਤ ਸਿੰਘ, ਬਲਜੀਤ ਸਿੰਘ ਖਾਲਸਾ, ਸੁਰਿੰਦਰ ਪਾਲ ਸਿੰਘ, ਕਰਤਾਰ ਸਿੰਘ, ਡਿੰਪਲ ਵਿਲੀਅਮ, ਲੰਬੜਦਾਰ ਸੁਲੱਖਣ ਸਿੰਘ, ਸਰਬਪ੍ਰੀਤ ਸਿੰਘ, ਮਾਸਟਰ ਮਲਕੀਤ ਸਿੰਘ, ਮਾਸਟਰ ਪ੍ਰਦੀਪ ਸਿੰਘ, ਮਾਸਟਰ ਅਜੇ ਕੁਮਾਰ, ਸੈਕਟਰੀ ਰਸ਼ਪਾਲ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਜਸਬੀਰ ਸਿੰਘ ਭਾਲੋਵਾਲੀ, ਰਘਬੀਰ ਸਿੰਘ ਅਠਵਾਲ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਬਲਾਕ ਪ੍ਰਧਾਨ ਜਗਜੀਤ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਗਗਨਦੀਪ ਸਿੰਘ ਕੋਟਲਾ ਬਾਮਾ, ਸਰਪੰਚ ਕਰਨ ਬਾਠ ਅਤੇ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।-
Related Posts
Latest News
