ਭਲਕੇ ਵਿਧਾਇਕ ਅਮਰਗੜ੍ਹ ਹਲਕੇ ਦੇ 4 ਸਕੂਲਾਂ ਅਤੇ ਵਿਧਾਇਕ ਮਾਲੇਰਕੋਟਲਾ ਹਲਕੇ ਦੇ 01 ਸਕੂਲਾਂ ’ ਚ ਹੋਏ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

    ਭਲਕੇ  ਵਿਧਾਇਕ ਅਮਰਗੜ੍ਹ ਹਲਕੇ ਦੇ 4 ਸਕੂਲਾਂ ਅਤੇ ਵਿਧਾਇਕ ਮਾਲੇਰਕੋਟਲਾ ਹਲਕੇ ਦੇ 01 ਸਕੂਲਾਂ ’ ਚ ਹੋਏ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

ਅਮਰਗੜ੍ਹ/ਮਾਲੇਰਕੋਟਲਾ, 10 ਅਪ੍ਰੈਲ:- 

                  " ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਲਗਾਤਾਰ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ । ਇਸੇ ਕੜੀ ਤਹਿਤ ਅਮਰਗੜ੍ਹ ਹਲਕੇ ਦੇ 04 ਸਕੂਲਾਂ ਵਿੱਚ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਮਾਲੇਰਕੋਟਲਾ ਹਲਕੇ ਵਿੱਚ 01 ਸਕੂਲਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਵਲੋਂ 11 ਅਪ੍ਰੈਲ 2025 ਨੂੰ ਉਦਘਾਟਨ ਕੀਤਾ ਜਾਵੇਗਾ।

                     ਜਿਕਰ ਯੋਗ ਹੈ ਕਿ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ,ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਮੰਡੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਣ । ਇਸੇ ਤਰ੍ਹਾਂ ਵਿਧਾਇਕ ਡਾ ਜਮੀਲ ਉਰ ਰਹਿਮਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਲੇਰਕੋਟਲਾਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ ।

             ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਵਿਧਾਇਕ ਮਾਲੇਰਕੋਟਲਾ ਡਾ ਜਮੀਰ ਉਰ ਰਹਿਮਾਨ ਨੇ ਕਿਹਾ ਕਿ ਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ"ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬਮੁਹਿੰਮ ਤਹਿਤ ਜ਼ਿਲ੍ਹੇ ਦੇ 162 ਪ੍ਰਾਇਮਰੀ ਅਤੇ ਹਾਈ ਸਕੂਲਾਂ ਦੇ ਬੁਨਿਆਂਦੀ ਢਾਂਚੇ ਦੀ ਨੁਹਾਰ ਬਦਲਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜਦੇ ਆਮ ਘਰ ਦੇ ਵਿਦਿਆਰਥੀਆਂ ਨੂੰ ਉੱਚ ਮਿਆਰ ਦਾ ਸਿੱਖਿਆ ਦਾ ਮਾਹੋਲ ਮਿਲ ਸਕੇ  ਉਨ੍ਹਾਂ ਹੋਰ ਦੱਸਿਆ ਕਿ ਇਸ ਮੁਹਿੰਮ ਤਹਿਤ ਹਲਕਾ ਮਾਲੇਰਕੋਟਲਾ ਦੇ 64 ਸਕੂਲ ਅਤੇ ਹਲਕਾ ਅਮਰਗੜ੍ਹ ਦੇ 98 ਪ੍ਰਾਇਮਰੀ ਅਤੇ ਹਾਈ ਸਕੂਲ ਸ਼ਾਮਿਲ ਹਨ

                ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ ਬੱਚਿਆਂ ਨੂੰ ਪ੍ਰਾਇਵੇਟ ਸਕੂਲਾਂ ਦੇ ਬੁਨਿਆਂਦੀ ਢਾਂਚੇ ਦਾ ਅਹਿਸਾਸ ਕਰਵਾਉਣ ਲਈ ਸਰਕਾਰੀ ਸਕੂਲਾਂ ਦਾ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਆਮ ਘਰਾਂ ਦੇ ਬੱਚਿਆਂ ਦਾ ਆਤਮ ਸਨਮਾਨ ਵਿੱਚ ਵਾਧਾ ਹੋ ਸਕੇ । ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬੇ ਵਿੱਚ ਧੜਾਧੜ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਗਿਆ। ਪਰ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉੱਤੇ ਉਪਰਾਲੇ ਸ਼ੁਰੂ ਹੋਏ ਅਤੇ ਨਿਰੰਤਰ ਯਤਨਾਂ ਸਦਕਾ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-08-2025 ਅੰਗ 571 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-08-2025 ਅੰਗ 571
ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ...
ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਦਿਵਿਆ ਦੇਸ਼ਮੁਖ ਨੂੰ ਸਨਮਾਨਿਤ ਕੀਤਾ
ਖਰੜ ਤੋਂ ਅਕਾਲੀ ਦਲ ਦੇ ਸਾਬਕਾ ਲੀਡਰ ਰਣਜੀਤ ਸਿੰਘ ਗਿੱਲ ਭਾਜਪਾ ਵਿੱਚ ਸ਼ਾਮਲ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਵੱਡਾ ਝਟਕਾ ਦਿੱਤਾ
ਅੰਮ੍ਰਿਤਸਰ ਵਿੱਚ ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ
‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ
ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ