ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 'ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 'ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 09 ਅਕਤ੍ਵਬਰ (000) - ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 88 ਅਧੀਨ ਹੁਕਮ ਸਿੰਘ ਰੋਡ, ਗਾਂਧੀ ਨਗਰ ਵਿਖੇ ਨਵੀਆਂ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।


ਵਿਧਾਇਕ ਬੱਗਾ ਨੇ ਦੱਸਿਆ ਕਿ ਉਨ੍ਹਾਂ ਇਸ ਇਲਾਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਪਹਿਲਾ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਵਸਨੀਕਾਂ ਦੀ ਮੰਗ ਅਨੁਸਾਰ ਬੱਚਿਆਂ ਦੀ ਪੜਾਈ ਲਈ ਚੰਗੇ ਸਕੂਲ, ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਅਤੇ ਇਲਾਕੇ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਲਈ ਨਵੇਂ ਪਾਰਕ ਅਤੇ ਹੋਰ ਪਾਰਕਾਂ ਦੇ ਨਵੀਨੀਕਰਣ 'ਤੇ ਜ਼ੋਰ ਦਿੱਤਾ।

ਉਨ੍ਹਾਂ ਦੱਸਿਆ ਕਿ ਸੜਕ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।

ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਸੜਕ ਦਾ ਨਿਰਮਾਣ ਜੰਗੀ ਪੱਧਰ 'ਤੇੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿੱਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।
 
 
Tags:

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ