ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ
ਬਰਨਾਲਾ, 24 ਜਨਵਰੀ
ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ ਅੱਜ ਪਿੰਡ ਦੇ ਸਰਪੰਚ ਮਲੂਕ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਬਰਜਿੰਦਰ ਪਾਲ ਸਿੰਘ ਵੱਲੋਂ ਸਾਂਝੇ ਤੌਰ ‘ਤੇ ਰਿਬਨ ਕਟ ਕੇ ਕੀਤਾ ਗਿਆ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਾਇੰਸ ਵਿਸ਼ੇ ਦੀ ਮਹੱਤਵ ਦੇਖਦੇ ਹੋਏ ਸਕੂਲ ਵਿੱਚ ਵਿਭਾਗ ਵੱਲੋਂ ਲਗਭਗ 11 ਲੱਖ ਰੁਪਏ ਦੀ ਲਾਗਤ ਨਾਲ ਇਹ ਸਾਇੰਸ ਲੈਬ ਤਿਆਰ ਕਰਵਾਈ ਗਈ ਹੈ।
ਇਸ ਮੌਕੇ ਸਰਪੰਚ ਮਲੂਕ ਸਿੰਘ ਨੇ ਨਵੀਂ ਸਾਇੰਸ ਲੈਬ ਬਣਨ ’ਤੇ ਖੁਸ਼ੀ ਪ੍ਰਗਟ ਕੀਤੀ ਉਹਨਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਬਹੁਤ ਫਾਇਦਾ ਹੋਵੇਗਾ ਬੱਚੇ ਨਵੀਂ ਟੈਕਨੋਲੋਜੀ ਸਿੱਖ ਸਕਣਗੇ। ਉਹਨਾਂ ਕਿਹਾ ਕਿ ਪੰਚਾਇਤ ਵੱਲੋਂ ਸਕੂਲ ਨੂੰ ਹਰ ਤਰ੍ਹਾਂ ਦੀ ਸਹਾਇਤਾ ਜਦੋਂ ਵੀ ਲੋੜ ਪਵੇਗੀ ਦਿੱਤੀ ਜਾਵੇਗੀ ।
ਪ੍ਰਿੰਸੀਪਲ ਅਨਿਲ ਕੁਮਾਰ ਨੇ ਦੱਸਿਆ ਕਿ ਸਾਇੰਸ ਲੈਬ ਦੇ ਉਦਘਾਟਨ ਮੌਕੇ ਸਕੂਲ ਦੇ ਸਟਾਫ਼ ਵੱਲੋਂ ਸਵੇਰੇ ਸੁਖਮਣੀ ਸਾਹਿਬ ਦਾ ਪਾਠ ਵੀ ਕਰਵਾਇਆ ਗਿਆ।
ਅੰਤ ਵਿਚ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਜਗਸੀਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਮੋਹਿੰਦਰ ਸਿੰਘ, ਜਸਵੀਰ ਸਿੰਘ, ਰਜੇਸ਼ ਕੁਮਾਰ, ਬਲਵੀਰ ਸਿੰਘ, ਪਾਇਲ ਗਰਗ, ਰਮਨਦੀਪ ਕੌਰ, ਪਾਇਲ ਗਰਗ, ਪੂਨਮ ਸ਼ਰਮਾ, ਰਿਸ਼ੂ ਰਾਣੀ, ਗੁਰਮੀਤ ਕੌਰ, ਅਮਰਿੰਦਰ ਕੌਰ, ਪਰਮਜੀਤ ਕੌਰ, ਹੈਡਮਾਸਟਰ ਨਾਈਵਾਲਾ ਰਾਜੇਸ਼ ਕੁਮਾਰ, ਜਤਿੰਦਰ ਜੋਸ਼ੀ, ਰਤਨਦੀਪ ਸਿੰਘ, ਉਪਾਸਨਾ ਸ਼ਰਮਾ, ਗਗਨਦੀਪ ਕੌਰ, ਮਨਪ੍ਰੀਤ ਕੌਰ ਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।