ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ

ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ


ਚੰਡੀਗੜ੍ਹ, 28 ਮਾਰਚ


ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਾਸ ਕੀਤੇ ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਨਾਲ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਉਤਸ਼ਾਹਤ ਹੋਵੇਗਾ। ਇਸ ਨਾਲ ਕਾਰੋਬਾਰੀ ਲਾਗਤਾਂ ਘਟਣਗੀਆਂ ਅਤੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਕਰਦਿਆਂ ‘ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿਲ 2025’ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ ਜਿਸ ਦੇ ਪਾਸ ਹੋਣ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ

 ਮਾਲ ਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਜੇਕਰ ਕੋਈ ਵਿਅਕਤੀ ਪਹਿਲਾਂ ਹੀ ਕਰਜ਼ੇ 'ਤੇ ਸਟੈਂਪ ਡਿਊਟੀ ਦਾ ਭੁਗਤਾਨ ਕਰ ਚੁੱਕਾ ਹੈ ਅਤੇ ਬਾਅਦ ਵਿੱਚ ਗਿਰਵੀ ਰੱਖੀ ਜਾਇਦਾਦ ਨੂੰ ਬਿਨਾਂ ਮਾਰਗੇਜ਼ ਪ੍ਰਾਪਰਟੀ ਬਦਲੇ ਬਿਨਾਂ ਕਿਸੇ ਹੋਰ ਬੈਂਕ ਜਾਂ ਵਿੱਤੀ ਸੰਸਥਾ ਵਿੱਚ ਤਬਦੀਲ ਕਰਦਾ ਹੈ ਤਾਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ, ਜਦੋਂ ਤੱਕ ਕਿ ਨਵੀਂ ਕਰਜ਼ੇ ਦੀ ਰਕਮ ਪਿਛਲੀ ਰਕਮ ਤੋਂ ਵੱਧ ਨਾ ਹੋਵੇ। ਇਸ ਸਥਿਤੀ ਵਿੱਚ ਡਿਊਟੀ ਸਿਰਫ਼ ਵਾਧੂ ਰਕਮ 'ਤੇ ਹੀ ਲਗਾਈ ਜਾਵੇਗੀ।

Tags:

Advertisement

Latest News

Vivo ਦਾ V50e ਭਾਰਤ 'ਚ ਜਲਦ ਹੀ ਲਾਂਚ ਕੀਤਾ ਜਾਵੇਗਾ Vivo ਦਾ V50e ਭਾਰਤ 'ਚ ਜਲਦ ਹੀ ਲਾਂਚ ਕੀਤਾ ਜਾਵੇਗਾ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ
ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ
ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਨਾਲ ਸਬੰਧਤ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; ਹੈਂਡ ਗ੍ਰੇਨੇਡ ਬਰਾਮਦ
ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ