ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 36 ‘ਚ ਟਿਊਬਵੈੱਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 36 ‘ਚ ਟਿਊਬਵੈੱਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 22 ਸਤੰਬਰ (000) -  ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 36 ਅਧੀਨ ਮੁਹੱਲਾ ਸੂਰਜ ਨਗਰ,  ਗਲੀ ਨੰ 9 ਦੇ ਵਿੱਚ 25 ਹਾਰਸ ਪਾਵਰ ਵਾਲੇ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ।

ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 12 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਉਨ੍ਹਾਂ ਨੂੰ ਜਲਦ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁਹੱਲਾ ਸੂਰਜ ਨਗਰ ਦੇ ਵਸਨੀਕ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲਾਂ ਦੀ ਮੰਗ ਕਰਦੇ ਆ ਰਹੇ ਸਨ ਪਰ ਕਿਸੇ ਨੇ ਬਾਂਹ ਨਾ ਫੜੀ। ਹੁਣ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ  ‘ਆਪ’ਸਰਕਾਰ ਦੌਰਾਨ ਉਨ੍ਹਾ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ।

ਇਸ ਮੌਕੇ ਵਾਰਡ ਪ੍ਰਧਾਨ ਸੁਨਿਲ ਜੌਹਰ, ਰੀਪਣ ਗਰਚਾ,  ਵਾਰਡ ਸੈਕਟਰੀ ਸਤੀਸ਼ ਕੁਮਾਰ ਤੋਂ ਇਲਾਵਾ ਸਮੂਹ ਇਲਾਕਾ ਨਿਵਾਸੀ ਵੀ ਹਾਜ਼ਰ ਸਨ। 

Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ