ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ

ਲੁਧਿਆਣਾ, 16 ਸਤੰਬਰ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ ਇੱਕ ਵਿੱਚ ਸੀਵਰੇਜ਼ ਅਤੇ ਪਾਣੀ ਦੀ ਸਪਲਾਈ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਤਹਿਤ ਕਰੀਬ 64 ਲੱਖ ਰੁਪਏ ਖਰਚ ਕੀਤੇ ਜਾਣਗੇ।
ਵਿਧਾਇਕ ਬੱਗਾ ਨੇ ਕਿਹਾ ਕਿ ਧਰਮ ਹੌਜਰੀ ਕੰਪਲੈਕਸ, ਪਿੱਛੇ ਨਗੇਸ਼ ਹੌਜਰੀ ਵਿਖੇ ਕਰੀਬ 100 ਤੋਂ ਵੱਧ ਹੋਜਰੀ ਦੇ ਕਾਰਖਾਨੇ ਹਨ ਅਤੇ ਹਰੇਕ ਕਾਰਖਾਨੇ ਵਿੱਚ 200 ਤੋਂ ਵੱਧ ਕਾਰੀਗਰ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਹੋਜ਼ਰੀ ਉਦਯੋਗ ਦੇ ਨੁਮਾਇੰਦਿਆਂ ਵੱਲੋਂ ਆਪਣੀਆਂ ਸੀਵਰੇਜ਼ ਤੇ ਪਾਣੀ ਨਾਲ ਸਬੰਧੀ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਂਦੀਆਂ ਸਨ।
ਵਿਧਾਇਕ ਬੱਗਾ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਵੱਡੇ ਪੱਤਰ 'ਤੇ ਕਾਰਜ਼ ਆਰੰਭ ਕੀਤੇ ਗਏ ਹਨ ਜਿਸਦੇ ਤਹਿਤ ਵਾਰਡ ਨੰਬਰ 1 ਦੇ ਹੋਜ਼ਰੀ ਨਿਰਮਾਤਾਵਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ ਦੱਸਿਆ ਕਿ ਸੀਵਰੇਂ ਅਤੇ ਵਾਟਰ ਸਪਲਾਈ ਵਾਲੇ ਇਸ ਪ੍ਰੋਜੈਕਟ 'ਤੇ ਕਰੀਬ 64 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਆਗਾਮੀ 15 ਦਿਨਾਂ ਵਿੱਚ ਇਸ ਕੰਮ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਵਿਕਾਸ ਪੱਖੋਂ ਪੱਛੜੇ ਹਲਕੇ ਦੇ ਵਿਕਾਸ ਲਈ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਸਨੀਕਾ ਨੂੰ ਮੁੱਢਲੀਆਂ ਸਹੁਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।

 
 
Tags:

Advertisement

Latest News

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
*ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ* *ਭਗਵੰਤ ਮਾਨ...
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ