ਐਸ.ਐਮ.ਓ. ਵਲੋਂ ਪਿੰਡਾਂ ਵਿਚ ਜਾਰੀ ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ

ਐਸ.ਐਮ.ਓ. ਵਲੋਂ ਪਿੰਡਾਂ ਵਿਚ ਜਾਰੀ ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ

ਬੂਥਗੜ੍ਹ, 29 ਜੁਲਾਈ :

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਪਿੰਡ ਜੁਝਾਰਨਗਰ,ਤਿਊੜ ਅਤੇ ਸੁਹਾਲੀ ਵਿਖੇ ਚੱਲ ਰਹੀ ਡੇਂਗੂ ਅਤੇ ਮਲੇਰੀਆ ਵਿਰੋਧੀ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਸਿਹਤ ਕਾਮਿਆਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਉਨ੍ਹਾਂ ਇਨ੍ਹਾਂ ਪਿੰਡਾਂ ਦੇ ਵੱਖ-ਵੱਖ ਘਰਾਂ ਵਿਚ ਜਾ ਕੇ ਉਹ ਥਾਵਾਂ ਜਾਂਚੀਆਂ ਜਿਥੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ। ਐਸ.ਐਮ.ਓ. ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

  ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚਦਰਦ, ਅੱਖ ਦੇ ਪਿਛਲੇ ਹਿੱਸੇ ਵਿਚਦਰਦ, ਹਾਲਤਖ਼ਰਾਬਹੋਣ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨਵਗਣਾ, ਜੀ ਕੱਚਾ ਹੋਣਾਅਤੇ ਉਲਟੀਆਂ ਆਉਣਾਆਦਿਸ਼ਾਮਲਹਨ। ਡੇਂਗੂ ਫੈਲਾਉਣਵਾਲੇ ਮੱਛਰ ਖੜੇ ਸਾਫ਼ਪਾਣੀਵਿਚਪਲਦੇ ਹਨਜਿਵੇਂ ਕੂਲਰਾਂ, ਪਾਣੀਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀਪਏ ਟਾਇਰਾਂ ਅਤੇ ਪਾਣੀਵਾਲੇ ਢੋਲਾਂ ਆਦਿਵਿਚ।ਇਨ੍ਹਾਂ ਵਿਚਪਾਣੀਨਾਖੜਾਹੋਣਦਿਤਾਜਾਵੇ। ਇਸ ਮੌਕੇ ਡਾ. ਕਿਰਨਜੀਤ ਕੌਰ, ਐਲ.ਐਚ.ਵੀ. ਗੁਰਮੀਤ ਕੌਰ, ਹੈਲਥ ਸੁਪਰਵਾਇਜ਼ਰ ਭੁਪਿੰਦਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।
ਫ਼ੋਟੋ ਕੈਪਸ਼ਨ : ਜਾਂਚ ਕਰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ।

Tags:

Advertisement

Latest News

Realme P3 Pro ਸਮਾਰਟਫੋਨ ਅਗਲੇ ਮਹੀਨੇ 12GB ਰੈਮ, 256GB ਸਟੋਰੇਜ ਨਾਲ ਲਾਂਚ ਹੋਵੇਗਾ! Realme P3 Pro ਸਮਾਰਟਫੋਨ ਅਗਲੇ ਮਹੀਨੇ 12GB ਰੈਮ, 256GB ਸਟੋਰੇਜ ਨਾਲ ਲਾਂਚ ਹੋਵੇਗਾ!
New Delhi, 15, JAN,2025,(Azad Soch News):- Realme ਆਪਣੀ ਪੀ-ਸੀਰੀਜ਼ ਲਾਈਨਅੱਪ (P-Series Lineup) ਵਿੱਚ ਕੁਝ ਨਵੇਂ ਮਾਡਲ ਸ਼ਾਮਲ ਕਰ ਸਕਦੀ ਹੈ,ਹਾਲ...
ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ 
ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ
ਦਿੱਲੀ-ਐਨਸੀਆਰ ਧੁੰਦ ਦੀ ਲਪੇਟ 'ਚ,ਕਈ ਖੇਤਰਾਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ