ਸਕੂਲ ਦੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਦਿੱਤੀ ਜਾਣਕਾਰੀ

ਸਕੂਲ ਦੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਦਿੱਤੀ ਜਾਣਕਾਰੀ

ਕੁਰਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਨਵੰਬਰ:

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਤੀਬਰ ਏਡਜ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਤਹਿਤ ਕੁਰਾਲੀ ਦੇ ਚਕਵਾਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚਲੇ ਸੰਪੂਰਨ ਸੁਰੱਖਿਆ ਕੇਂਦਰ ਦੇ ਮੈਨੇਜਰ ਪੂਨਮ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਅਧੀਨ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦਾ ਮੰਤਵ ਲੋਕਾਂ ਨੂੰ ਮਾਰੂ ਰੋਗ ਏਡਜ਼ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਜਾਗਰੂਕਤਾ ਸਮਾਗਮ ਵਿਚ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਏਡਜ਼ ਭਿਆਨਕ ਰੋਗ ਹੈ ਜੋ ਐਚਆਈ ਵੀ ਨਾਮਕ ਵਾਇਰਸ ਤੋਂ ਹੁੰਦੀ ਹੈ। ਇਸ ਦੇ ਸ਼ੁਰੂਆਤੀ ਲੱਛਣਾਂ ਵਿਚ ਬੁਖ਼ਾਰ, ਥਕਾਵਟ, ਮਾਸਪੇਸ਼ੀਆਂ ਵਿਚ ਖਿਚਾਅ, ਜੋੜਾਂ ਵਿਚ ਦਰਦ, ਸਿਰਦਰਦ, ਜ਼ੁਕਾਮ, ਸੁੱਕੀ ਖੰਘ, ਚਿਹਰੇ ਉਤੇ ਨਿਸ਼ਾਨ ਆਦਿ ਸ਼ਾਮਲ ਹਨ। ਇਸ ਦੇ ਫੈਲਣ ਦੇ ਮੁੱਖ ਕਾਰਨ ਸੂਈਆਂ ਅਤੇ ਸਰਿੰਜਾਂ ਦੀ ਸਾਂਝੀ ਵਰਤੋਂ ਕਰਨਾ, ਐਚਆਈਵੀ ਪ੍ਰਭਾਵਤ ਵਿਅਕਤੀ ਦਾ ਖ਼ੂਨ ਤੰਦਰੁਸਤ ਵਿਅਕਤੀ ਦੇ ਸਰੀਰ ਵਿਚ ਚੜ੍ਹਾਉਣਾ, ਅਸੁਰੱਖਿਅਤ ਜਿਸਮਾਨੀ ਸਬੰਧ ਬਣਾਉਣਾ ਆਦਿ ਸ਼ਾਮਲ ਹਨ। 

     ਉਨ੍ਹਾਂ ਇਹ ਵੀ ਦੱਸਿਆ ਕਿ ਏਡਜ਼ ਪੀੜਤ ਨੂੰ ਛੂਹਣ ਨਾਲ, ਹੱਥ ਮਿਲਾਉਣ ਨਾਲ, ਉਸ ਦੇ ਵਰਤੇ ਭਾਂਡਿਆਂ ਵਿਚ ਖਾਣਾ ਖਾਣ ਨਾਲ ਏਡਜ਼ ਬਿਲਕੁਲ ਨਹੀਂ ਹੁੰਦਾ। ਇਹ ਸਭ ਗ਼ਲਤ ਧਾਰਨਾਵਾਂ ਹਨ। ਉਨ੍ਹਾਂ ਕਿਹਾ ਕਿ ਏਡਜ਼ ਤੋਂ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਏਡਜ਼ ਦੀ ਜਾਂਚ ਹਰ ਸਰਕਾਰੀ ਸਿਹਤ ਸੰਸਥਾ ਵਿਚ ਬਿਲਕੁਲ ਮੁਫ਼ਤ ਹੁੰਦੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਧਰਮਿੰਦਰ ਜੋਸ਼ੀ, ਨਵਪ੍ਰੀਤ ਅਤੇ ਮਨਪ੍ਰੀਤ ਮੌਜੂਦ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-11-2024 ਅੰਗ 620 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-11-2024 ਅੰਗ 620
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥...
ਗਾਇਕ-ਅਦਾਕਾਰ ਬੱਬੂ ਮਾਨ ਨੇ ਕੀਤਾ ਨਵੇਂ ਗੀਤ 'ਦਿਲ ਤੇ ਨਾ ਲਾਈਂ' ਦਾ ਐਲਾਨ
ਚੰਡੀਗੜ੍ਹ ਨਾਈਟ ਕਲੱਬ ਧਮਾਕੇ ਦੇ ਮੁਲਜ਼ਮਾਂ ਨੂੰ ਹਿਸਾਰ ਤੋਂ ਫੜਿਆ ਗਿਆ
ਕਿਸਾਨ ਆਗੂ ਜਗਜੀਤ ਡੱਲੇਵਾਲ ਲੁਧਿਆਣਾ ਦੇ ਡੀਐਮਸੀ ਹਸਪਤਾਲ ਰਿਹਾਅ
ਸਾਊਥ ਸਟਾਰ ਐਲੂ ਅਰਜੁਨ ਦੀ ਫਿਲਮ 'ਪੁਸ਼ਪਾ 2: ਦ ਰੂਲ' ਨੂੰ ਲੈ ਕੇ ਕਾਫੀ ਚਰਚਾ
ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਵਿੱਚ ਪੁਲਿਸ ਨੇ ਇੱਕ ਬਦਨਾਮ ਗੈਂਗਸਟਰ ਦਾ ਐਨਕਾਊਂਟਰ ਕੀਤਾ
ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕ