ਐਮ.ਐਲ.ਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ

ਐਮ.ਐਲ.ਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ

ਫਰੀਦਕੋਟ, 25 ਸਤੰਬਰ (     ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਮੁਫਤ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪੰਜਾਬ ਭਰ ਵਿੱਚ ਵੱਖ ਵੱਖ ਹਸਪਤਾਲਾਂ ਵਿਖੇ ਸਥਾਪਿਤ ਕੀਤੇ ਅੱਠ ਡਾਇਲਸਿਸ ਯੂਨਿਟਾਂ ਦਾ ਆਨਲਾਈਨ ਉਦਘਾਟਨ ਕੀਤਾ। ਫਰੀਦਕੋਟ ਤੋੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਿਵਲ ਹਸਪਤਾਲ ਫਰੀਦਕੋਟ ਵਿਖੇ ਪਹੁੰਚ ਕੇ ਵੀ ਇਥੇ ਚਾਰ ਡਾਇਲਸਿਸ ਮਸ਼ੀਨਾਂ ਨਾਲ ਸਥਾਪਿਤ ਕੀਤੇ ਡਾਇਲਸਿਸ ਯੂਨਿਟ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਲਈ ਸਿਹਤ ਸਹੂਲਤਾਂ ਦਾ ਪੱਧਰ ਉਪਰ ਚੁੱਕਣ ਲਈ ਸਿਹਤ ਸੰਸਥਾਵਾਂ ਦੀਆਂ ਨਵੀਆਂ ਇਮਾਰਤਾਂ ਦੇ ਨਾਲ ਆਧੁਨਿਕ ਮਸ਼ੀਨਾਂਹੋਰ ਸਾਜੋ ਸਮਾਨ ਤੇ ਦਵਾਈਆਂ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਹੁਣ ਮਰੀਜਾਂ ਨੂੰ ਦੂਰ ਦੁਰਾਡੇ ਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਜਾਣ ਦੀ ਲੋੜ ਨਹੀਂ ਕਿਉਕਿ ਗੁਰਦਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਸਿਵਲ ਹਸਪਤਾਲ ਫਰੀਦਕੋਟ ਅਤੇ ਕੋਟਕਪੂਰਾ ਵਿਖੇ ਹੋਰ ਸੇਵਾਵਾਂ ਤੋਂ ਇਲਾਵਾ ਮਰੀਜਾਂ ਲਈ ਡਾਇਲਸਸ ਦੀਆਂ ਸੇਵਾਵਾਂ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ । ਇਸਦੇ ਨਾਲ ਡਾਇਲਸਿਸ ਲਈ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ,ਜਿਸ ਨਾਲ ਮਰੀਜਾਂ ਤੇ ਕਿਸੇ ਕਿਸਮ ਦਾ ਵਿੱਤੀ ਬੋਝ ਨਹੀਂ ਪੈਂਦਾ।

ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਫਰੀਦਕੋਟ ਵਿਖੇ ਡਾਇਲਸਿਸ ਕਰਨ ਲਈ ਚਾਰ ਮਸ਼ੀਨਾਂ ਹਨਜਿਨਾਂ ਵਿੱਚੋਂ ਇੱਕ ਸਰਕਾਰ ਵੱਲੋਂ ਅਤੇ ਪਿਛਲੇ ਮਹੀਨੇ ਤਿੰਨ ਮਸ਼ੀਨਾਂ ਹੰਸ ਫਾਊਂਡੇਸ਼ਨ ਵੱਲੋਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਵੀ ਡਾਇਲਸਸ ਲਈ ਦੋ ਮਸ਼ੀਨਾਂ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਫਰੀਦਕੋਟ ਵਿਖੇ ਡਾਇਲਸਿਸ ਲਈ ਹਸਪਤਾਲ ਦੇ ਸਟਾਫ ਤੋਂ ਇਲਾਵਾ ਇੱਕ ਡਾਕਟਰ ਅਤੇ ਦੋ ਟੈਕਨੀਸ਼ੀਅਨ ਹੰਸ ਫਾਊਂਡੇਸ਼ਨ ਵੱਲੋਂ ਮਹੁਈਆ ਕਰਵਾਏ ਗਏ ਹਨਤਾਂ ਜੋ ਗੁਰਦੇ ਦੀਆਂ ਬਿਮਾਰੀਆਂ ਦੇ ਮਰੀਜਾਂ ਨੂੰ ਡਾਇਲਸਿਸ ਦੀਆਂ ਨਿਰਵਿਘਨ ਸੇਵਾਵਾਂ ਦਿੱਤੀਆਂ ਜਾ ਸਕਣ । ਉਨ੍ਹਾਂ ਖਾਸ ਤੌਰ ਤੇ ਦੱਸਿਆ ਕਿ ਇੱਕ ਮਸ਼ੀਨ ਕਾਲਾ ਪੀਲੀਆ ਅਤੇ ਏਡਜ ਪੀੜਤ ਮਰੀਜਾਂ ਦੀ ਡਾਇਲਸਿਸ ਲਈ ਵੱਖਰੀ ਮਸ਼ੀਨ ਉਪਲਬਧ ਹੈਕਿਉਕਿ ਇਹਨਾਂ ਬਿਮਾਰੀਆਂ ਦੇ ਮਰੀਜਾਂ ਨੂੰ ਬਾਹਰ ਤੋਂ ਡਾਇਲਸਿਸ ਕਰਵਾਉਣ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ।

ਇਸ ਮੌਕੇ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਸ. ਹਰਦਿੱਤ ਸਿੰਘ ਸੇਖੋਂ,  ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਬਰਾੜਡਾਇਲਸਿਸ ਸੈੰਟਰ ਦੇ ਨੋਡਲ ਅਫਸਰ ਡਾ. ਹੁਸਨਪਾਲ ਸਿੱਧੂਡਾ. ਉਦੇਸ਼ਨਾ ਰਾਓਜਿਲਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘਡਿਪਟੀ ਮਾਸ ਮੀਡੀਆ ਅਫਸਰ ਲਖਵਿੰਦਰ ਕੈੰਥਸੁਰੇਸ਼ ਅਰੋੜਾ ਪ੍ਰਧਾਨ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਅਤੇ ਹੋਰ ਅਧਿਕਾਰੀ ਕਰਮਚਾਰੀ ਮੌਜੂਦ ਸਨ।

Tags:

Advertisement

Latest News

Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
New Delhi ,21 DEC,2024,(Azad Soch News):- Realme ਕੰਪਨੀ ਭਾਰਤ ਤੋਂ ਪਹਿਲਾਂ ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ Realme 12+ 5G ਲਾਂਚ ਕਰ...
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ
Cricket News: ਸਮ੍ਰਿਤੀ ਮੰਧਾਨਾ ਨੇ ਤੂਫਾਨੀ ਪਾਰੀ ਖੇਡ ਕੇ ਤੋੜੇ 5 ਵਿਸ਼ਵ ਰਿਕਾਰਡ