ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ

ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ

ਮਾਨਸਾ, 18 ਸਤੰਬਰ:
ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਨੂ ਵਾਟਿਕਾ ਸਕੂਲ ਅਤੇ ਡੀ.ਏ.ਵੀ. ਪਬਲਿਕ ਸਕੂਲ ਬੁਢਲਾਡਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ।
ਇਸ ਮੌਕੇ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ।
ਕਾਊਂਸਲਰ ਨੇ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਆਧਿਆਪਕਾਂ ਨੂੰ ਬੱਚਿਆਂ ਨੂੰ ਸਰੀਰਿਕ ਸਜ਼ਾ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਭਲਾਈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੇ ਸਹਿਯੋਗ ਅਤੇ ਜਾਣਕਾਰੀ ਲਈ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਸ੍ਰੀ ਰਾਜਿੰਦਰ ਵਰਮਾ ਨੇ ਬੱਚਿਆ ਨੂੰ  ਨਵੇ ਟਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਦੀ ਹੈ ਤਾਂ ਤਿੰਨ ਸਾਲ ਦੀ ਸਜ਼ਾ ਮਾਤਾ ਪਿਤਾ ਨੂੰ ਅਤੇ 25 ਹਜਾਰ ਰੁਪਏ ਜੁਰਮਾਨਾ ਹੋ ਸਕਦਾ ਹੈ।

Tags:

Advertisement

Latest News

ਵਿਧਾਇਕ ਸੇਖੋਂ ਨੇ ਪੁਸਤਕ ਮੇਲੇ ਦਾ ਕੀਤਾ ਆਗਾਜ਼   ਵਿਧਾਇਕ ਸੇਖੋਂ ਨੇ ਪੁਸਤਕ ਮੇਲੇ ਦਾ ਕੀਤਾ ਆਗਾਜ਼
ਫਰੀਦਕੋਟ 19 ਸਤੰਬਰ ()। ਅੱਜ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਸ਼ੁਰੂਆਤ ਮੌਕੇ ਸਹਿਤ ਵਿਚਾਰ ਮੰਚ ਫਰੀਦਕੋਟ ਅਤੇ ਆਲਮੀ ਪੰਜਾਬੀ...
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ 100 ਪਿੰਡਾਂ ਦੀ ਪਛਾਣ
ਸਿਵਲ ਹਸਪਤਾਲ ਕੋਟਕਪੂਰਾ ਵਿਚਲੀ ਸਟਾਫ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ : ਸਪੀਕਰ ਸੰਧਵਾਂ!
ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ
ਡੇਂਗੂ ਤੋਂ ਬਚਾਅ ਲਈ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ : ਜ਼ਿਲ੍ਹਾ ਸਿਹਤ ਵਿਭਾਗ
ਸੀ.ਜੀ.ਐੱਮ-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ
ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਟਾਸਕ ਫੋਰਸ ਫਿਰੋਜ਼ਪੁਰ ਨੇ ਤਲਵੰਡੀ ਭਾਈ ਵਿਖੇ ਵੱਖ-ਵੱਖ ਦੁਕਾਨਾ ਅਤੇ ਵਪਾਰਕ ਅਦਾਰਿਆ ਦੀ ਕੀਤੀ ਅਚਨਚੇਤ ਚੈਕਿੰਗ