ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

*ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ*

*150 ਦਾਨੀਆਂ ਨੇ ਕੀਤਾ ਖੂਨ ਦਾਨ*

ਚੰਡੀਗੜ੍ਹ, 21 ਫਰਵਰੀ:-  ਆਮਦਨ ਕਰ ਵਿਭਾਗ, ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਡੀ.ਜੀ.ਆਈ.ਟੀ. (ਇਨਵ), ਐਨ.ਡਬਲਯੂ.ਆਰ. ਮੋਨਿਕਾ ਭਾਟੀਆ ਨੇ ਕੀਤਾ। ਇਹ ਕੈਂਪ ਜੀ.ਜੀ.ਡੀ.ਐਸ.ਡੀ. ਕਾਲਜ, ਸੈਕਟਰ-32, ਚੰਡੀਗੜ੍ਹ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਕਰਵਾਇਆ ਗਿਆ ਸੀ। 

ਇਹ ਕੈਂਪ ਪ੍ਰਿੰਸੀਪਲ ਚੀਫ਼ ਕਮਿਸ਼ਨਰ ਆਫ਼ ਇਨਕਮ ਟੈਕਸ (ਐਨ.ਡਬਲਯੂ.ਆਰ.) ਅਮਰਾਪਲੀ ਦਾਸ ਦੀ ਅਗਵਾਈ ਅਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1, ਚੰਡੀਗੜ੍ਹ ਸ਼ਾਲਿਨੀ ਭਾਰਗਵ ਕੌਸ਼ਲ ਦੀ ਯੋਗ ਅਗਵਾਈ ਵਿੱਚ ਲਾਇਆ ਗਿਆ।

ਇਸ ਮੌਕੇ ਮੁੱਖ ਮਹਿਮਾਨ ਨੇ ਖੁਦ ਖੂਨਦਾਨ ਕਰਕੇ ਨਿਵੇਕਲੀ ਮਿਸਾਲ ਪੇਸ਼ ਕੀਤੀ। ਜਿੰਦਗੀ ਦੇ ਅਸਲ ਅਰਥਾਂ ਨਾਲ ਭਰਪੂਰ ਅਤੇ ਖੂਨਦਾਨ ਦੀ ਮਹੱਤਤਾ ਨੂੰ ਦਰਸਾਉਂਦੇ ਉਨ੍ਹਾਂ ਦੇ ਜੋਸ਼ੀਲੀ ਭਾਸ਼ਣ ਨੇ ਸਭ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਖੂਨ ਦਾਨ ਕਰਨ ਵਾਲਿਆਂ ਨਾਲ ਵੀ ਗੱਲਬਾਤ ਕੀਤੀ, ਜਿਸ ਵਿੱਚ ਆਇਕਰ ਪਰਿਵਾਰ ਦੇ ਮੈਂਬਰ ਅਤੇ ਕਾਲਜ ਦੇ ਵਿਦਿਆਰਥੀ ਵੀ ਸ਼ਾਮਲ ਸਨ।

ਖੂਨ ਦਾਨ ਕਰਨ ਵਾਲਿਆਂ ਨੂੰ ਇੱਕ ਸਰਟੀਫਿਕੇਟ ਅਤੇ ਵਿਭਾਗੀ ਲੋਗੋ ਵਾਲਾ ਮੱਗ ਦੇ ਕੇ ਸਨਮਾਨਿਤ ਕੀਤਾ ਗਿਆ। ਖੂਨ ਦਾਨ ਕਰਨ ਉਪਰੰਤ ਉਨ੍ਹਾਂ ਨੂੰ ਪੌਸ਼ਟਿਕ ਖੁਰਾਕ ਵੀ ਉਪਲਬਧ ਕਰਵਾਈ ਗਈ। ਪੀ.ਜੀ.ਆਈ., ਚੰਡੀਗੜ੍ਹ ਦੇ ਡਾਕਟਰਾਂ ਦੀ ਇੱਕ ਟੀਮ ਨੇ ਬਾਰੀਕੀ ਨਾਲ ਜਾਂਚਣ ਤੋਂ ਬਾਅਦ ਖੂਨ ਇਕੱਤਰ ਕੀਤਾ। ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ ਕੈਂਪ ਦੌਰਾਨ ਲਗਭਗ 150 ਯੂਨਿਟ ਖੂਨ ਦਾਨ ਕੀਤਾ ਗਿਆ ਹੈ।

ਕਾਲਜ ਪ੍ਰਬੰਧਨ ਵੱਲੋਂ ਮੁੱਖ ਮਹਿਮਾਨ, ਮਹਿਮਾਨਾਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ।ਇਸ ਮੌਕੇ, ਡਾ. ਤਰੁਣਦੀਪ ਕੌਰ, ਸੀ.ਆਈ.ਟੀ. (ਓ.ਐਸ.ਡੀ.), ਚੰਡੀਗੜ, ਕਾਲਜ ਪ੍ਰਿੰਸੀਪਲ ਡਾ. ਅਜੇ ਸ਼ਰਮਾ, ਡਾ. ਮਹਿੰਦਰ ਸਿੰਘ ਡੀ.ਸੀ.ਆਈ.ਟੀ., ਦਵਿੰਦਰ ਪਾਲ ਸਿੰਘ ਆਈ.ਟੀ.ਓ., ਅਰੁਣ ਮੌਂਗਾ ਆਈ.ਟੀ.ਓ., ਰਾਜੀਵ ਲੋਚਨ ਆਈ.ਟੀ.ਓ., ਪਰਦੀਪ ਅਤੇ ਵਰਿੰਦਰ, ਦੋਵੇਂ ਕੋਆਰਡੀਨੇਟਰ ਵੀ ਮੌਜੂਦ ਸਨ।

Advertisement

Latest News

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਚੰਡੀਗੜ੍ਹ, 8 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਲਈ ਜਾਰੀ ਜੰਗ ਤਹਿਤ ਪੰਜਾਬ...
ਵਿਸਾਖੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਸੁਚਾਰੂ ਪ੍ਰਬੰਧ- ਜਸਪ੍ਰੀਤ ਸਿੰਘ
ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਪਿੰਡ ਚਨਾਰਥਲ ਕਲਾਂ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ
ਜ਼ਿਲ੍ਹਾ ਪੁਲਿਸ ਨੇ 420 ਨਸ਼ੀਲੀਆਂ ਗੋਲੀਆਂ ਅਤੇ 25 ਗ੍ਰਾਮ ਨਸ਼ੀਲਾ ਪਾਊਡਰ ਸਮੇਤ 2 ਵਿਅਕਤੀ ਕੀਤੇ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਘਰ ਲੋਕ ਅਰਪਣ ਕਰਨਗੇ ਅੱਜ: ਡਿਪਟੀ ਕਮਿਸ਼ਨਰ