ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 'ਚ 30 ਫੁੱਟੀ ਰੋਡ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 'ਚ 30 ਫੁੱਟੀ ਰੋਡ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 29 ਨਵੰਬਰ (000) - ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94(89) ਅਧੀਨ 30 ਫੁੱਟੀ ਰੋਡ, ਸਲੇਮ ਟਾਬਰੀ ਵਿਖੇ ਨਿਊ ਬੀ.ਐਮ.ਪੀ.ਸੀ. ਰੋਡ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ।

ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 40 ਲੱਖ ਰੁਪਏ ਖਰਚ ਕੀਤੇ ਜਾਣਗੇ।

ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਇਨ੍ਹਾਂ ਗਲੀਆਂ ਦੀ ਮੁਰੰਮਤ ਨਹੀਂ ਹੋਈ ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਭਾਰੀ ਨਾਰਾਜਗੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾ ਰਿਹਾ ਜਿਸਦੇ ਤਹਿਤ ਸਲੇਮ ਟਾਬਰੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ।

ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਇਸ ਵਿਸ਼ੇਸ਼ ਪ੍ਰੋਜੈਕਟ ਤਹਿਤ ਆਪਣੇ ਹਰਮਨ ਪਿਆਰੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਧੰਨਵਾਦ ਕਰਦਿਆਂ ਸਨਮਾਨ ਵੀ ਕੀਤਾ ਗਿਆ।

Tags:

Advertisement

Latest News

ਦਿੱਲੀ 'ਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਦਿੱਲੀ 'ਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ
New Delhi,06 JAN,2025,(Azad Soch News):- ਦਿੱਲੀ ਵਿੱਚ ਸੰਘਣੀ ਧੁੰਦ ਅਤੇ ਜ਼ੀਰੋ ਵਿਜ਼ੀਬਿਲਟੀ (Zero Visibility) ਕਾਰਨ 51 ਟਰੇਨਾਂ ਦੇਰੀ ਨਾਲ ਚੱਲ...
Canada News: ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਆਸਟ੍ਰੇਲੀਆ ਨੇ ਸਿਡਨੀ 'ਚ ਭਾਰਤ ਖਿਲਾਫ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਪੰਜਵਾਂ ਮੈਚ 6 ਵਿਕਟਾਂ ਨਾਲ ਜਿੱਤ ਲਿਆ
ਪੰਜਾਬ ਸਰਕਾਰ ਵੱਲੋਂ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ
ਦੁੱਧ ‘ਚ ਗੁੜ ਮਿਲਾਕੇ ਪੀਣ ਨਾਲ ਮਿਲਦੇ ਹਨ ਫ਼ਾਇਦੇ
ਸੁਰਜੀਤ ਭੁੱਲਰ ਨੇ ਕੀਤਾ ਨਵੇਂ ਗੀਤ ਦਾ ਐਲਾਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-01-2025 ਅੰਗ 706